੩੦੪
ਪਾਸਿ ਬਹਿ ਜਾਇਆ ॥ ਜੋ ਗੁਰੁ ਗੋਪੇ ਆਪਣਾ ਸੁ ਭਲਾ ਨਾਹੀ ਪੰਚਹੁ ਓਨਿ ਲਾਹਾ ਮੂਲੁ ਸਭੁ ਗਵਾਇਆ ॥ ਪਹਿਲਾ ਆਗਮੁ ਨਿਗਮੁ ਨਾਨਕੁ ਆਖਿ ਸੁਣਾਏ ਪੂਰੇ ਗੁਰ ਕਾ ਬਚਨੁ ਉਪਰਿ ਆਇਆ ॥ ਗੁਰਸਿਖਾ ਵਡਿਆਈ ਭਾਵੈ ਗੁਰ ਪੂਰੇ ਕੀ ਮਨਮੁਖਾ ਓਹ ਵੇਲਾ ਹਥਿ ਨ ਆਇਆ ॥ ੨ ॥ ਪਉੜੀ ॥ ਸਚੁ ਸਚਾ ਸਭ ਦੂ ਵਡਾ ਹੈ ਸੋ ਲਏ ਜਿਸੁ ਸਤਿਗੁਰੁ ਟਿਕੇ ॥ ਸੋ ਸਤਿਗੁਰੁ ਜਿ ਸਚੁ ਧਿਆਇਦਾ ਸਚੁ ਸਚਾ ਸਤਿਗੁਰੁ ਇਕੇ ॥ ਸੋਈ ਸਤਿਗੁਰੁ ਪੁਰਖ ਹੈ ਜਿਨਿ ਪੰਜੇ ਦੂਤ ਕੀਤੇ ਵਸਿ ਛਿਕੇ ॥ ਜਿ ਬਿਨੁ ਸਤਿਗੁਰ ਸੇਵੇ ਆਪੁ ਗਣਾਇਦੇ ਤਿਨ ਅੰਦਰਿ ਕੂੜੁ ਫਿਟੁ ਫਿਟੁ ਮੁਹ ਫਿਕੇ ॥ ਓਇ ਬੋਲੇ ਕਿਸੈ ਨ ਭਾਵਨੀ ਮੁਹ ਕਾਲੇ ਸਤਿਗੁਰ ਤੇ ਚੁਕੇ ॥ ੮ ॥ ਸਲੋਕ ਮਃ ੪ ॥ ਹਰਿ ਪ੍ਰਭ ਕਾ ਸਭੁ ਖੇਤੁ ਹੈ ਹਰਿ ਆਪਿ ਕਿਰਸਾਣੀ ਲਾਇਆ ॥ ਗੁਰਮੁਖਿ ਬਖਸਿ ਜਮਾਈਅਨੁ ਮਨਮੁਖੀ ਮੂਲੁ ਗਵਾਇਆ ॥ ਸਭੁ ਕੋ ਬੀਜੇ ਆਪਣੇ ਭਲੇ ਨੋ ਹਰਿ ਭਾਵੈ ਸੋ ਖੇਤੁ ਜਮਾਇਆ ॥ ਗੁਰਸਿਖੀ ਹਰਿ ਅੰਮ੍ਰਿਤੁ ਬੀਜਿਆ ਹਰਿ ਅੰਮ੍ਰਿਤ ਨਾਮੁ ਫਲੁ ਅੰਮ੍ਰਿਤੁ ਪਾਇਆ ॥ ਜਮੁ ਚੂਹਾ ਕਿਰਸ ਨਿਤ ਕੁਰਕਦਾ ਹਰਿ ਕਰਤੈ ਮਾਰਿ ਕਢਾਇਆ ॥ ਕਿਰਸਾਣੀ ਜੰਮੀ ਭਾਉ ਕਰਿ ਹਰਿ ਬੋਹਲ ਬਖਸ ਜਮਾਇਆ ॥ ਤਿਨ ਕਾ ਕਾੜਾ ਅੰਦੇਸਾ ਸਭੁ ਲਾਹਿਓਨੁ ਜਿਨੀ ਸਤਿਗੁਰੁ ਪੁਰਖੁ ਧਿਆਇਆ ॥ ਜਨ ਨਾਨਕ ਨਾਮੁ ਅਰਾਧਿਆ ਆਪਿ ਤਰਿਆ ਸਭੁ ਜਗਤੁ ਤਰਾਇਆ ॥ ੧ ॥ ਮਃ ੪ ॥ ਸਾਰਾ ਦਿਨੁ ਲਾਲਚਿ ਅਟਿਆ ਮਨਮੁਖਿ ਹੋਰੇ ਗਲਾ ॥ ਰਾਤੀ ਊਘੈ ਦਬਿਆ ਨਵੇ ਸੋਤ ਸਭਿ ਢਿਲਾ ॥ ਮਨਮੁਖਾ ਦੈ ਸਿਰਿ ਜੋਰਾ ਅਮਰੁ ਹੈ ਨਿਤ ਦੇਵਹਿ ਭਲਾ ॥ ਜੋਰਾ ਦਾ ਆਖਿਆ ਪੁਰਖ ਕਮਾਵਦੇ ਸੇ ਅਪਵਿਤ ਅਮੇਧ ਖਲਾ ॥ ਕਾਮਿ ਵਿਆਪੇ ਕੁਸੁਧ ਨਰ ਸੇ ਜੋਰਾ ਪੁਛਿ ਚਲਾ ॥ ਸਤਿਗੁਰ ਕੈ ਆਖਿਐ ਜੋ ਚਲੈ ਸੋ ਸਤਿ ਪੁਰਖੁ ਭਲ ਭਲਾ ॥ ਜੋਰਾ ਪੁਰਖ ਸਭਿ ਆਪਿ ਉਪਾਇਅਨੁ ਹਰਿ ਖੇਲ ਸਭਿ ਖਿਲਾ ॥ ਸਭ ਤੇਰੀ ਬਣਤ ਬਣਾਵਣੀ ਨਾਨਕ ਭਲ ਭਲਾ ॥ ੨ ॥ ਪਉੜੀ ॥ ਤੂੰ ਵੇਪਰਵਾਹੁ ਅਥਾਹੁ ਹੈ ਅਤੁਲੁ ਕਿਉ ਤੁਲੀਐ ॥ ਸੇ ਵਡਭਾਗੀ ਜਿ ਤੁਧੁ ਧਿਆਇਦੇ ਜਿਨ ਸਤਿਗੁਰੁ ਮਿਲੀਐ ॥ ਸਤਿਗੁਰ ਕੀ ਬਾਣੀ ਸਤਿ ਸਰੂਪੁ ਹੈ ਗੁਰਬਾਣੀ ਬਣੀਐ ॥ ਸਤਿਗੁਰ ਕੀ ਰੀਸੈ ਹੋਰਿ ਕਚੁ ਪਿਚੁ ਬੋਲਦੇ ਸੇ ਕੂੜਿਆਰ ਕੂੜੇ ਝੜਿ ਪੜੀਐ ॥ ਓਨਾੑ ਅੰਦਰਿ ਹੋਰੁ ਮੁਖਿ ਹੋਰੁ ਹੈ ਬਿਖੁ ਮਾਇਆ ਨੋ ਝਖਿ ਮਰਦੇ ਕੜੀਐ ॥ ੯ ॥ ਸਲੋਕ ਮਃ ੪ ॥ ਸਤਿਗੁਰ ਕੀ ਸੇਵਾ ਨਿਰਮਲੀ ਨਿਰਮਲ ਜਨੁ ਹੋਇ ਸੁ ਸੇਵਾ ਘਾਲੇ ॥ ਜਿਨੑ ਅੰਦਰਿ ਕਪਟੁ ਵਿਕਾਰੁ ਝੂਠੁ ਓਇ ਆਪੇ ਸਚੈ ਵਖਿ ਕਢੇ ਜਜਮਾਲੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥