੨੯੯
ਸਾਧ ਦਇਆਲ ॥ ਰਸਨਾ ਗੁਨ ਗਾਵੈ ਬੇਅੰਤ ॥ ਮਨ ਮਹਿ ਚਿਤਵੈ ਪੂਰਨ ਭਗਵੰਤ ॥ ਹਸਤ ਚਰਨ ਸੰਤ ਟਹਲ ਕਮਾਈਐ ॥ ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ ॥ ੧੦ ॥ ਸਲੋਕੁ ॥ ਏੋਕੋ ਏਕੁ ਬਖਾਨੀਐ ਬਿਰਲਾ ਜਾਣੈ ਸ੍ਵਾਦੁ ॥ ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ ॥ ੧੧ ॥ ਪਉੜੀ ॥ ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥ ਇੰਦ੍ਰੀ ਬਸਿ ਕਰਿ ਸੁਣਹੁ ਹਰਿ ਨਾਮੁ ॥ ਮਨਿ ਸੰਤੋਖੁ ਸਰਬ ਜੀਅ ਦਇਆ ॥ ਇਨ ਬਿਧਿ ਬਰਤੁ ਸੰਪੂਰਨ ਭਇਆ ॥ ਧਾਵਤ ਮਨੁ ਰਾਖੈ ਇਕ ਠਾਇ ॥ ਮਨੁ ਤਨੁ ਸੁਧੁ ਜਪਤ ਹਰਿ ਨਾਇ ॥ ਸਭ ਮਹਿ ਪੂਰਿ ਰਹੇ ਪਾਰਬ੍ਰਹਮ ॥ ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥ ੧੧ ॥ ਸਲੋਕੁ ॥ ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥ ਨਾਨਕ ਪ੍ਰਭ ਸਿਉ ਮਿਲਿ ਰਹੇ ਬਿਨਸੇ ਸਗਲ ਜੰਜਾਲ ॥ ੧੨ ॥ ਪਉੜੀ ॥ ਦੁਆਦਸੀ ਦਾਨੁ ਨਾਮੁ ਇਸਨਾਨੁ ॥ ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥ ਹਰਿ ਅੰਮ੍ਰਿਤ ਪਾਨ ਕਰਹੁ ਸਾਧ ਸੰਗਿ ॥ ਮਨ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥ ਕੋਮਲ ਬਾਣੀ ਸਭ ਕਉ ਸੰਤੋਖੈ ॥ ਪੰਚ ਭੂ ਆਤਮਾ ਹਰਿ ਨਾਮ ਰਸਿ ਪੋਖੈ ॥ ਗੁਰ ਪੂਰੇ ਤੇ ਏਹ ਨਿਹਚਉ ਪਾਈਐ ॥ ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥ ੧੨ ॥ ਸਲੋਕੁ ॥ ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥ ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ ਨਾਮ ॥ ੧੩ ॥ ਪਉੜੀ ॥ ਤ੍ਰਉਦਸੀ ਤੀਨਿ ਤਾਪ ਸੰਸਾਰ ॥ ਆਵਤ ਜਾਤ ਨਰਕ ਅਵਤਾਰ ॥ ਹਰਿ ਹਰਿ ਭਜਨੁ ਨ ਮਨ ਮਹਿ ਆਇਓ ॥ ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥ ਹਰਖ ਸੋਗ ਕਾ ਦੇਹ ਕਰਿ ਬਾਧਿਓ ॥ ਦੀਰਘ ਰੋਗੁ ਮਾਇਆ ਆਸਾਧਿਓ ॥ ਦਿਨਹਿ ਬਿਕਾਰ ਕਰਤ ਸ੍ਰਮੁ ਪਾਇਓ ॥ ਨੈਨੀ ਨੀਦ ਸੁਪਨ ਬਰੜਾਇਓ ॥ ਹਰਿ ਬਿਸਰਤ ਹੋਵਤ ਏਹ ਹਾਲ ॥ ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥ ੧੩ ॥ ਸਲੋਕੁ ॥ ਚਾਰਿ ਕੁੰਟ ਚਉਦਹ ਭਵਨ ਸਗਲ ਬਿਆਪਤ ਰਾਮ ॥ ਨਾਨਕ ਊਨ ਨ ਦੇਖੀਐ ਪੂਰਨ ਤਾ ਕੇ ਕਾਮ ॥ ੧੪ ॥ ਪਉੜੀ ॥ ਚਉਦਹਿ ਚਾਰਿ ਕੁੰਟ ਪ੍ਰਭ ਆਪ ॥ ਸਗਲ ਭਵਨ ਪੂਰਨ ਪਰਤਾਪ ॥ ਦਸੇ ਦਿਸਾ ਰਵਿਆ ਪ੍ਰਭੁ ਏਕੁ ॥ ਧਰਨਿ ਅਕਾਸ ਸਭ ਮਹਿ ਪ੍ਰਭ ਪੇਖੁ ॥ ਜਲ ਥਲ ਬਨ ਪਰਬਤ ਪਾਤਾਲ ॥ ਪਰਮੇਸ੍ਵਰ ਤਹ ਬਸਹਿ ਦਇਆਲ ॥ ਸੂਖਮ ਅਸਥੂਲ ਸਗਲ ਭਗਵਾਨ ॥ ਨਾਨਕ ਗੁਰਮੁਖਿ ਬ੍ਰਹਮ ਪਛਾਨ ॥ ੧੪ ॥ ਸਲੋਕੁ ॥ ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥ ਸੰਤ ਪ੍ਰਸਾਦੀ ਭੈ ਮਿਟੇ ਨਾਨਕ ਬਿਨਸੀ ਚਿੰਦ ॥ ੧੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥