੨੮੫
ਮਿਤਿ ਗਤਿ ॥ ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥ ਅਵਰ ਨ ਬੂਝਿ ਕਰਤ ਬੀਚਾਰੁ ॥ ਕਰਤੇ ਕੀ ਮਿਤਿ ਨ ਜਾਨੈ ਕੀਆ ॥ ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥ ੭ ॥ ਬਿਸਮਨ ਬਿਸਮ ਭਏ ਬਿਸਮਾਦ ॥ ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥ ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥ ਗੁਰ ਕੈ ਬਚਨਿ ਪਦਾਰਥ ਲਹੇ ॥ ਓਇ ਦਾਤੇ ਦੁਖ ਕਾਟਨਹਾਰ ॥ ਜਾ ਕੈ ਸੰਗਿ ਤਰੈ ਸੰਸਾਰ ॥ ਜਨ ਕਾ ਸੇਵਕੁ ਸੋ ਵਡਭਾਗੀ ॥ ਜਨ ਕੈ ਸੰਗਿ ਏਕ ਲਿਵ ਲਾਗੀ ॥ ਗੁਨ ਗੋਬਿਦੁ ਕੀਰਤਨੁ ਜਨੁ ਗਾਵੈ ॥ ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥ ੮ ॥ ੧੬ ॥ ਸਲੋਕੁ ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥ ੧ ॥ ਅਸਟਪਦੀ ॥ ਚਰਨ ਸਤਿ ਸਤਿ ਪਰਸਨਹਾਰ ॥ ਪੂਜਾ ਸਤਿ ਸਤਿ ਸੇਵਦਾਰ ॥ ਦਰਸਨੁ ਸਤਿ ਸਤਿ ਪੇਖਨਹਾਰ ॥ ਨਾਮੁ ਸਤਿ ਸਤਿ ਧਿਆਵਨਹਾਰ ॥ ਆਪਿ ਸਤਿ ਸਤਿ ਸਭ ਧਾਰੀ ॥ ਆਪੇ ਗੁਣ ਆਪੇ ਗੁਣਕਾਰੀ ॥ ਸਬਦੁ ਸਤਿ ਸਤਿ ਪ੍ਰਭੁ ਬਕਤਾ ॥ ਸੁਰਤਿ ਸਤਿ ਸਤਿ ਜਸੁ ਸੁਨਤਾ ॥ ਬੁਝਨਹਾਰ ਕਉ ਸਤਿ ਸਭ ਹੋਇ ॥ ਨਾਨਕ ਸਤਿ ਸਤਿ ਪ੍ਰਭ ਸੋਇ ॥ ੧ ॥ ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥ ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥ ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥ ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥ ਭੈ ਤੇ ਨਿਰਭਉ ਹੋਇ ਬਸਾਨਾ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥ ਬਸਤੁ ਮਾਹਿ ਲੇ ਬਸਤ ਗਡਾਈ ॥ ਤਾ ਕਉ ਭਿੰਨ ਨ ਕਹਨਾ ਜਾਈ ॥ ਬੂਝੈ ਬੂਝਨਹਾਰੁ ਬਿਬੇਕ ॥ ਨਾਰਾਇਨ ਮਿਲੇ ਨਾਨਕ ਏਕ ॥ ੨ ॥ ਠਾਕੁਰੁ ਕਾ ਸੇਵਕ ਆਗਿਆਕਾਰੀ ॥ ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥ ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥ ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥ ਠਾਕੁਰ ਕਉ ਸੇਵਕੁ ਜਾਨੈ ਸੰਗਿ ॥ ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥ ਸੇਵਕ ਕਉ ਪ੍ਰਭ ਪਾਲਨਹਾਰਾ ॥ ਸੇਵਕ ਕੀ ਰਾਖੈ ਨਿਰੰਕਾਰਾ ॥ ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥ ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥ ੩ ॥ ਅਪੁਨੇ ਜਨ ਕਾ ਪਰਦਾ ਢਾਕੈ ॥ ਅਪਨੇ ਸੇਵਕ ਕੀ ਸਰਪਰ ਰਾਖੈ ॥ ਅਪਨੇ ਦਾਸ ਕਉ ਦੇਇ ਵਡਾਈ ॥ ਅਪਨੇ ਸੇਵਕ ਕਉ ਨਾਮੁ ਜਪਾਈ ॥ ਅਪਨੇ ਸੇਵਕ ਕਾ ਆਪਿ ਪਤਿ ਰਾਖੈ ॥ ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥ ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥ ਪ੍ਰਭ ਕੇ ਸੇਵਕ ਊਚ ਤੇ ਊਚੇ ॥ ਜੋ ਪ੍ਰਭਿ ਅਪਨੀ ਸੇਵਾ ਲਾਇਆ ॥ ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥ ੪ ॥ ਨੀਕੀ ਕੀਰੀ ਮਹਿ ਕਲ ਰਾਖੈ ॥ ਭਸਮ ਕਰੈ ਲਸਕਰ ਕੋਟਿ ਲਾਖੈ ॥ ਜਿਸ ਕਾ ਸਾਸੁ ਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥