੨੯੬
ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥ ਗਿਆਨੁ ਸ੍ਰੇਸਟ ਊਤਮ ਇਸਨਾਨੁ ॥ ਚਾਰਿ ਪਦਾਰਥ ਕਮਲ ਪ੍ਰਗਾਸ ॥ ਸਭ ਕੈ ਮਧਿ ਸਗਲ ਤੇ ਉਦਾਸ ॥ ਸੁੰਦਰੁ ਚਤੁਰੁ ਤਤ ਕਾ ਬੇਤਾ ॥ ਸਮਦਰਸੀ ਏਕ ਦ੍ਰਿਸਟੇਤਾ ॥ ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥ ੬ ॥ ਇਹੁ ਨਿਧਾਨੁ ਜਪੈ ਮਨਿ ਕੋਇ ॥ ਸਭ ਜੁਗ ਮਹਿ ਤਾ ਕੀ ਗਤਿ ਹੋਇ ॥ ਗੁਣ ਗੋਬਿੰਦ ਨਾਮ ਧੁਨਿ ਬਾਣੀ ॥ ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥ ਸਗਲ ਮਤਾਂਤ ਕੇਵਲ ਹਰਿ ਨਾਮ ॥ ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥ ਕੋਟਿ ਅਪ੍ਰਾਧ ਸਾਧ ਸੰਗਿ ਮਿਟੈ ॥ ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥ ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥ ਸਾਧ ਸਰਣਿ ਨਾਨਕ ਤੇ ਆਏ ॥ ੭ ॥ ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥ ਦੁਲਭ ਦੇਹ ਤਤਕਾਲ ਉਧਾਰੈ ॥ ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥ ਏਕੁ ਨਾਮੁ ਮਨ ਮਾਹਿ ਸਮਾਨੀ ॥ ਦੂਖ ਰੋਗ ਬਿਨਸੇ ਭੈ ਭਰਮ ॥ ਸਾਧ ਨਾਮ ਨਿਰਮਲ ਤਾ ਕੇ ਕਰਮ ॥ ਸਭ ਤੇ ਊਚ ਤਾ ਕੀ ਸੋਭਾ ਬਨੀ ॥ ਨਾਨਕ ਇਹ ਗੁਣਿ ਨਾਮੁ ਸੁਖਮਨੀ ॥ ੮ ॥ ੨੪ ॥

ਥਿਤੀ ਗਉੜੀ ਮਹਲਾ ੫ ਸਲੋਕੁ ॥ ੴ ਸਤਿਗੁਰ ਪ੍ਰਸਾਦਿ ॥
ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਹਾਰੁ ॥ ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥ ੧ ॥ ਪਉੜੀ ॥ ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥ ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥ ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥ ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥ ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥ ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥ ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥ ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥ ੧ ॥ ਗੋਬਿੰਦ ਜਸੁ ਗਾਈਐ ਹਰਿ ਨੀਤ ॥ ਮਿਲਿ ਭਜੀਐ ਸਾਧ ਸੰਗਿ ਮੇਰੇ ਮੀਤ ॥ ੧ ॥ ਰਹਾਉ ॥ ਸਲੋਕੁ ॥ ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥ ਭ੍ਰਮ ਕਟੀਐ ਨਾਨਕ ਸਾਧ ਸੰਗਿ ਦੁਤੀਆ ਭਾਉ ਮਿਟਾਇ ॥ ੨ ॥ ਪਉੜੀ ॥ ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥ ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥ ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥