੨੮੨
ਸ੍ਰਿਸਟਿ ॥ ਆਪੇ ਆਪਿ ਸਗਲ ਮਹਿ ਆਪਿ ॥ ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥ ਅਬਿਨਾਸੀ ਨਾਹੀ ਕਿਛੁ ਖੰਡ ॥ ਧਾਰਣ ਥਾਰਿ ਰਹਿਓ ਬ੍ਰਹਮੰਡ ॥ ਅਲਖ ਅਭੇਵ ਪੁਰਖ ਪਰਤਾਪ ॥ ਆਪਿ ਜਪਾਏ ਤ ਨਾਨਕ ਜਾਪ ॥ ੬ ॥ ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥ ਸਗਲ ਸੰਸਾਰੁ ਉਧਰੈ ਤਿਨ ਮੰਤ ॥ ਪ੍ਰਭ ਕੇ ਸੇਵਕ ਸਗਲ ਉਧਾਰਨ ॥ ਪ੍ਰਭ ਕੇ ਸੇਵਕ ਦੂਖ ਬਿਸਾਰਨ ॥ ਆਪੇ ਮੇਲਿ ਲਏ ਕਿਰਪਾਲ ॥ ਗੁਰ ਕਾ ਸਬਦੁ ਜਪਿ ਭਏ ਨਿਹਾਲ ॥ ਉਨ ਕੀ ਸੇਵਾ ਸੋਈ ਲਾਗੈ ॥ ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥ ਨਾਮੁ ਜਪਤ ਪਾਵਹਿ ਬਿਸ੍ਰਾਮੁ ॥ ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥ ੭ ॥ ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥ ਸਦਾ ਸਦਾ ਬਸੈ ਹਰਿ ਸੰਗਿ ॥ ਸਹਜ ਸੁਭਾਇ ਹੋਵੈ ਸੋ ਹੋਇ ॥ ਕਰਣੈਹਾਰੁ ਪਛਾਣੈ ਸੋਇ ॥ ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥ ਜੈਸਾ ਸਾ ਤੈਸਾ ਦ੍ਰਿਸਟਾਨਾ ॥ ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥ ਓਇ ਸੁਖ ਨਿਧਾਨ ਉਨਹੂ ਬਨਿ ਆਏ ॥ ਆਪਸ ਕਉ ਆਪਿ ਦੀਨੋ ਮਾਨੁ ॥ ਨਾਨਕ ਪ੍ਰਭ ਜਨੁ ਏਕੋ ਜਾਨੁ ॥ ੮ ॥ ੧੪ ॥ ਸਲੋਕੁ ॥ ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥ ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥ ੧ ॥ ਅਸਟਪਦੀ ॥ ਟੂਟੀ ਗਾਢਨਹਾਰ ਗੋੁਪਾਲ ॥ ਸਰਬ ਜੀਆ ਆਪੇ ਪ੍ਰਤਿਪਾਲ ॥ ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥ ਤਿਸ ਤੇ ਬਿਰਥਾ ਕੋਈ ਨਾਹਿ ॥ ਰੇ ਮਨ ਮੇਰੇ ਸਦਾ ਹਰਿ ਜਾਪਿ ॥ ਅਬਿਨਾਸੀ ਪ੍ਰਭੁ ਆਪੇ ਆਪਿ ॥ ਆਪਨ ਕੀਆ ਕਛੂ ਨ ਹੋਇ ॥ ਜੇ ਸਉ ਪ੍ਰਾਨੀ ਲੋਚੈ ਕੋਇ ॥ ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥ ਗਤਿ ਨਾਨਕ ਜਪਿ ਏਕ ਹਰਿ ਨਾਮ ॥ ੧ ॥ ਰੂਪਵੰਤੁ ਹੋਇ ਨਾਹੀ ਮੋਹੈ ॥ ਪ੍ਰਭ ਕੀ ਜੋਤਿ ਸਗਲ ਘਟਿ ਸੋਹੈ ॥ ਧਨਵੰਤਾ ਹੋਇ ਕਿਆ ਕੋ ਗਰਬੈ ॥ ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥ ਅਤਿ ਸੂਰਾ ਜੇ ਕੋਊ ਕਹਾਵੈ ॥ ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥ ਜੇ ਕੋ ਹੋਇ ਬਹੈ ਦਾਤਾਰੁ ॥ ਤਿਸੁ ਦੇਨਹਾਰੁ ਜਾਨੈ ਗਾਵਾਰੁ ॥ ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥ ਨਾਨਕ ਸੋ ਜਨੁ ਸਦਾ ਅਰੋਗੁ ॥ ੨ ॥ ਜਿਉ ਮੰਦਰ ਕਉ ਥਾਮੈ ਥੰਮਨੁ ॥ ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥ ਜਿਉ ਪਾਖਾਣੁ ਨਾਵ ਚੜਿ ਤਰੈ ॥ ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥ ਜਿਉ ਅੰਧਕਾਰ ਦੀਪਕ ਪਰਗਾਸੁ ॥ ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥ ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥ ਤਿਨ ਸੰਤਨ ਕੀ ਬਾਛਉ ਧੂਰਿ ॥ ਨਾਨਕ ਕੀ ਹਰਿ ਲੋਚਾ ਪੂਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥