੨੮੩
॥ ੩ ॥ ਮਨ ਮੂਰਖ ਕਾਹੇ ਬਿਲਲਾਈਐ ॥ ਪੁਰਬ ਲਿਖੇ ਕਾ ਲਿਖਿਆ ਪਾਈਐ ॥ ਦੂਖ ਸੂਖ ਪ੍ਰਭ ਦੇਵਨਹਾਰੁ ॥ ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥ ਜੋ ਕਛੁ ਕਰੈ ਸੋਈ ਸੁਖੁ ਮਾਨੁ ॥ ਭੂਲਾ ਕਾਹੇ ਫਿਰਹਿ ਅਜਾਨ ॥ ਕਉਨ ਬਸਤੁ ਆਈ ਤੇਰੈ ਸੰਗ ॥ ਲਪਟਿ ਰਹਿਓ ਰਸਿ ਲੋਭੀ ਪਤੰਗ ॥ ਰਾਮ ਨਾਮ ਜਪਿ ਹਿਰਦੇ ਮਾਹਿ ॥ ਨਾਨਕ ਪਤਿ ਸੇਤੀ ਘਰਿ ਜਾਹਿ ॥ ੪ ॥ ਜਿਸੁ ਵਖਰ ਕਉ ਲੈਨਿ ਤੂ ਆਇਆ ॥ ਰਾਮ ਨਾਮੁ ਸੰਤਨ ਘਰਿ ਪਾਇਆ ॥ ਤਜਿ ਅਭਿਮਾਨੁ ਲੇਹੁ ਮਨ ਮੋਲਿ ॥ ਰਾਮ ਨਾਮੁ ਹਿਰਦੇ ਮਹਿ ਤੋਲਿ ॥ ਲਾਦਿ ਖੇਪ ਸੰਤਹ ਸੰਗਿ ਚਾਲੁ ॥ ਅਵਰ ਤਿਆਗਿ ਬਿਖਿਆ ਜੰਜਾਲ ॥ ਧੰਨਿ ਧੰਨਿ ਕਹੈ ਸਭੁ ਕੋਇ ॥ ਮੁਖ ਊਜਲ ਹਰਿ ਦਰਗਹ ਸੋਇ ॥ ਇਹੁ ਵਾਪਾਰੁ ਵਿਰਲਾ ਵਾਪਾਰੈ ॥ ਨਾਨਕ ਤਾ ਕੈ ਸਦ ਬਲਿਹਾਰੈ ॥ ੫ ॥ ਚਰਨ ਸਾਧ ਕੇ ਧੋਇ ਧੋਇ ਪੀਉ ॥ ਅਰਪਿ ਸਾਧ ਕਉ ਅਪਨਾ ਜੀਉ ॥ ਸਾਧ ਕੀ ਧੂਰਿ ਕਰਹੁ ਇਸਨਾਨੁ ॥ ਸਾਧ ਊਪਰਿ ਜਾਈਐ ਕੁਰਬਾਨੁ ॥ ਸਾਧ ਸੇਵਾ ਵਡਭਾਗੀ ਪਾਈਐ ॥ ਸਾਧ ਸੰਗਿ ਹਰਿ ਕੀਰਤਨੁ ਗਾਈਐ ॥ ਅਨਿਕ ਬਿਘਨ ਤੇ ਸਾਧੂ ਰਾਖੈ ॥ ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥ ਓਟ ਗਹੀ ਸੰਤਹ ਦਰਿ ਆਇਆ ॥ ਸਰਬ ਸੂਖ ਨਾਨਕ ਤਿਹ ਪਾਇਆ ॥ ੬ ॥ ਮਿਰਤਕ ਕਉ ਜੀਵਾਲਨਹਾਰ ॥ ਭੂਖੇ ਕਉ ਦੇਵਤ ਅਧਾਰ ॥ ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥ ਪੁਰਬ ਲਿਖੇ ਕਾ ਲਹਣਾ ਪਾਹਿ ॥ ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥ ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥ ਜਪਿ ਜਨ ਸਦਾ ਸਦਾ ਦਿਨੁ ਰੈਣੀ ॥ ਸਭ ਤੇ ਊਚ ਨਿਰਮਲ ਇਹ ਕਰਣੀ ॥ ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥ ਨਾਨਕ ਸੋ ਜਨੁ ਨਿਰਮਲੁ ਥੀਆ ॥ ੭ ॥ ਜਾ ਕੈ ਮਨਿ ਗੁਰ ਕੀ ਪਰਤੀਤਿ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ ਭਗਤੁ ਭਗਤੁ ਸੁਨੀਐ ਤਿਹੁ ਲੋਇ ॥ ਜਾ ਕੈ ਹਿਰਦੈ ਏਕੋ ਹੋਇ ॥ ਸਚੁ ਕਰਣੀ ਸਚੁ ਤਾ ਕੀ ਰਹਤ ॥ ਸਚੁ ਹਿਰਦੈ ਸਤਿ ਮੁਖਿ ਕਹਤ ॥ ਸਾਚੀ ਦ੍ਰਿਸਟਿ ਸਾਚਾ ਆਕਾਰੁ ॥ ਸਚੁ ਵਰਤੈ ਸਾਚਾ ਪਾਸਾਰੁ ॥ ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥ ਨਾਨਕ ਸੋ ਜਨੁ ਸਚਿ ਸਮਾਤਾ ॥ ੮ ॥ ੧੫ ॥ ਸਲੋਕੁ ॥ ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥ ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥ ੧ ॥ ਅਸਟਪਦੀ ॥ ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥ ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥ ਤਿਸ ਤੇ ਪਰੈ ਨਾਹੀ ਕਿਛੁ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਆਪੇ ਬੀਨਾ ਆਪੇ ਦਾਨਾ ॥ ਗਹਿਰ ਗੰਭੀਰੁ ਗਹੀਰੁ ਸੁਜਾਨਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥