੨੯੦
ਕੀਆ ਜਾਨੈ ॥ ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥ ਸੋ ਕਿਉ ਬਿਸਰੈ ਜਿ ਜੀਵਨ ਜੀਆ ॥ ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥ ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥ ਸੋ ਕਿਉ ਬਿਸਰੈ ਜਿ ਬਿਖ ਤੇ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ ॥ ਗੁਰ ਪੂਰੈ ਤਤੁ ਇਹੈ ਬੁਝਾਇਆ ॥ ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥ ੪ ॥ ਸਾਜਨ ਸੰਤ ਕਰਹੁ ਇਹੁ ਕਾਮੁ ॥ ਆਨ ਤਿਆਗਿ ਜਪਹੁ ਹਰਿ ਨਾਮੁ ॥ ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥ ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥ ਭਗਤਿ ਭਾਇ ਤਰੀਐ ਸੰਸਾਰੁ ॥ ਬਿਨੁ ਭਗਤੀ ਤਨੁ ਹੋਸੀ ਛਾਰੁ ॥ ਸਰਬ ਕਲਿਆਣ ਸੂਖ ਨਿਧਿ ਨਾਮੁ ॥ ਬੂਡਤ ਜਾਤ ਪਾਏ ਬਿਸ੍ਰਾਮੁ ॥ ਸਗਲ ਦੂਖ ਕਾ ਹੋਵਤ ਨਾਮੁ ॥ ਨਾਨਕ ਨਾਮੁ ਜਪਹੁ ਗੁਨਤਾਸੁ ॥ ੫ ॥ ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥ ਮਨ ਤਨ ਅੰਤਰਿ ਇਹੀ ਸੁਆਉ ॥ ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥ ਮਨੁ ਬਿਗਸੈ ਸਾਧ ਚਰਨ ਧੋਇ ॥ ਭਗਤ ਜਨਾ ਕੇ ਮਨਿ ਤਨਿ ਰੰਗੁ ॥ ਬਿਰਲਾ ਕੋਊ ਪਾਵੈ ਸੰਗੁ ॥ ਏਕ ਬਸਤੁ ਦੀਜੈ ਕਰਿ ਮਇਆ ॥ ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥ ਤਾ ਕੀ ਉਪਮਾ ਕਹੀ ਨ ਜਾਇ ॥ ਨਾਨਕ ਰਹਿਆ ਸਰਬ ਸਮਾਇ ॥ ੬ ॥ ਪ੍ਰਭ ਬਖਸੰਦ ਦੀਨ ਦਇਆਲ ॥ ਭਗਤਿ ਵਛਲ ਸਦਾ ਕਿਰਪਾਲ ॥ ਅਨਾਥ ਨਾਥ ਗੋਬਿੰਦ ਗੁਪਾਲ ॥ ਸਰਬ ਘਟਾ ਕਰਤ ਪ੍ਰਤਿਪਾਲ ॥ ਆਦਿ ਪੁਰਖ ਕਾਰਣ ਕਰਤਾਰ ॥ ਭਗਤ ਜਨਾ ਕੇ ਪ੍ਰਾਨ ਅਧਾਰ ॥ ਜੋ ਜੋ ਜਪੈ ਸੁ ਹੋਇ ਪੁਨੀਤ ॥ ਭਗਤਿ ਭਾਇ ਲਾਵੈ ਮਨ ਹੀਤ ॥ ਹਮ ਨਿਰਗੁਨੀਆਰ ਨੀਚ ਅਜਾਨ ॥ ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥ ੭ ॥ ਸਰਬ ਬੈਕੁੰਠ ਮੁਕਤਿ ਮੋਖ ਪਾਏ ॥ ਏਕ ਨਿਮਖ ਹਰਿ ਕੇ ਗੁਨ ਗਾਏ ॥ ਅਨਿਕ ਰਾਜ ਭੋਗ ਬਡਿਆਈ ॥ ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥ ਬਹੁ ਭੋਜਨ ਕਾਪਰ ਸੰਗੀਤ ॥ ਰਸਨਾ ਜਪਤੀ ਹਰਿ ਹਰਿ ਨੀਤ ॥ ਭਲੀ ਸੁ ਕਰਨੀ ਸੋਭਾ ਧਨਵੰਤ ॥ ਹਿਰਦੈ ਬਸੇ ਪੂਰਨ ਗੁਰ ਮੰਤ ॥ ਸਾਧ ਸੰਗਿ ਪ੍ਰਭ ਦੇਹੁ ਨਿਵਾਸ ॥ ਸਰਬ ਸੂਖ ਨਾਨਕ ਪਰਗਾਸ ॥ ੮ ॥ ੨੦ ॥ ਸਲੋਕੁ ॥ ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥ ੧ ॥ ਅਸਟਪਦੀ ॥ ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥ ਪਾਪ ਪੁੰਨ ਤਬ ਕਹੁ ਤੇ ਹੋਤਾ ॥ ਜਬ ਧਾਰੀ ਆਪਨ ਸੁੰਨ ਸਮਾਧਿ ॥ ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥ ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥ ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥ ਜਬ ਆਪਨ ਆਪ ਆਪਿ ਪਾਰਬ੍ਰਹਮ ॥ ਤਬ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥