੩੦੬
ਮੇਰਾ ਹਰਿ ਹਰਿ ਸੋ ਗੁਰਸਿਖੁ ਗੁਰੂ ਮਨਿ ਭਾਵੈ ॥ ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥ ੨ ॥ ਪਉੜੀ ॥ ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥ ਜੋ ਮਨਿ ਚਿਟਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥ ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥ ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥ ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ ਮਨਿ ਖੋਟੇ ਦਯਿ ਵਿਛੋੜੇ ॥ ੧੧ ॥ ਸਲੋਕ ਮਃ ੪ ॥ ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਸੁਖਿ ਵੇਸੁਖੈ ਨੋ ਪਾਇਆ ॥ ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥ ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥ ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ ॥ ਅਗੈ ਸੰਗਤੀ ਕੁੜਮੀ ਵੇਸੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜੀਂ. ਫਿਰਿ ਆਣਿ ਘਰਿ ਪਾਇਆ ॥ ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥ ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥ ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥ ੧ ॥ ਮਃ ੪ ॥ ਸਾਹਿਬੁ ਜਿਸਕਾ ਨੰਗਾ ਭੁਖਾ ਹੋਵੈ ਤਿਸਦਾ ਨਫਰੁ ਕਿਥਹੁ ਰਜਿ ਖਾਏ ॥ ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥ ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥ ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥ ੨ ॥ ਪਉੜੀ ॥ ਨਾਨਕ ਵੀਚਾਰਹਿ ਸੰਤਿ ਜਨ ਚਾਰਿ ਵੇਦ ਕਹੰਦੇ ॥ ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥ ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥ ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥ ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥ ੧੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥