੨੯੧
ਮੋਹ ਕਹਾ ਕਿਸੁ ਹੋਵਤ ਭਰਮ ॥ ਆਪਨ ਖੇਲੁ ਆਪਿ ਵਰਤੀਜਾ ॥ ਨਾਨਕ ਕਰਨੈਹਾਰੁ ਨ ਦੂਜਾ ॥ ੧ ॥ ਜਬ ਹੋਵਤ ਪ੍ਰਭ ਕੇਵਲ ਧਨੀ ॥ ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥ ਜਬ ਏਕਹਿ ਹਰਿ ਅਗਮ ਅਪਾਰ ॥ ਤਬ ਨਰਕ ਸੁਰਗ ਕਹੁ ਕਉਨ ਅਉਤਾਰ ॥ ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥ ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥ ਜਬ ਆਪਹਿ ਆਪਿ ਅਪਨੀ ਜੋਤਿ ਧਰੈ ॥ ਤਬ ਕਵਨ ਨਿਡਰੁ ਕਵਨ ਕਤ ਡਰੈ ॥ ਆਪਨ ਚਲਿਤ ਆਪਿ ਕਰਨੈਹਾਰ ॥ ਨਾਨਕ ਠਾਕੁਰ ਅਗਮ ਅਪਾਰ ॥ ੨ ॥ ਅਬਿਨਾਸੀ ਸੁਖ ਆਪਨ ਆਸਨ ॥ ਤਹ ਜਨਮ ਮਰਨ ਕਹੁ ਕਹਾ ਬਿਨਾਸਨ ॥ ਜਬ ਪੂਰਨ ਕਰਤਾ ਪ੍ਰਭੁ ਸੋਇ ॥ ਤਬ ਜਮ ਕੀ ਤ੍ਰਾਸ ਕਹਹੁ ਕਿਸੁ ਹੋਇ ॥ ਜਬ ਅਬਿਗਤ ਅਗੋਚਰ ਪ੍ਰਭ ਏਕਾ ॥ ਤਬ ਚਿਤ੍ਰਗੁਪਤ ਕਿਸੁ ਪੂਛਤ ਲੇਖਾ ॥ ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥ ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥ ਆਪਨ ਆਪ ਆਪ ਹੀ ਅਚਰਜਾ ॥ ਨਾਨਕ ਆਪਨ ਰੂਪ ਆਪ ਹੀ ਉਪਰਜਾ ॥ ੩ ॥ ਜਹ ਨਿਰਮਲ ਪੁਰਖ ਪੁਰਖ ਪਤਿ ਹੋਤਾ ॥ ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥ ਜਹ ਨਿਰੰਜਨ ਨਿਰੰਕਾਰ ਨਿਰਬਾਨ ॥ ਤਹ ਕਉਨ ਕਉ ਮਾਨ ਕਉਨ ਅਭਿਮਾਨ ॥ ਜਹ ਸਰੂਪ ਕੇਵਲ ਜਗਦੀਸ ॥ ਤਹ ਛਲ ਛਿਦ੍ਰ ਲਗਤ ਕਹੁ ਕੀਸ ॥ ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥ ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥ ਕਰਨ ਕਰਾਵਨ ਕਰਨੈਹਾਰੁ ॥ ਨਾਨਕ ਕਰਤੇ ਕਾ ਨਾਹਿ ਸੁਮਾਰੁ ॥ ੪ ॥ ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥ ਤਬ ਕਵਨ ਮਾਇ ਬਾਪ ਮਿਤ੍ਰ ਸੁਤ ਭਾਈ ॥ ਜਹ ਸਰਬ ਕਲਾ ਆਪਹਿ ਪਰਬੀਨ ॥ ਤਹ ਬੇਦ ਕਤੇਬ ਕਹਾ ਕੋਊ ਚੀਨ ॥ ਜਬ ਆਪਨ ਆਪੁ ਆਪਿ ਉਰਿ ਧਾਰੈ ॥ ਤਉ ਸਗਨ ਅਪਸਗਨ ਕਹਾ ਬੀਚਾਰੈ ॥ ਜਹ ਆਪਨ ਊਚ ਆਪਨ ਆਪਿ ਨੇਰਾ ॥ ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥ ਬਿਸਮਨ ਬਿਸਮ ਰਹੇ ਬਿਸਮਾਦ ॥ ਨਾਨਕ ਅਪਨੀ ਗਤਿ ਜਾਨਹੁ ਆਪਿ ॥ ੫ ॥ ਜਹ ਅਛਲ ਅਛੇਦ ਅਭੇਦ ਸਮਾਇਆ ॥ ਊਹਾ ਕਿਸਹਿ ਬਿਆਪਤ ਮਾਇਆ ॥ ਆਪਸ ਕਉ ਆਪਹਿ ਆਦੇਸੁ ॥ ਤਿਹੁ ਗੁਣ ਕਾ ਨਾਹੀ ਪਰਵੇਸੁ ॥ ਜਹ ਏਕਹਿ ਏਕ ਏਕ ਭਗਵੰਤਾ ॥ ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥ ਜਹ ਆਪਨ ਆਪੁ ਆਪਿ ਪਤੀਆਰਾ ॥ ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥ ਬਹੁ ਬੇਅੰਤ ਊਚ ਤੇ ਊਚਾ ॥ ਨਾਨਕ ਆਪਸ ਕਉ ਆਪਹਿ ਪਹੂਚਾ ॥ ੬ ॥ ਜਹ ਆਪਿ ਰਚਿਓ ਪਰਪੰਚੁ ਅਕਾਰੁ ॥ ਤਿਹੁ ਗੁਣ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥