੨੯੮
ਦੁਆਰ ॥ ੬ ॥ ਪਉੜੀ ॥ ਖਸਟਮਿ ਖਟ ਸਾਸਤ੍ਰ ਕਹਹਿ ਸਿਮ੍ਰਿਤਿ ਕਥਹਿ ਅਨੇਕ ॥ ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥ ਨਾਰਦ ਮੁਨਿ ਜਨ ਸੁਕ ਬਿਆਸ ਜਸੁ ਗਾਵਤ ਗੋਬਿੰਦ ॥ ਰਸ ਗੀਧੇ ਹਰਿ ਸਿਉ ਬੀਧੇ ਭਗਤ ਰਚੇ ਭਗਵੰਤ ॥ ਮੋਹ ਮਾਨ ਭ੍ਰਮੁ ਬਿਨਸਿਓ ਪਾਈ ਸਰਨਿ ਦਇਆਲ ॥ ਚਰਨ ਕਮਲ ਮਨਿ ਤਨਿ ਬਸੇ ਦਰਸਨੁ ਦੇਖਿ ਨਿਹਾਲ ॥ ਲਾਭੁ ਮਿਲੈ ਤੋਟਾ ਹਿਰੈ ਸਾਧ ਸੰਗਿ ਲਿਵ ਲਾਇ ॥ ਖਾਟਿ ਖਜਾਨਾ ਗੁਣ ਨਿਧਿ ਹਰੇ ਨਾਨਕ ਨਾਮੁ ਧਿਆਇ ॥ ੬ ॥ ਸਲੋਕੁ ॥ ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਸੁਭਾਇ ॥ ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥ ੭ ॥ ਪਉੜੀ ॥ ਸਪਤਮਿ ਸੰਚਹੁ ਨਾਮ ਧਨੁ ਟੂਟਿ ਨ ਜਾਹਿ ਭੰਡਾਰ ॥ ਸੰਤ ਸੰਗਤਿ ਮਹਿ ਪਾਈਐ ਅੰਤੁ ਨ ਪਾਰਾਵਾਰ ॥ ਆਪੁ ਤਜਹੁ ਗੋਬਿੰਦ ਭਜਹੁ ਸਰਨਿ ਪਰਹੁ ਹਰਿ ਰਾਇ ॥ ਦੂਖ ਹਰੈ ਭਵਜਲੁ ਤਰੈ ਮਨ ਚਿੰਦਿਆ ਫਲੁ ਪਾਇ ॥ ਆਠ ਪਹਰ ਮਨਿ ਹਰਿ ਜਪੈ ਸਫਲੁ ਜਨਮੁ ਪਰਵਾਣੁ ॥ ਅੰਤਰਿ ਬਾਹਰਿ ਸਦਾ ਸੰਗਿ ਕਰਨੈਹਾਰੁ ਪਛਾਣੁ ॥ ਸੋ ਸਾਜਨੁ ਸੋ ਸਖਾ ਮੀਤੁ ਜੋ ਹਰਿ ਕੀ ਮਤਿ ਦੇਇ ॥ ਨਾਨਕ ਤਿਸੁ ਬਲਿਹਾਰਣੈ ਹਰਿ ਹਰਿ ਨਾਮੁ ਜਪੇਇ ॥ ੭ ॥ ਸਲੋਕੁ ॥ ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰਿ ਜੰਜਾਲ ॥ ਜਮ ਕੰਕਰੁ ਜੋਹਿ ਨ ਸਕਈ ਨਾਨਕ ਪ੍ਰਭੂ ਦਇਆਲ ॥ ੮ ॥ ਪਉੜੀ ॥ ਅਸਟਮੀ ਅਸਟ ਸਿਧਿ ਨਵ ਨਿਧਿ ॥ ਸਗਲ ਪਦਾਰਥ ਪੂਰਨ ਬੁਧਿ ॥ ਕਵਲ ਪ੍ਰਗਾਸ ਸਦਾ ਆਨੰਦ ॥ ਨਿਰਮਲ ਰੀਤਿ ਨਿਰੋਧਰ ਮੰਤ ॥ ਸਗਲ ਧਰਮ ਪਵਿਤ੍ਰ ਇਸਨਾਨੁ ॥ ਸਭ ਮਹਿ ਊਚ ਬਿਸੇਖ ਗਿਆਨੁ ॥ ਹਰਿ ਹਰਿ ਭਜਨੁ ਪੂਰੇ ਗੁਰ ਸੰਗਿ ॥ ਜਪਿ ਤਰੀਐ ਨਾਨਕ ਨਾਮ ਹਰਿ ਰੰਗਿ ॥ ੮ ॥ ਸਲੋਕੁ ॥ ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ ॥ ਨਾਨਕ ਨਾਮ ਬਿਸਾਰਿਐ ਨਰਕ ਸੁਰਗ ਅਵਤਾਰ ॥ ੯ ॥ ਪਉੜੀ ॥ ਨਉਮੀ ਨਵੇ ਛਿਦ੍ਰ ਅਪਵੀਤ ॥ ਹਰਿ ਨਾਮੁ ਨ ਜਪਹਿ ਕਰਤ ਬਿਪਰੀਤਿ ॥ ਪਰ ਤ੍ਰਿਅ ਰਮਹਿ ਬਕਹਿ ਸਾਧ ਨਿੰਦ ॥ ਕਰਨ ਨ ਸੁਨਹੀ ਹਰਿ ਜਸੁ ਬਿੰਦ ॥ ਹਿਰਹਿ ਪਰ ਦਰਬੁ ਉਦਰ ਕੈ ਤਾਈ ॥ ਅਗਨਿ ਨ ਨਿਵਰੈ ਤ੍ਰਿਸਨਾ ਨ ਬੁਝਾਈ ॥ ਹਰਿ ਸੇਵਾ ਬਿਨੁ ਏਹ ਫਲ ਲਾਗੇ ॥ ਨਾਨਕ ਪ੍ਰਭ ਬਿਸਰਤ ਮਰਿ ਜਮਹਿ ਅਭਾਗੇ ॥ ੯ ॥ ਸਲੋਕੁ ॥ ਦਸ ਦਿਸ ਖੋਜਤ ਮੈ ਫਿਰਿਓ ਜਤ ਦੇਖਉ ਤਤ ਸੋਇ ॥ ਮਨੁ ਬਸਿ ਆਵੈ ਨਾਨਕਾ ਜੇ ਪੂਰਨ ਕਿਰਪਾ ਹੋਇ ॥ ੧੦ ॥ ਪਉੜੀ ॥ ਦਸਮੀ ਦਸ ਦੁਆਰ ਬਸਿ ਕੀਨੇ ॥ ਮਨਿ ਸੰਤੋਖੁ ਨਾਮ ਜਪਿ ਲੀਨੇ ॥ ਕਰਨੀ ਸੁਨੀਐ ਜਸੁ ਗੋਪਾਲ ॥ ਨੈਨੀ ਪੇਖਤ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥