੩੦੭
ਸਲੋਕ ਮਃ ੪ ॥ ਅੰਤਰਿ ਹਰਿ ਗੁਰੂ ਧਿਆਇਦਾ ਵਡੀ ਵਡਿਆਈ ॥ ਤੁਸਿ ਦਿਤੀ ਪੂਰੈ ਸਤਿਗੁਰੂ ਘਟੈ ਨਾਹੀ ਇਕੁ ਤਿਲੁ ਕਿਸੈ ਦੀ ਘਟਾਈ ॥ ਸਚੁ ਸਾਹਿਬੁ ਸਤਿਗੁਰੂ ਕੈ ਵਲਿ ਹੈ ਤਾਂ ਝਖਿ ਝਖਿ ਮਰੈ ਸਭ ਲੋੁਕਾਈ ॥ ਨਿੰਦਕਾ ਕੇ ਮੁਹ ਕਾਲੇ ਕਰੇ ਹਰਿ ਕਰਤੈ ਆਪਿ ਵਧਾਈ ॥ ਜਿਉ ਜਿਉ ਨਿੰਦਕ ਨਿੰਦ ਕਰਹਿ ਤਿਉ ਤਿਉ ਨਿਤ ਨਿਤ ਚੜੈ ਸਵਾਈ ॥ ਜਨ ਨਾਨਕ ਹਰਿ ਆਰਾਧਿਆ ਤਿਨਿ ਪੈਰੀ ਆਣਿ ਸਭ ਪਾਈ ॥ ੧ ॥ ਮਃ ੪ ॥ ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥ ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥ ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥ ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥ ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥ ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥ ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥ ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ ॥ ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥ ੨ ॥ ਪਉੜੀ ॥ ਤੁ ਹੈ ਸਚਾ ਸਚੁ ਤੂ ਸਭ ਦੂ ਉਪਰਿ ਤੂ ਦੀਬਾਣੁ ॥ ਜੋ ਤੁਧੁ ਸਚੁ ਧਿਆਇਦੇ ਸਚੁ ਸੇਵਨਿ ਸਚੇ ਤੇਰਾ ਮਾਣੁ ॥ ਓਨਾੑ ਅੰਦਰਿ ਸਚੁ ਮੁਖ ਉਜਲੇ ਸਚੁ ਬੋਲਨਿ ਸਚੇ ਤੇਰਾ ਤਾਣੁ ॥ ਸੇ ਭਗਤ ਜਿਨੀ ਗੁਰਮੁਖਿ ਸਾਲਾਹਿਆ ਸਚੁ ਸਬਦੁ ਨੀਸਾਣੁ ॥ ਸਚੁ ਜਿ ਸਚੇ ਸੇਵਦੇ ਤਿਨ ਵਾਰੀ ਸਦ ਕੁਰਬਾਣੁ ॥ ੧੩ ॥ ਸਲੋਕ ਮਃ ੪ ॥ ਧੁਰਿ ਮਾਰੇ ਪੂਰੇ ਸਤਿਗੁਰੂ ਸੇਈ ਹੁਣਿ ਸਤਿਗੁਰਿ ਮਾਰੇ ॥ ਜੇ ਮੇਲਣ ਨੋ ਬਹੁਤੇਰਾ ਲੋਚੀਐ ਨ ਦੇਈ ਮਿਲਣ ਕਰਤਾਰੇ ॥ ਸਤ ਸੰਗਤਿ ਢੋਈ ਨਾ ਲਹਨਿ ਵਿਚਿ ਸੰਗਤਿ ਗੁਰਿ ਵੀਚਾਰੇ ॥ ਕੋਈ ਜਾਇ ਮਿਲੈ ਹੁਣਿ ਓਨਾੑ ਨੋ ਤਿਸੁ ਮਾਰੇ ਜਮੁ ਜੰਦਾਰੇ ॥ ਗੁਰਿ ਬਾਬੈ ਫਿਟਕੇ ਸੇ ਫਿਟੇ ਗੁਰ ਅੰਗਦਿ ਕੀਤੇ ਕੂੜਿਆਰੇ ॥ ਗੁਰਿ ਤੀਜੀ ਪੀੜੀ ਵੀਚਾਰਿਆ ਕਿਆ ਹਥਿ ਏਨਾ ਵੇਚਾਰੇ ॥ ਗੁਰੁ ਚਉਥੀ ਪੀੜੀ ਟਿਕਿਆ ਤਿਨਿ ਨਿੰਦਕ ਦੁਸਟ ਸਭਿ ਤਾਰੇ ॥ ਕੋਈ ਪੁਤੁ ਸਿਖੁ ਸੇਵਾ ਕਰੇ ਸਤਿਗੁਰੂ ਕੀ ਤਿਸੁ ਕਾਰਜ ਸਭਿ ਸਵਾਰੇ ॥ ਜੋ ਇਛੈ ਸੋ ਫਲੁ ਪਾਇਸੀ ਪੁਤੁ ਧਨੁ ਲਖਮੀ ਖੜਿ ਮੇਲੇ ਹਰਿ ਨਿਸਤਾਰੇ ॥ ਸਭਿ ਨਿਧਾਨ ਸਤਿਗੁਰੂ ਵਿਚਿ ਜਿਸੁ ਅੰਦਰਿ ਹਰਿ ਉਰ ਧਾਰੇ ॥ ਸੋ ਪਾਏ ਪੂਰਾ ਸਤਿਗੁਰੂ ਜਿਸੁ ਲਿਖਿਆ ਲਿਖਤੁ ਲਿਲਾਰੇ ॥ ਜਨੁ ਨਾਨਕੁ ਮਾਗੈ ਧੂੜਿ ਤਿਨ ਜੋ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥