੨੯੩
ਪਰਲੋਕ ਸੁਹੇਲੇ ॥ ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥ ੪ ॥ ਸਾਧ ਸੰਗਿ ਮਿਲਿ ਕਰਹੁ ਅਨੰਦੁ ॥ ਗੁਨ ਗਾਵਹੁ ਪ੍ਰਭ ਪਰਮਾਨੰਦ ॥ ਰਾਮ ਨਾਮ ਤਤੁ ਕਰਹੁ ਬੀਚਾਰੁ ॥ ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥ ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥ ਪ੍ਰਾਨ ਤਰਨ ਕਾ ਇਹੈ ਸੁਆਉ ॥ ਆਠ ਪਹਰ ਪ੍ਰਭ ਪੇਖਹੁ ਨੇਰਾ ॥ ਮਿਟੈ ਅਗਿਆਨੁ ਬਿਨਸੈ ਅੰਧੇਰਾ ॥ ਸੁਨਿ ਉਪਦੇਸੁ ਹਿਰਦੈ ਬਸਾਵਹੁ ॥ ਮਨ ਇਛੇ ਨਾਨਕ ਫਲ ਪਾਵਹੁ ॥ ੫ ॥ ਹਲਤੁ ਪਲਤੁ ਦੁਇ ਲੇਹੁ ਸਵਾਰਿ ॥ ਰਾਮ ਨਾਮੁ ਅੰਤਰਿ ਉਰਿ ਧਾਰਿ ॥ ਪੂਰੇ ਗੁਰ ਕੀ ਪੂਰੀ ਦੀਖਿਆ ॥ ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥ ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥ ਦੂਖੁ ਦਰਦੁ ਮਨ ਤੇ ਭਉ ਜਾਇ ॥ ਸਚੁ ਵਾਪਾਰੁ ਕਰਹੁ ਵਾਪਾਰੀ ॥ ਦਰਗਹ ਨਿਬਹੈ ਖੇਪ ਤੁਮਾਰੀ ॥ ਏਕਾ ਟੇਕ ਰਖਹੁ ਮਨ ਮਾਹਿ ॥ ਨਾਨਕ ਬਹੁਰਿ ਨ ਆਵਹਿ ਜਾਹਿ ॥ ੬ ॥ ਤਿਸ ਤੇ ਦੂਰਿ ਕਹਾ ਕੋ ਜਾਇ ॥ ਉਬਰੈ ਰਾਖਨਹਾਰੁ ਧਿਆਇ ॥ ਨਿਰਭਉ ਜਪੈ ਸਗਲ ਭਉ ਮਿਟੈ ॥ ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥ ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥ ਨਾਮੁ ਜਪਤ ਮਨਿ ਹੋਵਤ ਸੂਖ ॥ ਚਿੰਤਾ ਜਾਇ ਮਿਟੈ ਅਹੰਕਾਰੁ ॥ ਤਿਸ ਜਨ ਕਉ ਕੋਇ ਨ ਪਹੁਚਨਹਾਰੁ ॥ ਸਿਰ ਊਪਰਿ ਠਾਢਾ ਗੁਰੁ ਸੂਰਾ ॥ ਨਾਨਕ ਤਾ ਕੈ ਕਾਰਜ ਪੂਰਾ ॥ ੭ ॥ ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥ ਦਰਸਨੁ ਪੇਖਤ ਉਧਰਤ ਸ੍ਰਿਸਟਿ ॥ ਚਰਨ ਕਮਲ ਜਾ ਕੇ ਅਨੂਪ ॥ ਸਫਲ ਦਰਸਨੁ ਸੁੰਦਰ ਹਰਿ ਰੂਪ ॥ਧੰਨੁ ਸੇਵਾ ਸੇਵਕੁ ਪਰਵਾਨੁ ॥ ਅੰਤਰਜਾਮੀ ਪੁਰਖੁ ਪ੍ਰਧਾਨੁ ॥ ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥ ਤਾ ਕੈ ਨਿਕਟਿ ਨ ਆਵਤ ਕਾਲੁ ॥ ਅਮਰ ਭਏ ਅਮਰਾ ਪਦੁ ਪਾਇਆ ॥ ਸਾਧ ਸੰਗਿ ਨਾਨਕ ਹਰਿ ਧਿਆਇਆ ॥ ੮ ॥ ੨੨ ॥ ਸਲੋਕੁ ॥ ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥ ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥ ੧ ॥ ਅਸਟਪਦੀ ॥ ਸੰਤ ਸੰਗਿ ਅੰਤਰਿ ਪ੍ਰਭੁ ਡੀਠਾ ॥ ਨਾਮੁ ਪ੍ਰਭੂ ਕਾ ਲਾਗਾ ਮੀਠਾ ॥ ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥ ਅਨਿਕ ਰੰਗ ਨਾਨਾ ਦ੍ਰਿਸਟਾਹਿ ॥ ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥ ਦੇਹੀ ਮਹਿ ਇਸਕਾ ਬਿਸ੍ਰਾਮੁ ॥ ਸੁੰਨ ਸਮਾਧਿ ਅਨਹਤ ਤਹ ਨਾਦ ॥ ਕਹਨੁ ਨ ਜਾਈ ਅਚਰਜ ਬਿਸਮਾਦ ॥ ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥ ਨਾਨਕ ਤਿਸੁ ਜਨ ਸੋਝੀ ਪਾਏ ॥ ੧ ॥ ਸੋ ਅੰਤਰਿ ਸੋ ਬਾਹਰਿ ਅਨੰਤ ॥ ਘਟਿ ਘਟਿ ਬਿਆਪਿ ਰਹਿਆ ਭਗਵੰਤ ॥ ਧਰਨਿ ਮਾਹਿ ਆਕਾਸ ਪਇਆਲ ॥ ਸਰਬ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥