੩੧੬
ਤਪਾ ਪਾਪ ਕਮਾਏ ॥ ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ ॥ ਧਰਮ ਰਾਇ ਜਮਕੰਕਰਾ ਨੋ ਆਖਿ ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ ॥ ਫਿਰਿ ਏਸੁ ਤਪੇ ਦੈ ਮੁਹਿ ਕੋਈ ਲਗਹੁ ਨਾਹੀ ਏਹ ਸਤਿਗੁਰ ਹੈ ਫਿਟਕਾਰਿਆ ॥ ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥ ਸੋ ਬੂਝੈ ਜੁ ਦਯਿ ਸਵਾਰਿਆ ॥ ੧ ॥ ਮਃ ੪ ॥ ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ ॥ ਹਰਿ ਕੀਰਤਨੁ ਭਗਤਿ ਨਿਤ ਗਾਂਵਦੇ ਹਰਿ ਨਾਮੁ ਸੁਖਦਾਈ ॥ ਹਰਿ ਭਗਤਾਂ ਨੋ ਨਿਤ ਨਾਵੈ ਦੀ ਵਡਿਆਈ ਬਖਸੀਅਨੁ ਨਿਤ ਚੜੈ ਸਵਾਈ ॥ ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ ਅਪਣੀ ਪੈਜ ਰਖਾਈ ॥ ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ ਬਹੁ ਦੇਇ ਸਜਾਈ ॥ ਜੇਹਾ ਨਿੰਦਕ ਅਪਣੈ ਜੀਇ ਕਮਾਵਦੇ ਤੇਹੋ ਫਲੁ ਪਾਈ ॥ ਅੰਦਰਿ ਕਮਾਣਾ ਸਰਪਰ ਉਘੜੈ ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥ ਜਨ ਨਾਨਕੁ ਦੇਖਿ ਵਿਗਸਿਆ ਹਰਿ ਕੀ ਵਡਿਆਈ ॥ ੨ ॥ ਪਉੜੀ ਮਃ ੫ ॥ ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥ ਗੁਮਾਨੁ ਕਰਹਿ ਮੂੜ ਗਮਾਨੀਆ ਵਿਸੁ ਖਾਧੀ ਮਰੀਐ ॥ ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ ॥ ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥ ਜਨ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥ ੩੦ ॥ ਸਲੋਕ ਮਃ ੪ ॥ ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ ॥ ਸੁਧਿ ਮਤਿ ਕਰਤੈ ਸਭ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧਾੵਰੁ ॥ ਨਾਨਕ ਮਨਮੁਖਾ ਨਾਲੋ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥ ੧ ॥ ਮਃ ੪ ॥ ਜਿਨਾ ਅੰਦਰਿ ਦੂਜਾ ਭਾਉ ਹੈ ਤਿਨਾੑ ਗੁਰਮੁਖਿ ਪ੍ਰੀਤਿ ਨ ਹੋਇ ॥ ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥ ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥ ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥ ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਈ ॥ ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰ ਸਬਦੀ ਸੁਖੁ ਹੋਇ ॥ ੨ ॥ ਪਉੜੀ ਮਃ ੫ ॥ ਨਾਨਕ ਵੀਚਾਰਹਿ ਸੰਤ ਮੁਨਿ ਜਨਾਂ ਚਾਰਿ ਵੇਦ ਕਹੰਦੇ ॥ ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ ॥ ਸੁਖੁ ਨ ਪਾਇਨਿੑ ਮੁਗਧ ਨਰ ਸੰਤ ਨਾਲ ਖਹੰਦੇ ॥ ਓਇ ਲੋਚਨਿ ਓਨਾੑ ਗੁਣੈ ਨੋ ਓਇ ਅਹੰਕਾਰਿ ਸੰੜਦੇ ॥ ਓਇ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥