੩੧੫
ਸਲੋਕ ਮਃ ੫ ॥ ਰਹਦੇ ਖੁਹਦੇ ਨਿੰਦਕ ਮਾਰਿਅਨੁ ਕਰਿ ਆਪੇ ਆਹਰੁ ॥ ਸੰਤ ਸਹਾਈ ਨਾਨਕਾ ਵਰਤੈ ਸਭ ਜਾਹਰੁ ॥ ੧ ॥ ਮਃ ੫ ॥ ਮੁੰਢਹੁ ਭੁਲੇ ਮੁੰਢ ਤੇ ਕਿਥੈ ਪਾਇਨਿ ਹਥੁ ॥ ਤਿੰਨੈ ਮਾਰੇ ਨਾਨਕਾ ਜਿ ਕਰਣ ਕਾਰਣ ਸਮਰਥੁ ॥ ੨ ॥ ਪਉੜੀ ੫ ॥ ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥ ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥ ਸੰਨੀੑ ਦੇਨਿੑ ਵਿਖੰਮ ਥਾਇ ਮਿਠਾ ਮਦੁ ਮਾਣੀ ॥ ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥ ਅਜਰਾਈਲ ਫਰੇਸਤਾ ਤਿਲ ਪੀੜੇ ਘਾਣੀ ॥ ੨੭ ॥ ਸਲੋਕ ਮਃ ੫ ॥ ਸੇਵਕ ਸਚੇ ਸਾਹ ਕੇ ਸੇਈ ਪਰਵਾਣੁ ॥ ਦੂਜਾ ਸੇਵਨਿ ਨਾਨਕਾ ਸੇ ਪਚਿ ਪਚਿ ਮੁਏ ਅਜਾਣ ॥ ੧ ॥ ਮਃ ੫ ॥ ਜੋ ਧੁਰਿ ਲਿਖਿਆ ਲੇਖੁ ਪ੍ਰਭ ਮੇਟਣਾ ਨ ਜਾਇ ॥ ਰਾਮ ਨਾਮੁ ਧਨੁ ਵਖਰੋ ਨਾਨਕ ਸਦਾ ਧਿਆਇ ॥ ੨ ॥ ਪਉੜੀ ੫ ॥ ਨਾਰਾਇਣਿ ਲਇਆ ਨਾਠੂੰਗੜਾ ਪੈਰ ਕਿਥੈ ਰਖੈ ॥ ਕਰਦਾ ਪਾਪ ਅਮਿਤਿਆ ਨਿਤ ਵਿਸੋ ਚਖੈ ॥ ਨਿੰਦਾ ਕਰਦਾ ਪਚਿ ਮੁਆ ਵਿਚਿ ਦੇਹੀ ਭਖੈ ॥ ਸਚੈ ਸਾਹਿਬੁ ਮਾਰਿਆ ਕਉਣੁ ਤਿਸਨੋ ਰਖੈ ॥ ਨਾਨਕ ਤਿਸੁ ਸਰਣਾਗਤੀ ਜੋ ਪੁਰਖੁ ਅਲਖੈ ॥ ੨੮ ॥ ਸਲੋਕ ਮਃ ੫ ॥ ਨਰਕ ਘੋਰ ਬਹੁ ਦੁਖ ਘਣੇ ਅਕਿਰਤਘਣਾ ਕਾ ਥਾਨੁ ॥ ਤਿਨਿ ਪ੍ਰਭਿ ਮਾਰੇ ਨਾਨਕਾ ਹੋਇ ਹੋਇ ਮੁਏ ਹਰਾਮੁ ॥ ੧ ॥ ਮਃ ੫ ॥ ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਰੂ ਨਾਹਿ ॥ ਆਪਿ ਭੁਲਾਏ ਨਾਨਕਾ ਪਚਿ ਪਚਿ ਜੋਨੀ ਪਾਹਿ ॥ ੨ ॥ ਪਉੜੀ ੫ ॥ ਤੁਸਿ ਦਿਤਾ ਪੂਰੈ ਸਤਿਗੁਰੂ ਹਰਿ ਧਨੁ ਸਚੁ ਅਖੁਟੁ ॥ ਸਭਿ ਅੰਦੇਸੇ ਮਿਟਿ ਗਏ ਜਮ ਕਾ ਭਉ ਛੁਟੁ ॥ ਕਾਮ ਕ੍ਰੋਧ ਬੁਰਿਆਈਆਂ ਸੰਗਿ ਸਾਧੂ ਤੁਟੁ ॥ ਵਿਣੁ ਸਚੇ ਦੂਜਾ ਸੇਵਦੇ ਹੁਇ ਮਰਸਨਿ ਬੁਟੁ ॥ ਨਾਨਕ ਕਉ ਗੁਰ ਬਖਸਿਆ ਨਾਮੈ ਸੰਗਿ ਜੁਟੁ ॥ ੨੯ ॥ ਸਲੋਕ ਮਃ ੪ ॥ ਤਪਾ ਨ ਹੋਵੈ ਅੰਦ੍ਰਹੁ ਲੋਭੀ ਨਿਤ ਮਾਇਆ ਨੋ ਫਿਰੈ ਜਜਮਾਲਿਆ ॥ ਅਗੋ ਦੇ ਸਦਿਆ ਸਤੈ ਦੀ ਭਿਖਿਆ ਲਏ ਨਾਹੀ ਪਿਛੋ ਦੇ ਪਛੁਤਾਇ ਕੈ ਆਣਿ ਤਪੈ ਪੁਤੁ ਵਿਚਿ ਬਹਾਲਿਆ ॥ ਪੰਚ ਲੋਗ ਸਭਿ ਹਸਣ ਲਗੇ ਤਪਾ ਲੋਭਿ ਲਹਰਿ ਹੈ ਗਾਲਿਆ ॥ ਜਿਥੈ ਥੋੜਾ ਧਨੁ ਵੇਖੈ ਤਿਥੈ ਤਪਾ ਭਿਟੈ ਨਾਹੀ ਧਨਿ ਬਹੁਤੈ ਡਿਠੈ ਤਪੈ ਧਰਮੁ ਹਾਰਿਆ ॥ ਭਾਈ ਏਹੁ ਤਪਾ ਨ ਹੋਵੀ ਬਗੁਲਾ ਹੈ ਬਹਿ ਸਾਧ ਜਨਾ ਵੀਚਾਰਿਆ ॥ ਸਤ ਪੁਰਖ ਕੀ ਤਪਾ ਨਿੰਦਾ ਕਰੈ ਸੰਸਾਰੈ ਕੀ ਉਸਤਤੀ ਵਿਚਿ ਹੋਵੈ ਏਤੁ ਦੋਖੈ ਤਪਾ ਦਯਿ ਮਾਰਿਆ ॥ ਮਹਾ ਪੁਰਖਾਂ ਕੀ ਨਿੰਦਾ ਕਾ ਵੇਖੁ ਜਿ ਤਪੇ ਨੋ ਫਲੁ ਲਗਾ ਸਭੁ ਗਇਆ ਤਪੇ ਕਾ ਘਾਲਿਆ ॥ ਬਾਹਰਿ ਬਹੈ ਪੰਚਾ ਵਿਚਿ ਤਪਾ ਸਦਾਏ ॥ ਅਦੰਰਿ ਬਹੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥