੩੧੪
ਵਜਾਇਆ ॥ ੨ ॥ ਪਉੜੀ ॥ ਤੁ ਕਰਤਾ ਸਭੁ ਕਿਛੁ ਜਾਣਦਾ ਜੋ ਜੀਆ ਅੰਦਰਿ ਵਰਤੈ ॥ ਤੂ ਕਰਤਾ ਆਪਿ ਅਗਣਤੁ ਹੈ ਸਭੁ ਜਗੁ ਵਿਚਿ ਗਣਤੈ ॥ ਸਭੁ ਕੀਤਾ ਤੇਰਾ ਵਰਤਦਾ ਸਭ ਤੇਰੀ ਬਣਤੈ ॥ ਤੂ ਘਟਿ ਘਟਿ ਇਕੁ ਵਰਤਦਾ ਸਚੁ ਸਾਹਿਬ ਚਲਤੈ ॥ ਸਤਿਗੁਰ ਨੋ ਮਿਲੇ ਸੁ ਹਰਿ ਮਿਲੇ ਨਾਹੀ ਕਿਸੈ ਪਰਤੈ ॥ ੨੪ ॥ ਸਲੋਕੁ ਮਃ ੪ ॥ ਇਹੁ ਮਨੂਆ ਦ੍ਰਿੜੁ ਕਰਿ ਰਖੀਐ ਗੁਰਮੁਖਿ ਲਾਈਐ ਚਿਤੁ ॥ ਕਿਉ ਸਾਸਿ ਗਿਰਾਸਿ ਵਿਸਾਰੀਐ ਬਹਦਿਆ ਉਠਦਿਆ ਨਿਤ ॥ ਮਰਣ ਜੀਵਣ ਕੀ ਚਿੰਤਾ ਗਈ ਇਹੁ ਜੀਅੜਾ ਹਰਿ ਪ੍ਰਭ ਵਸਿ ॥ ਜਿਉ ਭਾਵੈ ਤਿਉ ਰਖੁ ਤੂ ਜਨ ਨਾਨਕ ਨਾਮੁ ਬਖਸਿ ॥ ੧ ॥ ਮਃ ੩ ॥ ਮਨਮੁਖੁ ਅਹੰਕਾਰੀ ਮਹਲੁ ਨ ਜਾਣੈ ਖਿਨੁ ਆਗੈ ਖਿਨੁ ਪੀਛੈ ॥ ਸਦਾ ਬੁਲਾਈਐ ਮਹਲਿ ਨ ਆਵੈ ਕਿਉ ਕਰਿ ਦਰਗਹ ਸੀਝੈ ॥ ਸਤਿਗੁਰ ਕਾ ਮਹਲੁ ਵਿਰਲਾ ਜਾਣੈ ਸਦਾ ਰਹੈ ਕਰ ਜੋੜਿ ॥ ਆਪਣੀ ਕ੍ਰਿਪਾ ਕਰੇ ਹਰਿ ਮੇਰਾ ਨਾਨਕ ਲਏ ਬਹੋੜਿ ॥ ੨ ॥ ਪਉੜੀ ॥ ਸਾ ਸੇਵਾ ਕੀਤੀ ਸਫਲ ਹੈ ਜਿਤੁ ਸਤਿਗੁਰ ਕਾ ਮਨੁ ਮੰਨੇ ॥ ਜਾ ਸਤਿਗੁਰ ਕਾ ਮਨੁ ਮੰਨਿਆ ਤਾ ਪਾਪ ਕਸੰਮਲ ਭੰਨੇ ॥ ਉਪਦੇਸੁ ਜਿ ਦਿਤਾ ਸਤਿਗੁਰੂ ਸੋ ਸੁਣਿਆ ਸਿਖੀ ਕੰਨੇ ॥ ਜਿਨ ਸਤਿਗੁਰ ਕਾ ਭਾਣਾ ਮੰਨਿਆ ਤਿਨ ਚੜੀ ਚਵਗਣਿ ਵੰਨੇ ॥ ਇਹ ਚਾਲ ਨਿਰਾਲੀ ਗੁਰਮੁਖੀ ਗੁਰ ਦੀਖਿਆ ਸੁਣਿ ਮਨੁ ਭਿੰਨੇ ॥ ੨੫ ॥ ਸਲੋਕੁ ਮਃ ੩ ॥ ਜਿਨਿ ਗੁਰੁ ਗੋਪਿਆ ਆਪਣਾ ਤਿਸੁ ਠਉਰ ਨ ਠਾਉ ॥ ਹਲਤੁ ਪਲਤੁ ਦੋਵੈ ਗਏ ਦਰਗਹ ਨਾਹੀ ਥਾਉ ॥ ਓਹ ਵੇਲਾ ਹਥਿ ਨ ਆਵਈ ਫਿਰਿ ਸਤਿਗੁਰ ਲਗਹਿ ਪਾਇ ॥ ਸਤਿਗੁਰ ਕੀ ਗਣਤੈ ਘੁਸੀਐ ਦੁਖੇ ਦੁਖਿ ਵਿਹਾਇ ॥ ਸਤਿਗੁਰੁ ਪੁਰਖੁ ਨਿਰਵੈਰੁ ਹੈ ਆਪੇ ਲਏ ਜਿਸੁ ਲਾਇ ॥ ਨਾਨਕ ਦਰਸਨੁ ਜਿਨਾ ਵੇਖਾਲਿਓਨੁ ਤਿਨਾ ਦਰਗਹ ਲਏ ਛਡਾਇ ॥ ੧ ॥ ਮਃ ੩ ॥ ਮਨਮੁਖੁ ਅਗਿਆਨੁ ਦੁਰਮਤਿ ਅਹੰਕਾਰੀ ॥ ਅੰਤਰਿ ਕ੍ਰੋਧੁ ਜੂਐ ਮਤਿ ਹਾਰੀ ॥ ਕੂੜੁ ਕੁਸਤੁ ਓਹੁ ਪਾਪ ਕਮਾਵੈ ॥ ਕਿਆ ਓਹੁ ਸੁਣੈ ਕਿਆ ਆਖਿ ਸੁਣਾਵੈ ॥ ਅੰਨਾੑ ਬੋਲਾ ਖੁਇ ਉਝੜਿ ਪਾਇ ॥ ਮਨਮੁਖੁ ਅੰਧਾ ਆਵੈ ਜਾਇ ॥ ਬਿਨੁ ਸਤਿਗੁਰ ਭੇਟੇ ਥਾਇ ਨ ਪਾਇ ॥ ਨਾਨਕ ਪੂਰਬਿ ਲਿਖਿਆ ਕਮਾਇ ॥ ੨ ॥ ਪਉੜੀ ॥ ਜਿਨ ਕੇ ਚਿਤ ਕਠੋਰ ਹਹਿ ਸੇ ਬਹਹਿ ਨ ਸਤਿਗੁਰ ਪਾਸਿ ॥ ਓਥੈ ਸਚੁ ਵਰਤਦਾ ਕੂੜਿਆਰਾ ਚਿਤ ਉਦਾਸਿ ॥ ਓਇ ਵਲੁ ਛਲੁ ਕਰਿ ਝਤਿ ਕਢਦੇ ਫਿਰਿ ਜਾਇ ਬਹਹਿ ਕੂੜਿਆਰਾ ਪਾਸਿ ॥ ਵਿਚਿ ਸਚੇ ਕੂੜੁ ਨ ਗਡਈ ਮਨਿ ਵੇਖਹੁ ਕੋ ਨਿਰਜਾਸਿ ॥ ਕੂੜਿਆਰ ਕੂੜਿਆਰੀ ਜਾਇ ਰਲੇ ਸਚਿਆਰ ਸਿਖ ਬੈਠੇ ਸਤਿਗੁਰ ਪਾਸਿ ॥ ੨੬ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥