੩੦੨
ਦਇਆਲੁ ਹੈ ਸਭ ਤੁਧੁ ਧਿਆਹੀ ॥ ਸਭਿ ਜੀਅ ਤੇਰੇ ਤੂ ਸਭਸ ਦਾ ਤੂ ਸਭ ਛਡਾਹੀ ॥ ੪ ॥ ਸਲੋਕ ਮਃ ੪ ॥ ਸੁਣਿ ਸਾਜਨ ਪ੍ਰੇਮ ਸਦੇਸਰਾ ਅਖੀ ਤਾਰ ਲਗੰਨਿ ॥ ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥ ੧ ॥ ਮਃ ੪ ॥ ਸਤਿਗੁਰੁ ਦਾਤਾ ਦਇਆਲੁ ਹੈ ਜਿਸ ਨੋ ਦਇਆ ਸਦਾ ਹੋਇ ॥ ਸਤਿਗੁਰੁ ਅੰਦਰਹੁ ਨਿਰਵੈਰੁ ਹੈ ਸਭੁ ਦੇਖੈ ਬ੍ਰਹਮੁ ਇਕੁ ਸੋਇ ॥ ਨਿਰਵੈਰਾ ਨਾਲਿ ਜਿ ਵੈਰੁ ਚਲਾਇਦੇ ਤਿਨ ਵਿਚਹੁ ਤਿਸਟਿਆ ਨ ਕੋਇ ॥ ਸਤਿਗੁਰੁ ਸਭਨਾ ਦਾ ਭਲਾ ਮਨਾਇਦਾ ਤਿਸ ਦਾ ਬੁਰਾ ਕਿਉ ਹੋਇ ॥ ਸਤਿਗੁਰ ਨੋ ਜੇਹਾ ਕੋ ਇਛਦਾ ਤੇਹਾ ਫਲੁ ਪਾਏ ਕੋਇ ॥ ਨਾਨਕ ਕਰਤਾ ਸਭੁ ਕਿਛੁ ਜਾਣਦਾ ਜਿਦੂ ਕਿਛੁ ਗੁਝਾ ਨ ਹੋਇ ॥ ੨ ॥ ਪਉੜੀ ॥ ਜਿਸਨੋ ਸਾਹਿਬੁ ਵਡਾ ਕਰੇ ਸੋਈ ਵਡ ਜਾਣੀ ॥ ਜਿਸੁ ਸਾਹਿਬ ਭਾਵੈ ਤਿਸੁ ਬਖਸਿ ਲਏ ਸੋ ਸਾਹਿਬ ਮਨਿ ਭਾਣੀ ॥ ਜੇ ਕੋ ਓਸ ਦੀ ਰੀਸ ਕਰੇ ਸੋ ਮੂੜ ਅਜਾਣੀ ॥ ਜਿਸ ਨੋ ਸਤਿਗੁਰੁ ਮੇਲੇ ਸੁ ਗੁਣ ਰਵੈ ਗੁਣ ਆਖਿ ਵਖਾਣੀ ॥ ਨਾਨਕ ਸਚਾ ਸਚੁ ਹੈ ਬੁਝਿ ਸਚਿ ਸਮਾਣੀ ॥ ੫ ॥ ਸਲੋਕ ਮਃ ੪ ॥ ਹਰਿ ਸਤਿ ਨਿਰੰਜਨ ਅਮਰੁ ਹੈ ਨਿਰਭਉ ਨਿਰਵੈਰੁ ਨਿਰੰਕਾਰੁ ॥ ਜਿਨ ਜਪਿਆ ਇਕ ਮਨਿ ਇਕ ਚਿਤਿ ਤਿਨ ਲਥਾ ਹਉਮੈ ਭਾਰੁ ॥ ਜਿਨ ਗੁਰਮੁਖਿ ਹਰਿ ਆਰਾਧਿਆ ਤਿਨ ਸੰਤ ਜਨਾ ਜੈਕਾਰੁ ॥ ਕੋਈ ਨਿੰਦਾ ਕਰੇ ਪੂਰੇ ਸਤਿਗੁਰੂ ਕੀ ਤਿਸ ਨੋ ਫਿਟੁ ਫਿਟੁ ਕਹੈ ਸਭੁ ਸੰਸਾਰੁ ॥ ਸਤਿਗੁਰ ਵਿਚਿ ਆਪਿ ਵਰਤਦਾ ਹਰਿ ਆਪੇ ਰਖਣਹਾਰੁ ॥ ਧਨੁ ਧੰਨੁ ਗੁਰੂ ਗੁਣ ਗਾਵਦਾ ਤਿਸ ਨੋ ਸਦਾ ਸਦਾ ਨਮਸਕਾਰੁ ॥ ਜਨ ਨਾਨਕ ਤਿਨ ਕਉ ਵਾਰਿਆ ਜਿਨ ਜਪਿਆ ਸਿਰਜਣਹਾਰੁ ॥ ੧ ॥ ਮਃ ੪ ॥ ਆਪੇ ਧਰਤੀ ਸਾਜੀਅਨੁ ਆਪੇ ਆਕਾਸੁ ॥ ਵਿਚਿ ਆਪੇ ਜੰਤ ਉਪਾਇਅਨੁ ਮੁਖਿ ਆਪੇ ਦੇਇ ਗਿਰਾਸੁ ॥ ਸਭੁ ਆਪੇ ਆਪਿ ਵਰਤਦਾ ਆਪੇ ਹੀ ਗੁਣਤਾਸੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਟੇ ਤਾਸੁ ॥ ੨ ॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਹੈ ਸਚੁ ਸਚੇ ਭਾਵੈ ॥ ਜੋ ਤੁਧੁ ਸਚੁ ਸਲਾਹਦੇ ਤਿਨ ਜਮ ਕੰਕਰੁ ਨੇੜਿ ਨ ਆਵੈ ॥ ਤਿਨ ਕੇ ਮੁਖ ਦਰਿ ਉਜਲੇ ਜਿਨ ਹਰਿ ਹਿਰਦੈ ਸਚਾ ਭਾਵੈ ॥ ਕੂੜਿਆਰ ਪਿਛਾਹਾ ਸਟੀਅਨਿ ਕੂੜੁ ਹਿਰਦੈ ਕਪਟੁ ਮਹਾ ਦੁਖੁ ਪਾਵੈ ॥ ਮੁਹ ਕਾਲੇ ਕੂੜਿਆਰੀਆ ਕੂੜਿਆਰ ਕੂੜੋ ਹੋਇ ਜਾਵੈ ॥ ੬ ॥ ਸਲੋਕ ਮਃ ੪ ॥ ਸਤਿਗੁਰੁ ਧਰਤੀ ਧਰਮ ਹੈ ਤਿਸੁ ਵਿਚਿ ਜੇਹਾ ਕੋ ਬੀਜੇ ਤੇਹਾ ਫਲੁ ਪਾਏ ॥ ਗੁਰਸਿਖੀ ਅੰਮ੍ਰਿਤੁ ਬੀਜਿਆ ਤਿਨ ਅੰਮ੍ਰਿਤ ਫਲੁ ਹਰਿ ਪਾਏ ॥ ਓਨਾ ਹਲਤਿ ਪਲਤਿ ਮੁਖ ਉਜਲੇ ਓਇ ਹਰਿ ਦਰਗਹ ਸਚੀ ਪੈਨਾਏ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥