੩੧੦
ਸਰੋਤਿ ॥ ਜਨ ਨਾਨਕ ਨਾਮੁ ਸਲਾਹਿ ਤੂ ਸਚੁ ਸਚੇ ਸੇਵਾ ਤੇਰੀ ਹੋਤਿ ॥ ੧੬ ॥ ਸਲੋਕ ਮਃ ੪ ॥ ਸਭਿ ਰਸ ਤਿਨ ਕੈ ਰਿਦੈ ਹਹਿ ਜਿਨ ਹਰਿ ਵਸਿਆ ਮਨ ਮਾਹਿ ॥ ਹਰਿ ਦਰਗਹਿ ਤੇ ਮੁਖ ਉਜਲੇ ਤਿਨ ਕਉ ਸਭਿ ਦੇਖਣ ਜਾਹਿ ॥ ਜਿਨ ਨਿਰਭਉ ਨਾਮੁ ਧਿਆਇਆ ਤਿਨ ਕਉ ਭਉ ਕੋਈ ਨਾਹਿ ॥ ਹਰਿ ਉਤਮੁ ਤਿਨੀ ਸਰੇਵਿਆ ਜਿਨੑ ਕਉ ਧੁਰਿ ਲਿਖਿਆ ਆਹਿ ॥ ਤੇ ਹਰਿ ਦਰਗਹਿ ਪੈਨਾੑਈਅਹਿ ਜਿਨ ਹਰਿ ਵੁਠਾ ਮਨ ਮਾਹਿ ॥ ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੈ ਸਭੁ ਜਗਤੁ ਛਡਾਹਿ ॥ ਜਨ ਨਾਨਕ ਕਉ ਹਰਿ ਮੇਲਿ ਜਨ ਤਿਨ ਵੇਖਿ ਵੇਖਿ ਹਮ ਜੀਵਾਹਿ ॥ ੧ ॥ ਮਃ ੪ ॥ ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥ ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥ ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥ ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥ ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥ ੨ ॥ ਪਉੜੀ ॥ ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਚੁ ਸਚਾ ਸਤਿਗੁਰੁ ਪੁਰਖੁ ਹੈ ਜਿਨਿ ਕਾਮੁ ਕ੍ਰੋਧੁ ਬਿਖੁ ਮਾਰਿਆ ॥ ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥ ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥ ੧੭ ॥ ਸਲੋਕ ਮਃ ੪ ॥ ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥ ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ ਪੂਰਾ ਘਰੀ ਵਸਾਇਸੀ ॥ ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥ ਜਿਨ ਰਖਣ ਕਉ ਹਰਿ ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥ ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ ॥ ੧ ॥ ਮਃ ੪ ॥ ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥ ਹਰਿ ਰਾਖਹੁ ਪੈਜ ਸਤਿਗੁਰੂ ਕੀ ਨਿਤ ਚੜੈ ਸਵਾਈ ॥ ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਛਡਾਈ ॥ ਗੁਰ ਸਤਿਗੁਰ ਤਾਣੁ ਦੀਬਾਣੁ ਹਰਿ ਤਿਨਿ ਸਭ ਆਣਿ ਨਿਵਾਈ ॥ ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ ਤਿਨ ਕੇ ਸਭਿ ਪਾਪ ਗਵਾਈ ॥ ਹਰਿ ਦਰਗਹ ਤੇ ਮੁਖ ਉਜਲੇ ਬਹੁ ਸੋਭਾ ਪਾਈ ॥ ਜਨੁ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥ ੨ ॥ ਪਉੜੀ ॥ ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥ ਸਾਲਾਹੀ ਸਚੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥