੩੦੮
ਗੁਰਸਿਖ ਮਿਤ ਪਿਆਰੇ ॥ ੧ ॥ ਮਃ ੪ ॥ ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥ ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥ ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥ ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥ ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥ ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥ ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥ ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥ ੨ ॥ ਪਉੜੀ ॥ ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥ ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥ ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥ ਸੇਵਕ ਭਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥ ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥ ੧੪ ॥ ਸਲੋਕ ਮਃ ੪ ॥ ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸਦਾ ਕਦੇ ਨ ਹੋਵੀ ਭਲਾ ॥ ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸਦਾ ਸਭੁ ਗਇਆ ॥ ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸਦਾ ਕਾਲਾ ਭਇਆ ॥ ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥ ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥ ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥ ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥ ੧ ॥ ਮਃ ੪ ॥ ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥ ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥ ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲਭੂਸੇ ਖਾਹੀ ॥ ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥ ਤਿਨਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥ ਓਨਾੑ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥ ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾੑ ਅਗੈ ਪਿਛੈ ਥਾਉ ਨਾਹੀ ॥ ਜੋ ਸਤਿਗੁਰ ਮਾਰੇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥