੩੧੨
ਕੋਈ ਵਿਛੁੜਿ ਜਾਇ ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥ ਤਿਸੁ ਅਗੈ ਪਿਛੈ ਢੋਈ ਨਾਹੀ ਗੁਰਸਿਖੀ ਮਨਿ ਵੀਚਾਰਿਆ ॥ ਸਤਿਗੁਰੂ ਨੋ ਮਿਲੇ ਸੇਈ ਜਨ ਉਬਰੇ ਜਿਨ ਹਿਰਦੈ ਨਾਮੁ ਸਮਾਰਿਆ ॥ ਜਨ ਨਾਨਕ ਕੇ ਗੁਰਸਿਖ ਪੁਤਹਹੁ ਹਰਿ ਜਪਿਅਹੁ ਹਰਿ ਨਿਸਤਾਰਿਆ ॥ ੨ ॥ ਮਹਲਾ ੩ ॥ ਹਉਮੈ ਜਗਤੁ ਭੁਲਾਇਆ ਦੁਰਮਤਿ ਬਿਖਿਆ ਬਿਕਾਰ ॥ ਸਤਿਗੁਰੁ ਮਿਲੈ ਤ ਨਦਰਿ ਹੋਇ ਮਨਮੁਖ ਅੰਧਿਆਰ ॥ ਨਾਨਕ ਆਪੇ ਮੇਲਿ ਲਏ ਜਿਸਨੋ ਸਬਦਿ ਲਾਏ ਪਿਆਰੁ ॥ ੩ ॥ ਪਉੜੀ ॥ ਸਚੁ ਸਚੇ ਕੀ ਸਿਫਤਿ ਸਲਾਹ ਹੈ ਸੋ ਕਰੇ ਜਿਸੁ ਅੰਦਰੁ ਭਿਜੈ ॥ ਜਿਨੀੑ ਇਕ ਮਨਿ ਇਕੁ ਅਰਾਧਿਆ ਤਿਨ ਕਾ ਕੰਧੁ ਨ ਕਬਹੂ ਛਿਜੈ ॥ ਧਨੁ ਧਨੁ ਪੁਰਖ ਸਾਬਾਸਿ ਹੈ ਜਿਨ ਸਚੁ ਰਸਨਾ ਅੰਮ੍ਰਿਤੁ ਪਿਜੈ ॥ ਸਚੁ ਸਚਾ ਜਿਨ ਮਨਿ ਭਾਵਦਾ ਸੇ ਮਨਿ ਸਚੀ ਦਰਗਹ ਲਿਜੈ ॥ ਧਨੁ ਧੰਨੁ ਜਨਮੁ ਸਚਿਆਰੀਆ ਮੁਖ ਉਜਲ ਸਚੁ ਕਰਿਜੈ ॥ ੨੦ ॥ ਸਲੋਕ ਮਃ ੪ ॥ ਸਾਕਤ ਜਾਇ ਨਿਵਹਿ ਗੁਰ ਆਗੈ ਮਨਿ ਖੋਟੇ ਕੂੜਿ ਕੂੜਿਆਰੇ ॥ ਜਾ ਗੁਰੁ ਕਹੈ ਉਠਹੁ ਮੇਰੇ ਭਾਈ ਬਹਿ ਜਾਹਿ ਘੁਸਰਿ ਬਗੁਲਾਰੇ ॥ ਗੁਰਸਿਖਾ ਅੰਦਰਿ ਸਤਿਗੁਰੁ ਵਰਤੈ ਚੁਣਿ ਕਢੇ ਲਧੋਵਾਰੇ ॥ ਓਇ ਅਗੈ ਪਿਛੈ ਬਹਿ ਮੁਹੁ ਛਪਾਇਨਿ ਨ ਰਲਨੀ ਖੋਟੇਆਰੇ ॥ ਓਨਾੑ ਦਾ ਭਖੁ ਸੁ ਓਥੈ ਨਾਹੀ ਜਾਇ ਕੂੜੁ ਲਹਨਿ ਭੇਡਾਰੇ ॥ ਜੇ ਸਾਕਤੁ ਨਰੁ ਖਾਵਾਈਐ ਲੋਚੀਐ ਬਿਖੁ ਕਢੈ ਮੁਖ ਉਗਲਾਰੇ ॥ ਹਰਿ ਸਾਕਤ ਸੇਤੀ ਸੰਗੁ ਨ ਕਰੀਅਹੁ ਓਇ ਮਾਰੇ ਸਿਰਜਣਹਾਰੇ ॥ ਜਿਸਕਾ ਇਹੁ ਖੇਲੁ ਸੋਈ ਕਰਿ ਵੇਖੈ ਜਨ ਨਾਨਕ ਨਾਮੁ ਸਮਾਰੇ ॥ ੧ ॥ ਮਃ ੪ ॥ ਸਤਿਗੁਰੁ ਪੁਰਖੁ ਅਗੰਮੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਤਿਗੁਰੂ ਨੋ ਅਪੜਿ ਕੋਇ ਨ ਸਕਈ ਜਿਸੁ ਵਲਿ ਸਿਰਜਣਹਾਰਿਆ ॥ ਸਤਿਗੁਰੂ ਕਾ ਖੜਗੁ ਸੰਜੇਉ ਹਰਿ ਭਗਤਿ ਹੈ ਜਿਤੁ ਕਾਲੁ ਕੰਟਕੁ ਮਾਰਿ ਵਿਡਾਰਿਆ ॥ ਸਤਿਗੁਰੂ ਕਾ ਰਖਣਹਾਰਾ ਹਰਿ ਆਪਿ ਹੈ ਸਤਿਗੁਰੂ ਕੈ ਪਿਛੈ ਹਰਿ ਸਭਿ ਉਬਾਰਿਆ ॥ ਜੋ ਮੰਦਾ ਚਿਤਵੈ ਪੂਰੇ ਸਤਿਗੁਰੂ ਕਾ ਸੋ ਆਪਿ ਉਪਾਵਣਹਾਰੈ ਮਾਰਿਆ ॥ ਏਹ ਗਲ ਹੋਵੈ ਹਰਿ ਦਰਗਹ ਸਚੇ ਕੀ ਜਨ ਨਾਨਕ ਅਗਮੁ ਵੀਚਾਰਿਆ ॥ ੨ ॥ ਪਉੜੀ ॥ ਸਚੁ ਸੁਤਿਆ ਜਿਨੀ ਅਰਾਧਿਆ ਜਾ ਉਠੇ ਤਾ ਸਚੁ ਚਵੇ ॥ ਸੇ ਵਿਰਲੇ ਜੁਗ ਮਹਿ ਜਾਣੀਅਹਿ ਜੋ ਗੁਰਮੁਖਿ ਸਚੁ ਰਵੇ ॥ ਹਉ ਬਲਿਹਾਰੀ ਤਿਨ ਕਉ ਜਿ ਅਨਦਿਨੁ ਸਚੁ ਲਵੇ ॥ ਜਿਨ ਮਨਿ ਤਨਿ ਸਚਾ ਭਾਵਦਾ ਸੇ ਸਚੀ ਦਰਗਹ ਗਵੇ ॥ ਜਨੁ ਨਾਨਕੁ ਬੋਲੈ ਸਚੁ ਨਾਮੁ ਸਚੁ ਸਚਾ ਸਦਾ ਨਵੇ ॥ ੨੧ ॥ ਸਲੋਕੁ ਮਃ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥