੩੦੩
ਇਕਨਾੑ ਅੰਦਰਿ ਖੋਟੁ ਨਿਤ ਖੋਟੁ ਕਮਾਵਹਿ ਓਹੁ ਜੇਹਾ ਬੀਜੇ ਤੇਹਾ ਫਲੁ ਖਾਏ ॥ ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥ ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥ ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥ ੧ ॥ ਮਃ ੪ ॥ ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥ ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥ ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰ ਨ ਵਿਚਹੁ ਜਾਇ ॥ ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥ ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥ ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥ ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥ ੨ ॥ ਪਉੜੀ ॥ ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥ ਗੁਣ ਕੀ ਸਾਝ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥ ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥ ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥ ੭ ॥ ਸਲੋਕ ਮਃ ੪ ॥ ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥ ਹਰਿ ਹਰਿ ਨਾਮੁ ਰਮਤ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥ ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਾਰਾਵੈ ॥ ਜੋ ਚਿਤੁ ਲਾਇ ਪੂਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥ ਫੇਰਿ ਓਹੁ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥ ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥ ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥ ਹਰਿ ਬਾਤਾ ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥ ੧ ॥ ਮਃ ੪ ॥ ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥ ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥ ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥ ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋੁਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥