੨੮੮
ਸੰਗ ॥ ਰਚਿ ਰਚਨਾ ਅਪਨੀ ਕਲ ਧਾਰੀ ॥ ਅਨਿਕ ਬਾਰ ਨਾਨਕ ਬਲਿਹਾਰੀ ॥ ੮ ॥ ੧੮ ॥ ਸਲੋਕੁ ॥ ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥ ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥ ੧ ॥ ਅਸਟਪਦੀ ॥ ਸੰਤ ਜਨਾ ਮਿਲਿ ਕਰਹੁ ਬੀਚਾਰੁ ॥ ਏਕੁ ਸਿਮਰਿ ਨਾਮ ਆਧਾਰੁ ॥ ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥ ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥ ਕਰਨ ਕਾਰਨ ਸੋ ਪ੍ਰਭੁ ਸਮਰਥੁ ॥ ਦ੍ਰਿੜੁ ਕਰਿ ਗਹਹੁ ਨਾਮੁ ਹਰਿ ਵਥੁ ॥ ਇਹੁ ਧਨੁ ਸੰਚਹੁ ਹੋਵਹੁ ਭਗਵੰਤ ॥ ਸੰਤ ਜਨਾ ਕਾ ਨਿਰਮਲ ਮੰਤ ॥ ਏਕ ਆਸ ਰਾਖਹੁ ਮਨ ਮਾਹਿ ॥ ਸਰਬ ਰੋਗ ਨਾਨਕ ਮਿਟਿ ਜਾਹਿ ॥ ੧ ॥ ਜਿਸੁ ਧਨੁ ਕਉ ਚਾਰਿ ਕੁੰਟ ਉਠਿ ਧਾਵਹਿ ॥ ਸੋ ਧਨੁ ਹਰਿ ਸੇਵਾ ਤੇ ਪਾਵਹਿ ॥ ਜਿਸੁ ਸੁਖ ਕਉ ਨਿਤ ਬਾਛਹਿ ਮੀਤ ॥ ਸੋ ਸੁਖੁ ਸਾਧੂ ਸੰਗਿ ਪਰੀਤਿ ॥ ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥ ਸਾ ਸੋਭਾ ਭਜੁ ਹਰਿ ਕੀ ਸਰਨੀ ॥ ਅਨਿਕ ਉਪਾਵੀ ਰੋਗੁ ਨ ਜਾਇ ॥ ਰੋਗੁ ਮਿਟੈ ਹਰਿ ਅਵਖਥੁ ਲਾਇ ॥ ਸਰਬ ਨਿਧਾਨ ਮਹਿ ਹਰਿ ਨਾਮੁ ਨਿਧਾਨੁ ॥ ਜਪਿ ਨਾਨਕ ਦਰਗਹਿ ਪਰਵਾਨੁ ॥ ੨ ॥ ਮਨੁ ਪਰਬੋਧਹੁ ਹਰਿਕੈ ਨਾਇ ॥ ਦਹ ਦਿਸਿ ਧਾਵਤ ਆਵੈ ਠਾਇ ॥ ਤਾ ਕਉ ਬਿਘਨੁ ਨ ਲਾਗੈ ਕੋਇ ॥ ਜਾ ਕੈ ਰਿਦੈ ਬਸੈ ਹਰਿ ਸੋਇ ॥ ਕਲਿ ਤਾਤੀ ਠਾਂਢਾ ਹਰਿ ਨਾਉ ॥ ਸਿਮਰਿ ਸਿਮਰਿ ਸਦਾ ਸੁਖ ਪਾਉ ॥ ਭਉ ਬਿਨਸੈ ਪੂਰਨ ਹੋਇ ਆਸ ॥ ਭਗਤਿ ਭਾਇ ਆਤਮ ਪਰਗਾਸ ॥ ਤਿਤੁ ਘਰਿ ਜਾਇ ਬਸੈ ਅਬਿਨਾਸੀ ॥ ਕਹੁ ਨਾਨਕ ਕਾਟੀ ਜਮ ਫਾਸੀ ॥ ੩ ॥ ਤਤੁ ਬੀਚਾਰੁ ਕਹੈ ਜਨੁ ਸਾਚਾ ॥ ਜਨਮਿ ਮਰੈ ਸੋ ਕਾਚੋ ਕਾਚਾ ॥ ਆਵਾਗਵਨੁ ਮਿਟੈ ਪ੍ਰਭ ਸੇਵ ॥ ਆਪੁ ਤਿਆਗਿ ਸਰਨਿ ਗੁਰਦੇਵ ॥ ਇਉ ਰਤਨ ਜਨਮ ਕਾ ਹੋਇ ਉਧਾਰੁ ॥ ਹਰਿ ਹਰਿ ਸਿਮਰਿ ਪ੍ਰਾਨ ਆਧਾਰੁ ॥ ਅਨਿਕ ਉਪਾਵ ਨ ਛੂਟਨਹਾਰੇ ॥ ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਹਰਿ ਕੀ ਭਗਤਿ ਕਰਹੁ ਮਨੁ ਲਾਇ ॥ ਮਨਿ ਬੰਛਤ ਨਾਨਕ ਫਲ ਪਾਇ ॥ ੪ ॥ ਸੰਗਿ ਨ ਚਾਲਸਿ ਤੇਰੈ ਧਨਾ ॥ ਤੂੰ ਕਿਆ ਲਪਟਾਵਹਿ ਮੂਰਖ ਮਨਾ ॥ ਸੁਤ ਮੀਤ ਕੁਟੰਬ ਅਰੁ ਬਨਿਤਾ ॥ ਇਨ ਤੇ ਕਹਹੁ ਤੁਮ ਕਵਨ ਸਨਾਥਾ ॥ ਰਾਜ ਰੰਗ ਮਾਇਆ ਬਿਸਥਾਰ ॥ ਇਨ ਤੇ ਕਹਹੁ ਕਵਨ ਛੁਟਕਾਰ ॥ ਅਸੁ ਹਸਤੀ ਰਥ ਅਸਵਾਰੀ ॥ ਝੂਠਾ ਡੰਫੁ ਝੂਠੁ ਪਾਸਾਰੀ ॥ ਜਿਨਿ ਦੀਏ ਤਿਸੁ ਬੁਝੈ ਨ ਬਿਗਾਨਾ ॥ ਨਾਮੁ ਬਿਸਾਰਿ ਨਾਨਕ ਪਛੁਤਾਨਾ ॥ ੫ ॥ ਗੁਰ ਕੀ ਮਤਿ ਤੂੰ ਲੇਹਿ ਇਆਨੇ ॥ ਭਗਤਿ ਬਿਨਾ ਬਹੁ ਡੂਬੇ ਸਿਆਨੇ ॥ ਹਰਿ ਕੀ ਭਗਤਿ ਕਰਹੁ ਮਨ ਮੀਤ ॥ ਨਿਰਮਲ ਹੋਇ ਤੁਮਾੑਰੋ ਚੀਤ ॥ ਚਰਨ ਕਮਲ ਰਾਖਹੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥