੩੦੯
ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥ ਓਇ ਅਗੈ ਕੁਸਟੀ ਗੁਰ ਕੇ ਫਿਟਕੇ ਜਿ ਓਸੁ ਮਿਲੈ ਤਿਸੁ ਕੁਸਟੁ ਉਠਾਹੀ ॥ ਹਰਿ ਤਿਨ ਕਾ ਦਰਸਨੁ ਨਾ ਕਰਹੁ ਜੋ ਦੂਜੈ ਭਾਇ ਚਿਤੁ ਲਾਹੀ ॥ ਧੁਰਿ ਕਰਤੈ ਆਪਿ ਲਿਖਿ ਪਾਇਆ ਤਿਸੁ ਨਾਲਿ ਕਿਹੁ ਚਾਰਾ ਨਾਹੀ ॥ ਜਨ ਨਾਨਕ ਨਾਮੁ ਅਰਾਧਿ ਤੂ ਤਿਸੁ ਅਪੜਿ ਕੋ ਨ ਸਕਾਹੀ ॥ ਨਾਵੈ ਕੀ ਵਡਿਆਈ ਵਡੀ ਹੈ ਨਿਤ ਸਵਾਈ ਚੜੈ ਚੜਾਹੀ ॥ ੨ ॥ ਮਃ ੪ ॥ ਜਿ ਹੋਂਦੈ ਗੁਰੂ ਬਹਿ ਟਿਕਿਆ ਤਿਸੁ ਜਨ ਕੀ ਵਡਿਆਈ ਵਡੀ ਹੋਈ ॥ ਤਿਸੁ ਕਉ ਜਗਤੁ ਨਿਵਿਆ ਸਭੁ ਪੈਰੀ ਪਇਆ ਜਸੁ ਵਰਤਿਆ ਲੋਈ ॥ ਤਿਸ ਕਉ ਖੰਡ ਬ੍ਰਹਮੰਡ ਨਮਸਕਾਰੁ ਕਰਹਿ ਜਿਸਕੈ ਮਸਤਕਿ ਹਥੁ ਧਰਿਆ ਗੁਰਿ ਪੂਰੈ ਸੋ ਪੂਰਾ ਹੋਈ ॥ ਗੁਰ ਕੀ ਵਡਿਆਈ ਨਿਤ ਚੜੈ ਸਵਾਈ ਅਪੜਿ ਕੋ ਨ ਸਕੋਈ ॥ ਜਨੁ ਨਾਨਕੁ ਹਰਿ ਕਰਤੈ ਆਪਿ ਬਹਿ ਟਿਕਿਆ ਆਪੇ ਪੈਜ ਰਖੈ ਪ੍ਰਭੁ ਸੋਈ ॥ ੩ ॥ ਪਉੜੀ ॥ ਕਾਇਆ ਕੋਟੁ ਅਪਾਰੁ ਹੈ ਅੰਦਰਿ ਹਟਨਾਲੇ ॥ ਗੁਰਮੁਖਿ ਸਉਦਾ ਜੋ ਕਰੇ ਹਰਿ ਵਸਤੁ ਸਮਾਲੇ ॥ ਨਾਮੁ ਨਿਧਾਨੁ ਹਰਿ ਵਣਜੀਐ ਹੀਰੇ ਪਰਵਾਲੇ ॥ ਵਿਣੁ ਕਾਇਆ ਜਿ ਹੋਰ ਥੈ ਧਨੁ ਖੋਜਦੇ ਸੇ ਮੂੜ ਬੇਤਾਲੇ ॥ ਸੇ ਉਝੜਿ ਭਰਮਿ ਭਵਾਈਅਹਿ ਜਿਉ ਝਾੜ ਮਿਰਗੁ ਭਾਲੇ ॥ ੧੫ ॥ ਸਲੋਕ ਮਃ ੪ ॥ ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੁ ਅਉਖਾ ਜਗ ਮਹਿ ਹੋਇਆ ॥ ਨਰਕ ਘੋਰੁ ਦੁਖ ਖੂਹੁ ਹੈ ਓਥੈ ਪਕੜਿ ਓਹੁ ਢੋਇਆ ॥ ਕੂਕ ਪੁਕਾਰ ਕੋ ਨ ਸੁਣੇ ਓਹੁ ਅਉਖਾ ਹੋਇ ਹੋਇ ਰੋਇਆ ॥ ਓਨਿ ਹਲਤੁ ਪਲਤੁ ਸਭੁ ਗਵਾਇਆ ਲਾਹਾ ਮੂਲੁ ਸਭੁ ਖੋਇਆ ॥ ਓਹੁ ਤੇਲੀ ਸੰਦਾ ਬਲਦੁ ਕਰਿ ਨਿਤ ਭਲਕੇ ਉਠਿ ਪ੍ਰਭਿ ਜੋਇਆ ॥ ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਤਿਦੂ ਕਿਛੁ ਗੁਝਾ ਨ ਹੋਇਆ ॥ ਜੈਸਾ ਬੀਜੇ ਸੋ ਲੁਣੈ ਜੇਹਾ ਪੁਰਬਿ ਕਿਨੈ ਬੋਇਆ ॥ ਜਿਸੁ ਕ੍ਰਿਪਾ ਕਰੇ ਪ੍ਰਭੁ ਆਪਣੀ ਤਿਸੁ ਸਤਿਗੁਰ ਕੇ ਚਰਣ ਧੋਇਆ ॥ ਗੁਰ ਸਤਿਗੁਰ ਪਿਛੈ ਤਰਿ ਗਇਆ ਜਿਉ ਲੋਹਾ ਕਾਠ ਸੰਗੋਇਆ ॥ ਜਨ ਨਾਨਕ ਨਾਮੁ ਧਿਆਇ ਤੂ ਜਪਿ ਹਰਿ ਹਰਿ ਨਾਮਿ ਸੁਖੁ ਹੋਇਆ ॥ ੧ ॥ ਮਃ ੪ ॥ ਵਡਭਾਗੀਆ ਸੋਹਾਗਣੀ ਜਿਨਾ ਗੁਰਮੁਖਿ ਮਿਲਿਆ ਹਰਿ ਰਾਇ ॥ ਅੰਤਰ ਜੋਤਿ ਪ੍ਰਗਾਸੀਆ ਨਾਨਕ ਨਾਮਿ ਸਮਾਇ ॥ ੨ ॥ ਪਉੜੀ ॥ ਇਹੁ ਸਰੀਰੁ ਸਭੁ ਧਰਮੁ ਹੈ ਜਿਸੁ ਅੰਦਰਿ ਸਚੇ ਕੀ ਵਿਚਿ ਜੋਤਿ ॥ ਗੁਹਜ ਰਤਨ ਵਿਚਿ ਲੁਕਿ ਰਹੇ ਕੋਈ ਗੁਰਮੁਖਿ ਸੇਵਕੁ ਕਢੈ ਖੋਤਿ ॥ ਸਭੁ ਆਤਮਰਾਮੁ ਪਛਾਣਿਆ ਤਾਂ ਇਕੁ ਰਵਿਆ ਇਕੋ ਓਤਿ ਪੋਤਿ ॥ ਇਕੁ ਦੇਖਿਆ ਇਕੁ ਮੰਨਿਆ ਇਕੋ ਸੁਣਿਆ ਸ੍ਰਵਣ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥