੨੮੭
ਪਰਾਪਤਿ ਸੁਆਮੀ ॥ ਅਪੁਨੀ ਕ੍ਰਿਪਾ ਜਿਸੁ ਆਪਿ ਕਰੇਇ ॥ ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥ ੨ ॥ ਬੀਸ ਬਿਸਵੇ ਗੁਰ ਕਾ ਮਨੁ ਮਾਨੈ ॥ ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ ॥ ਸੋ ਸਤਿਗੁਰੁ ਜਿਸ ਰਿਦੈ ਹਰਿ ਨਾਉ ॥ ਅਨਿਕ ਬਾਰ ਗੁਰ ਕਉ ਬਲਿ ਜਾਉ ॥ ਸਰਬ ਨਿਧਾਨ ਜੀਅ ਕਾ ਦਾਤਾ ॥ ਆਠ ਪਹਰ ਪਰਬ੍ਰਹਮ ਰੰਗਿ ਰਾਤਾ ॥ ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ ॥ ਏਕਹਿ ਆਪਿ ਨਹੀ ਕਛੁ ਭਰਮੁ ॥ ਸਹਸ ਸਿਆਨਪ ਲਇਆ ਨ ਜਾਈਐ ॥ ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥ ੩ ॥ ਸਫਲ ਦਰਸਨੁ ਪੇਖਤ ਪੁਨੀਤ ॥ ਪਰਸਤ ਚਰਨ ਗਤਿ ਨਿਰਮਲ ਰੀਤਿ ॥ ਭੇਟਤ ਸੰਗਿ ਰਾਮ ਗੁਨ ਰਵੇ ॥ ਪਾਰਬ੍ਰਹਮ ਕੀ ਦਰਗਹ ਗਵੇ ॥ ਸੁਨਿ ਕਰਿ ਬਚਨ ਕਰਨ ਆਘਾਨੇ ॥ ਮਨਿ ਸੰਤੋਖੁ ਆਤਮ ਪਤੀਆਨੇ ॥ ਪੂਰਾ ਗੁਰੁ ਅਖੵਓ ਜਾ ਕਾ ਮੰਤ੍ਰ ॥ ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥ ਗੁਣ ਬਿਅੰਤ ਕੀਮਤਿ ਨਹੀ ਪਾਇ ॥ ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥ ੪ ॥ ਜਿਹਬਾ ਏਕ ਉਸਤਤਿ ਅਨੇਕ ॥ ਸਤਿ ਪੁਰਖ ਪੂਰਨ ਬਿਬੇਕ ॥ ਕਾਹੂ ਬੋਲ ਨ ਪਹੁਚਤ ਪ੍ਰਾਨੀ ॥ ਅਗਮ ਅਗੋਚਰ ਪ੍ਰਭ ਨਿਰਬਾਨੀ ॥ ਨਿਰਾਹਾਰ ਨਿਰਵੈਰ ਸੁਖਦਾਈ ॥ ਤਾ ਕੀ ਕੀਮਤਿ ਕਿਨੈ ਨ ਪਾਈ ॥ ਅਨਿਕ ਭਗਤ ਬੰਦਨ ਨਿਤ ਕਰਹਿ ॥ ਚਰਨ ਕਮਲ ਹਿਰਦੈ ਸਿਮਰਹਿ ॥ ਸਦ ਬਲਿਹਾਰੀ ਸਤਿਗੁਰ ਅਪਨੇ ॥ ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥ ੫ ॥ ਇਹੁ ਹਰਿ ਰਸੁ ਪਾਵੈ ਜਨੁ ਕੋਇ ॥ ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥ ਉਸੁ ਪੁਰਖੁ ਕਾ ਨਾਹੀ ਕਦੇ ਬਿਨਾਸ ॥ ਜਾ ਕੈ ਮਨਿ ਪ੍ਰਗਟੇ ਗੁਨਤਾਸ ॥ ਆਠ ਪਹਰ ਹਰਿ ਕਾ ਨਾਮੁ ਲੇਇ ॥ ਸਚੁ ਉਪਦੇਸੁ ਸੇਵਕ ਕਉ ਦੇਇ ॥ ਮੋਹ ਮਾਇਆ ਕੈ ਸੰਗਿ ਨ ਲੇਪੁ ॥ ਮਨ ਮਹਿ ਰਾਖੈ ਹਰਿ ਹਰਿ ਏਕੁ ॥ ਅੰਧਕਾਰ ਦੀਪਕ ਪਰਗਾਸੇ ॥ ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥ ੬ ॥ ਤਪਤਿ ਮਾਹਿ ਠਾਢਿ ਵਰਤਾਈ ॥ ਅਨਦੁ ਭਇਆ ਦੁਖ ਨਾਠੇ ਭਾਈ ॥ ਜਨਮ ਮਰਨ ਕੇ ਮਿਟੇ ਅੰਦੇਸੇ ॥ ਸਾਧੂ ਕੇ ਪੂਰਨ ਉਪਦੇਸੇ ॥ ਭਉ ਚੂਕਾ ਨਿਰਭਉ ਹੋਇ ਬਸੇ ॥ ਸਗਲ ਬਿਆਪਿ ਮਨ ਤੇ ਖੈ ਨਸੇ ॥ ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥ ਸਾਧ ਸੰਗਿ ਜਪਿ ਨਾਮੁ ਮੁਰਾਰੀ ॥ ਧਿਤਿ ਪਾਈ ਚੂਕੇ ਭ੍ਰਮ ਗਵਨ ॥ ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥ ੭ ॥ ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥ ਕਲਾ ਧਾਰਿ ਜਿਨਿ ਸਗਲੀ ਮੋਹੀ ॥ ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥ ਅਪੁਨੀ ਕੀਮਤਿ ਆਪੇ ਪਾਏ ॥ ਹਰਿ ਬਿਨੁ ਦੂਜਾ ਨਾਹੀ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਓਤਿ ਪੋਤਿ ਰਵਿਆ ਰੂਪ ਰੰਗ ॥ ਭਏ ਪ੍ਰਗਾਸ ਸਾਧ ਕੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥