੩੦੫
ਸਚਿਆਰ ਸਿਖ ਬਹਿ ਸਤਿਗੁਰ ਪਾਸਿ ਘਾਲਨਿ ਕੂੜਿਆਰ ਨ ਲਭਨੀ ਕਿਤੈ ਥਾਇ ਭਾਲੇ ॥ ਜਿਨਾ ਸਤਿਗੁਰ ਕਾ ਆਖਿਆ ਸੁਖਾਵੈ ਨਾਹੀ ਤਿਨਾੑ ਮੁਹ ਭਲੇਰੇ ਫਿਰਹਿ ਦਯਿ ਗਾਲੇ ॥ ਜਿਨ ਅੰਦਰਿ ਪ੍ਰੀਤਿ ਨਹੀ ਹਰਿ ਕੇਰੀ ਸੇ ਕਿਚਰਕੁ ਵੇਰਾਈਅਨਿ ਮਨਮੁਖ ਬੇਤਾਲੇ ॥ ਸਤਿਗੁਰ ਨੋ ਮਿਲੈ ਸੁ ਆਪਣਾ ਮਨੁ ਥਾਇ ਰਖੈ ਓਹੁ ਆਪਿ ਵਰਤੈ ਆਪਣੀ ਵਥੁ ਨਾਲੇ ॥ ਜਨ ਨਾਨਕ ਇਕਨਾ ਗੁਰੁ ਮੇਲਿ ਸੁਖੁ ਦੇਵੈ ਇਕਿ ਆਪੇ ਵਖਿ ਕਢੈ ਠਗਵਾਲੇ ॥ ੧ ॥ ਮਃ ੪ ॥ ਜਿਨਾੑ ਅੰਦਰਿ ਨਾਮੁ ਨਿਧਾਨ ਹਰਿ ਤਿਨ ਕੇ ਕਾਜ ਦਯਿਆ ਦੇ ਰਾਸਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਪ੍ਰਭੁ ਅੰਗੁ ਕਰਿ ਬੈਠਾ ਪਾਸਿ ॥ ਜਾਂ ਕਰਤਾ ਵਲਿ ਤਾ ਸਭੁ ਕੋ ਵਲਿ ਸਭਿ ਦਰਸਨੁ ਦੇਖਿ ਕਰਹਿ ਸਾਬਾਸਿ ॥ ਸਾਹੁ ਪਾਤਿਸਾਹੁ ਸਭੁ ਹਰਿ ਕਾ ਕੀਆ ਸਭਿ ਜਨ ਕਉ ਆਇ ਕਰਹਿ ਰਹਰਾਸਿ ॥ ਗੁਰ ਪੂਰੇ ਕੀ ਵਡੀ ਵਡਿਆਈ ਹਰਿ ਵਡਾ ਸੇਵਿ ਅਤੂਲੁ ਸੁਖੁ ਪਾਇਆ ॥ ਗੁਰ ਪੂਰੈ ਦਾਨੁ ਦੀਆ ਹਰਿ ਨਿਹਚਲੁ ਨਿਤ ਬਖਸੇ ਚੜੈ ਸਵਾਇਆ ॥ ਕੋਈ ਨਿੰਦਕੁ ਵਡਿਆਈ ਦੇਖਿ ਨ ਸਕੈ ਸੋ ਕਰਤੈ ਆਪਿ ਪਚਾਇਆ ॥ ਜਨੁ ਨਾਨਕੁ ਗੁਣ ਬੋਲੈ ਕਰਤੇ ਕੇ ਭਗਤਾ ਨੋ ਸਦਾ ਰਖਦਾ ਆਇਆ ॥ ੨ ॥ ਪਉੜੀ ॥ ਤੂ ਸਾਹਿਬੁ ਅਗਮ ਦਇਆਲੁ ਹੈ ਵਡ ਦਾਤਾ ਦਾਣਾ ॥ ਤੁਧੁ ਜੇਵਡੁ ਮੈ ਹੋਰੁ ਕੋ ਦਿਸਿ ਨ ਆਵਈ ਤੂ ਹੈਂ ਸੁਘੜੁ ਮੇਰੈ ਮਨਿ ਭਾਣਾ ॥ ਮੋਹੁ ਕੁਟੰਬੁ ਦਿਸਿ ਆਵਦਾ ਸਭੁ ਚਲਣਹਾਰਾ ਆਵਣ ਜਾਣਾ ॥ ਜੋ ਬਿਨੁ ਸਚੇ ਹੋਰਤੁ ਚਿਤੁ ਲਾਇਦੇ ਸੇ ਕੂੜਿਆਰ ਕੂੜਾ ਤਿਨ ਮਾਣਾ ॥ ਨਾਨਕ ਸਚੁ ਧਿਆਇ ਤੂ ਬਿਨੁ ਸਚੇ ਪਚਿ ਪਚਿ ਮੁਏ ਅਜਾਣਾ ॥ ੧੦ ॥ ਸਲੋਕ ਮਃ ੪ ॥ ਅਗੋ ਦੇ ਸਤ ਭਾਉ ਨ ਦਿਚੈ ਪਿਛੋ ਦੇ ਆਖਿਆ ਕੰਮਿ ਨ ਆਵੈ ॥ ਅਧ ਵਿਚਿ ਫਿਰੈ ਮਨਮੁਖੁ ਵੇਚਾਰਾ ਗਲੀ ਕਿਉ ਸੁਖੁ ਪਾਵੈ ॥ ਜਿਸੁ ਅੰਦਰਿ ਪ੍ਰੀਤਿ ਨਹੀ ਸਤਿਗੁਰ ਕੀ ਸੁ ਕੂੜੀ ਆਵੈ ਕੂੜੀ ਜਾਵੈ ॥ ਜੇ ਕ੍ਰਿਪਾ ਕਰੇ ਮੇਰਾ ਹਰਿ ਪ੍ਰਭ ਕਰਤਾ ਤਾਂ ਸਤਿਗੁਰੁ ਪਾਰਬ੍ਰਹਮੁ ਨਦਰੀ ਆਵੈ ॥ ਤਾ ਅਪਿਉ ਪੀਵੈ ਸਬਦੁ ਗੁਰ ਕੇਰਾ ਸਭੁ ਕਾੜਾ ਅੰਦੇਸਾ ਭਰਮੁ ਚੁਕਾਵੈ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਜਨ ਨਾਨਕ ਅਨਦਿਨੁ ਹਰਿ ਗੁਣ ਗਾਵੈ ॥ ੧ ॥ ਮਃ ੪ ॥ ਗੁਰ ਸਤਿਗੁਰ ਕਾ ਜੋ ਸਿਖੁ ਅਖਾਏ ਸੁ ਭਲਕੇ ਉਠਿ ਹਰਿ ਨਾਮੁ ਧਿਆਵੈ ॥ ਉਦਮੁ ਕਰੇ ਭਲਕੇ ਪਰਭਾਤੀ ਇਸਨਾਨੁ ਕਰੇ ਅੰਮ੍ਰਿਤ ਸਰਿ ਨਾਵੈ ॥ ਉਪਦੇਸਿ ਗੁਰੂ ਹਰਿ ਹਰਿ ਜਪੁ ਜਾਪੈ ਸਭਿ ਕਿਲਵਿਖ ਪਾਪ ਦੋਖ ਲਹਿ ਜਾਵੈ ॥ ਫਿਰਿ ਚੜੈ ਦਿਵਸੁ ਗੁਰਬਾਣੀ ਗਾਵੈ ਬਹਦਿਆ ਉਠਦਿਆ ਹਰਿ ਨਾਮੁ ਧਿਆਵੈ ॥ ਜੋ ਸਾਸਿ ਗਿਰਾਸਿ ਧਿਆਏ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥