੨੯੪
ਲੋਕ ਪੂਰਨ ਪ੍ਰਤਿਪਾਲ ॥ ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥ ਜੈਸੀ ਆਗਿਆ ਤੈਸਾ ਕਰਮੁ ॥ ਪਉਣ ਪਾਣੀ ਬੇਸੰਤਰ ਮਾਹਿ ॥ ਚਾਰਿ ਕੁੰਟ ਦਹ ਦਿਸੇ ਸਮਾਹਿ ॥ ਤਿਸ ਤੇ ਭਿੰਨ ਨਹੀ ਕੋ ਠਾਉ ॥ ਗੁਰ ਪ੍ਰਸਾਦਿ ਨਾਨਕ ਸੁਖ ਪਾਉ ॥ ੨ ॥ ਬੇਦ ਪੁਰਾਨ ਸਿੰਮ੍ਰਿਤਿ ਮਹਿ ਦੋਖੁ ॥ ਸਸੀਅਰ ਸੂਰ ਨਖੵਤ੍ਰ ਮਹਿ ਏਕੁ ॥ ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥ ਆਪਿ ਅਡੋਲੁ ਨ ਕਬਹੂ ਡੋਲੈ ॥ ਸਰਬ ਕਲਾ ਕਰਿ ਖੇਲੈ ਖੇਲ ॥ ਮੋਲਿ ਨ ਪਾਈਐ ਗੁਣਹ ਅਮੋਲ ॥ ਸਰਬ ਜੋਤਿ ਮਹਿ ਜਾ ਕੀ ਜੋਤਿ ॥ ਧਾਰਿ ਰਹਿਓ ਸੁਆਮੀ ਓਤਿ ਪੋਤਿ ॥ ਗੁਰ ਪਰਸਾਦਿ ਭਰਮ ਕਾ ਨਾਸੁ ॥ ਨਾਨਕ ਤਿਨ ਮਹਿ ਏਹੁ ਬਿਸਾਸੁ ॥ ੩ ॥ ਸੰਤ ਜਨਾ ਕੀ ਪੇਖਨੁ ਸਭੁ ਬ੍ਰਹਮ ॥ ਸੰਤ ਜਨਾ ਕੈ ਹਿਰਦੈ ਸਭਿ ਧਰਮ ॥ ਸੰਤ ਜਨਾ ਸੁਨਹਿ ਸੁਭ ਬਚਨ ॥ ਸਰਬ ਬਿਆਪੀ ਰਾਮ ਸੰਗਿ ਰਚਨ ॥ ਜਿਨਿ ਜਾਤਾ ਤਿਸ ਕੀ ਇਹ ਰਹਤ ॥ ਸਤਿ ਬਚਨ ਸਾਧੂ ਸਭਿ ਕਹਤ ॥ ਜੋ ਜੋ ਹੋਇ ਸੋਈ ਸੁਖੁ ਮਾਨੈ ॥ ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥ ਅੰਤਰਿ ਬਸੇ ਬਾਹਰਿ ਭੀ ਓਹੀ ॥ ਨਾਨਕ ਦਰਸਨੁ ਦੇਖਿ ਸਭ ਮੋਹੀ ॥ ੪ ॥ ਆਪਿ ਸਤਿ ਕੀਆ ਸਭੁ ਸਤਿ ॥ ਤਿਸੁ ਪ੍ਰਭ ਤੇ ਸਗਲੀ ਉਤਪਤਿ ॥ ਤਿਸੁ ਭਾਵੈ ਤਾ ਕਰੇ ਬਿਸਥਾਰੁ ॥ ਤਿਸੁ ਭਾਵੈ ਤਾ ਏਕੰਕਾਰੁ ॥ ਅਨਿਕ ਕਲਾ ਲਖੀ ਨਹ ਜਾਇ ॥ ਜਿਸੁ ਭਵੈ ਤਿਸੁ ਲਏ ਮਿਲਾਇ ॥ ਕਵਨ ਨਿਕਟਿ ਕਵਨ ਕਹੀਐ ਦੁਰਿ ॥ ਆਪੇ ਆਪਿ ਆਪ ਭਰਪੂਰਿ ॥ ਅੰਤਰਗਤਿ ਜਿਸੁ ਆਪਿ ਜਨਾਏ ॥ ਨਾਨਕ ਤਿਸੁ ਜਨ ਆਪਿ ਬੁਝਾਏ ॥ ੫ ॥ ਸਰਬ ਭੂਤ ਆਪਿ ਵਰਤਾਰਾ ॥ ਸਰਬ ਨੈਨ ਆਪਿ ਪੇਖਨਹਾਰਾ ॥ ਸਗਲ ਸਮਗ੍ਰੀ ਜਾ ਕਾ ਤਨਾ ॥ ਆਪਨ ਜਸੁ ਆਪ ਹੀ ਸੁਨਾ ॥ ਆਵਨ ਜਾਨੁ ਇਕੁ ਖੇਲੁ ਬਨਾਇਆ ॥ ਆਗਿਆਕਾਰੀ ਕੀਨੀ ਮਾਇਆ ॥ ਸਭ ਕੈ ਮਧਿ ਅਲਿਪਤੋ ਰਹੈ ॥ ਜੋ ਕਿਛੁ ਕਹਣਾ ਸੁ ਆਪੇ ਕਹੈ ॥ ਆਗਿਆ ਆਵੈ ਆਗਿਆ ਜਾਇ ॥ ਨਾਨਕ ਜਾ ਭਾਵੈ ਤਾ ਲਏ ਸਮਾਇ ॥ ੬ ॥ ਇਸ ਤੇ ਹੋਇ ਸੁ ਨਾਹੀ ਬੁਰਾ ॥ ਓਰੈ ਕਹਹੁ ਕਿਨੈ ਕਛੁ ਕਰਾ ॥ ਆਪਿ ਭਲਾ ਕਰਤੂਤਿ ਅਤਿ ਨੀਕੀ ॥ ਆਪੇ ਜਾਨੈ ਅਪਨੇ ਜੀ ਕੀ ॥ ਆਪਿ ਸਾਚੁ ਧਾਰੀ ਸਭ ਸਾਚੁ ॥ ਓਤਿ ਪੋਤਿ ਆਪਨ ਸੰਗਿ ਰਾਚੁ ॥ ਤਾ ਕੀ ਗਤਿ ਮਿਤਿ ਕਹੀ ਨ ਜਾਇ ॥ ਦੂਸਰ ਹੋਇ ਤ ਸੋਝੀ ਪਾਇ ॥ ਤਿਸ ਕਾ ਕੀਆ ਸਭੁ ਪਰਵਾਨੁ ॥ ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥ ੭ ॥ ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭ ਸੋਇ ॥ ਓਹ ਧਨਵੰਤੁ ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ ਧੰਨੁ ਜਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥