੩੧੭
ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥ ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ ਵੈਰੁ ਕਰਨਿ ਨਿਰਵੈਰ ਨਾਲਿ ਧਰਮਿ ਨਿਆਇ ਪਚੰਦੇ ॥ ਜੋ ਜੋ ਸੰਤ ਸਰਾਪਿਆ ਸੇ ਫਿਰਹਿ ਭਵੰਦੇ ॥ ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ ॥ ੩੧ ॥ ਸਲੋਕ ਮਃ ੫ ॥ ਗੁਰ ਨਾਨਕ ਹਰਿ ਨਾਮੁ ਦ੍ਰਿੜਾਇਆ ਭੰਨਣ ਘੜਨ ਸਮਰਥੁ ॥ ਪ੍ਰਭੁ ਸਦਾ ਸਮਾਲਹਿ ਮਿਤ੍ਰ ਤੂ ਦੁਖੁ ਸਬਾਇਆ ਲਥੁ ॥ ੧ ॥ ਮਃ ੫ ॥ ਖੁਧਿਆਵੰਤੁ ਨ ਜਾਣਈ ਲਾਜ ਕੁਲਾਜ ਕੁਬੋਲੁ ॥ ਨਾਨਕੁ ਮਾਂਗੈ ਨਾਮੁ ਹਰਿ ਕਰਿ ਕਿਰਪਾ ਸੰਜੋਗੁ ॥ ੨ ॥ ਪਉੜੀ ॥ ਜੇਵੇਹੇ ਕਰਮ ਕਮਾਵਦਾ ਤੇਵੇਹੇ ਫਲਤੇ ॥ ਚਬੇ ਤਤਾ ਲੋਹ ਸਾਰੁ ਵਿਚਿ ਸੰਘੈ ਪਲਤੇ ॥ ਘਤਿ ਗਲਾਵਾਂ ਚਾਲਿਆ ਤਿਨਿ ਦੂਤਿ ਅਮਲ ਤੇ ॥ ਕਾਈ ਆਸ ਨ ਪੁੰਨੀਆ ਨਿਤ ਪਰ ਮਲੁ ਹਿਰਤੇ ॥ ਕੀਆ ਨ ਜਾਣੈ ਅਕਿਰਤਘਣ ਵਿਚਿ ਜੋਨੀ ਫਿਰਤੇ ॥ ਸਭੇ ਧਿਰਾਂ ਨਿਖੁਟੀਅਸੁ ਹਿਰਿ ਲਈਅਸੁ ਧਰਤੇ ॥ ਵਿਝਣ ਕਲਹ ਨ ਦੇਵਦਾ ਤਾਂ ਲਇਆ ਕਰਤੇ ॥ ਜੋ ਜੋ ਕਰਤੇ ਅੰਹਮੇਉ ਝੜਿ ਧਰਤੀ ਪੜਤੇ ॥ ੩੨ ॥ ਸਲੋਕ ਮਃ ੩ ॥ ਗੁਰਮੁਖਿ ਗਿਆਨੁ ਬਿਬੇਕ ਬੁਧਿ ਹੋਇ ॥ ਹਰਿ ਗੁਣ ਗਾਵੈ ਹਿਰਦੈ ਹਾਰੁ ਪਰੋਇ ॥ ਪਵਿਤੁ ਪਾਵਨੁ ਪਰਮ ਬੀਚਾਰੀ ॥ ਜਿ ਓਸੁ ਮਿਲੈ ਤਿਸੁ ਪਾਰਿ ਉਤਾਰੀ ॥ ਅੰਤਰਿ ਹਰਿ ਨਾਮੁ ਬਾਸਨਾ ਸਮਾਣੀ ॥ ਹਰਿ ਦਰਿ ਸੋਭਾ ਮਹਾ ਉਤਮ ਬਾਣੀ ॥ ਜਿ ਪੁਰਖੁ ਸੁਣੈ ਸੁ ਹੋਇ ਨਿਹਾਲੁ ॥ ਨਾਨਕ ਸਤਿਗੁਰ ਮਿਲਿਐ ਪਾਇਆ ਨਾਮੁ ਧਨੁ ਮਾਲੁ ॥ ੧ ॥ ਮਃ ੪ ॥ ਸਤਿਗੁਰ ਕੇ ਜੀਅ ਕੀ ਸਾਰ ਨ ਜਾਪੈ ਕਿ ਪੂਰੈ ਸਤਿਗੁਰ ਭਾਵੈ ॥ ਗੁਰਸਿਖਾਂ ਅੰਦਰਿ ਸਤਿਗੁਰੂ ਵਰਤੈ ਜੋ ਸਿਖਾਂ ਨੋ ਲੋਚੈ ਸੋ ਗੁਰ ਖੁਸੀ ਆਵੈ ॥ ਸਤਿਗੁਰੁ ਆਖੈ ਸੁ ਕਾਰ ਕਮਾਵਨਿ ਸੁ ਜਪੁ ਕਮਾਵਹਿ ਗੁਰਸਿਖਾਂ ਕੀ ਘਾਲ ਸਚਾ ਥਾਇ ਪਾਵੈ ॥ ਵਿਣੁ ਸਤਿਗੁਰ ਕੇ ਹੁਕਮੈ ਜਿ ਗੁਰਸਿਖਾਂ ਪਾਸਹੁ ਕੰਮੁ ਕਰਾਇਆ ਲੋੜੇ ਤਿਸੁ ਗੁਰਸਿਖੁ ਫਿਰਿ ਨੇੜਿ ਨ ਆਵੈ ॥ ਗੁਰ ਸਤਿਗੁਰ ਅਗੈ ਕੋ ਜੀਉ ਲਾਇ ਘਾਲੈ ਤਿਸੁ ਅਗੈ ਗੁਰਸਿਖੁ ਕਾਰ ਕਮਾਵੈ ॥ ਜੇ ਠਗੀ ਆਵੈ ਠਗੀ ਉਠਿ ਜਾਇ ਤਿਸੁ ਨੇੜੈ ਗੁਰਸਿਖੁ ਮੂਲਿ ਨ ਆਵੈ ॥ ਬ੍ਰਹਮੁ ਬੀਚਾਰੁ ਨਾਨਕੁ ਆਖਿ ਸੁਣਾਵੈ ॥ ਜਿ ਵਿਣੁ ਸਤਿਗੁਰ ਕੇ ਮਨੁ ਮੰਨੇ ਕੰਮੁ ਕਰਾਏ ਸੋ ਜੰਤੁ ਮਹਾ ਦੁਖੁ ਪਾਵੈ ॥ ੨ ॥ ਪਉੜੀ ॥ ਤੂੰ ਸਚਾ ਸਾਹਿਬੁ ਅਤਿ ਵਡਾ ਤੁਹਿ ਜੇਵਡੁ ਤੂੰ ਵਡ ਵਡੇ ॥ ਜਿਸੁ ਤੂੰ ਮੇਲਹਿ ਸੋ ਤੁਧੁ ਮਿਲੈ ਤੂੰ ਆਪੇ ਬਖਸਿ ਲੈਹਿ ਲੇਖਾ ਛਡੇ ॥ ਜਿਸ ਨੋ ਤੂੰ ਆਪਿ ਮਿਲਾਇਦਾ ਸੋ ਸਤਿਗੁਰੁ ਸੇਵੇ ਮਨੁ ਗਡ ਗਡੇ ॥ ਤੂੰ ਸਚਾ ਸਾਹਿਬੁ ਸਚੁ ਤੂ ਸਭੁ ਜੀਉ ਪਿੰਡੁ ਚੰਮੁ ਤੇਰਾ ਹਡੇ ॥ ਜਿਉ ਭਾਵੈ ਤਿਉ ਰਖੁ ਤੂੰ ਸਚਿਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥