੩੦੧
ਅੰਮ੍ਰਿਤੁ ਹਰਿ ਉਰ ਧਾਰਿ ॥ ਸਭਿ ਕਾਰਜ ਤਿਨ ਕੇ ਸਿਧਿ ਹਰਿ ਜਿਨ ਗੁਰਮੁਖਿ ਕਿਰਪਾ ਧਾਰਿ ॥ ਨਾਨਕ ਜੋ ਧੁਰਿ ਮਿਲੇ ਸੇ ਮਿਲਿ ਰਹੇ ਹਰਿ ਮੇਲੇ ਸਿਰਜਣਹਾਰਿ ॥ ੨ ॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚਾ ਗੋਸਾਈ ॥ ਤੁਧੁਨੋ ਸਭ ਧਿਆਈਦੀ ਸਭ ਲਗੈ ਤੇਰੀ ਪਾਈ ॥ ਤੇਰੀ ਸਿਫਤਿ ਸੁਆਲਿਓ ਸਰੂਪ ਹੈ ਜਿਨਿ ਕੀਤੀ ਤਿਸੁ ਪਾਰਿ ਲਘਾਈ ॥ ਗੁਰਮੁਖਾ ਨੋ ਫਲੁ ਪਾਇਦਾ ਸਚਿ ਨਾਮਿ ਸਮਾਈ ॥ ਵਡੇ ਮੇਰੇ ਸਾਹਿਬਾ ਵਡੀ ਤੇਰੀ ਵਡਿਆਈ ॥ ੧ ॥ ਸਲੋਕ ਮਃ ੪ ॥ ਵਿਣੁ ਨਾਵੈ ਹੋਰੁ ਸਲਾਹਣਾ ਸਭੁ ਬੋਲਣੁ ਫਿਕਾ ਸਾਦੁ ॥ ਮਨਮੁਖ ਅਹੰਕਾਰੁ ਸਲਾਹਦੇ ਹਉਮੈ ਮਮਤਾ ਵਾਦੁ ॥ ਜਿਨ ਸਾਲਾਹਨਿ ਸੇ ਮਰਹਿ ਖਪਿ ਜਾਵੈ ਸਭੁ ਅਪਵਾਦੁ ॥ ਜਨ ਨਾਨਕ ਗੁਰਮੁਖਿ ਉਬਰੇ ਜਪਿ ਹਰਿ ਹਰਿ ਪਰਮਾਨਾਦੁ ॥ ੧ ॥ ਮਃ ੪ ॥ ਸਤਿਗੁਰ ਹਰਿ ਪ੍ਰਭੁ ਦਸਿ ਨਾਮੁ ਧਿਆਈ ਮਨ ਹਰੀ ॥ ਨਾਨਕ ਨਾਮੁ ਪਵਿਤੁ ਹਰਿ ਮੁਖਿ ਬੋਲੀ ਸਭਿ ਦੁਖ ਪਰਹਰੀ ॥ ੨ ॥ ਪਉੜੀ ॥ ਤੁ ਆਪੇ ਆਪਿ ਨਿਰੰਕਾਰੁ ਹੈ ਨਿਰੰਜਨ ਹਰਿ ਰਾਇਆ ॥ ਜਿਨੀ ਤੂ ਇਕ ਮਨਿ ਸਚੁ ਧਿਆਇਆ ਤਿਨ ਕਾ ਸਭੁ ਦੁਖੁ ਗਵਾਇਆ ॥ ਤੇਰਾ ਸਰੀਕੁ ਕੋ ਨਾਹੀ ਜਿਸਨੋ ਲਵੈ ਲਾਇ ਸੁਣਾਇਆ ॥ ਤੁਧੁ ਜੇਵਡੁ ਦਾਤਾ ਤੁ ਹੈ ਨਿਰੰਜਨਾ ਤੂ ਹੈ ਸਚੁ ਮੇਰੈ ਮਨਿ ਭਾਇਆ ॥ ਸਚੇ ਮੇਰੇ ਸਾਹਿਬਾ ਸਚੇ ਸਚੁ ਨਾਇਆ ॥ ੨ ॥ ਸਲੋਕ ਮਃ ੪ ॥ ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥ ਨਾਨਕ ਰੋਗੁ ਗਵਾਇ ਮਿਲਿ ਸਤਿਗੁਰ ਸਾਧੂ ਸਜਨਾ ॥ ੧ ॥ ਮਃ ੪ ॥ ਮਨੁ ਤਨੁ ਰਤਾ ਰੰਗ ਸਿਉ ਗੁਰਮੁਖਿ ਹਰਿ ਗੁਣਤਾਸੁ ॥ ਜਨ ਨਾਨਕ ਹਰਿ ਸਰਣਾਗਤੀ ਹਰਿ ਮੇਲੇ ਗੁਰ ਸਾਬਾਸਿ ॥ ੨ ॥ ਪਉੜੀ ॥ ਤੂ ਕਰਤਾ ਪੁਰਖੁ ਅਗੰਮੁ ਹੈ ਕਿਸੁ ਨਾਲਿ ਤੂ ਵੜੀਐ ॥ ਤੁਧੁ ਜੇਵਡੁ ਹੋਇ ਸੁ ਆਖੀਐ ਤੁਧੁ ਜੇਹਾ ਤੂਹੈ ਪੜੀਐ ॥ ਤੂ ਘਟਿ ਘਟਿ ਇਕੁ ਵਰਤਦਾ ਗੁਰਮੁਖਿ ਪਰਗੜੀਐ ॥ ਤੂ ਸਚਾ ਸਭਸ ਦਾ ਖਸਮੁ ਹੈ ਸਭ ਦੂ ਤੂ ਚੜੀਐ ॥ ਤੂ ਕਰਹਿ ਸੁ ਸਚੇ ਹੋਇਸੀ ਤਾ ਕਾਇਤੁ ਕੜੀਐ ॥ ੩ ॥ ਸਲੋਕੁ ਮਃ ੪ ॥ ਮੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਅਠੇ ਪਹਰ ਲਗੰਨਿ ॥ ਜਨ ਨਾਨਕ ਕਿਰਪਾ ਧਾਰਿ ਪ੍ਰਭ ਸਤਿਗੁਰ ਸੁਖਿ ਵਸੰਨਿ ॥ ੧ ॥ ਮਃ ੪ ॥ ਜਿਨ ਅੰਦਰਿ ਪ੍ਰੀਤਿ ਪਿਰੰਮ ਕੀ ਜਿਉ ਬੋਲਨਿ ਤਿਵੈ ਸੋਹੰਨਿ ॥ ਨਾਨਕ ਹਰਿ ਆਪੇ ਜਾਣਦਾ ਜਿਨਿ ਲਾਈ ਪ੍ਰੀਤਿ ਪਿਰੰਨਿ ॥ ੨ ॥ ਪਉੜੀ ॥ ਤੂ ਕਰਤਾ ਆਪਿ ਅਭੁਲੁ ਹੈ ਭੁਲਣ ਵਿਚਿ ਨਾਹੀ ॥ ਤੂ ਕਰਹਿ ਸੁ ਸਚੇ ਭਲਾ ਹੈ ਗੁਰ ਸਬਦਿ ਬੁਝਾਹੀ ॥ ਤੂ ਕਰਣ ਕਾਰਣ ਸਮਰਥੁ ਹੈ ਦੂਜਾ ਕੋ ਨਾਹੀ ॥ ਤੂ ਸਾਹਿਬੁ ਅਗਮੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥