੩੧੯
ਸਤਿਗੁਰੁ ਭੇਟਿਆ ॥ ੧ ॥ ਮਃ ੫ ॥ ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ ॥ ਵਥੁ ਸੁਹਾਵੀ ਸਾਇ ਨਾਨਕ ਨਾਉ ਜਪੰਦੇ ਤਿਸੁ ਧਣੀ ॥ ੨ ॥ ਪਉੜੀ ॥ ਸਿਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥ ਜੋ ਜਨੁ ਭੇਟੈ ਸਾਧ ਸੰਗਿ ਸੋ ਹਰਿ ਰੰਗੁ ਮਾਣੀ ॥ ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ ॥ ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ ॥ ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥ ੪ ॥ ਸਲੋਕ ਮਃ ੫ ॥ ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਨ ਉਤਰੈ ਭੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੋ ਦੁਖੁ ॥ ੧ ॥ ਮਃ ੫ ॥ ਮੁਠੜੇ ਸੇਈ ਸਾਥ ਜਿਨੀੑ ਸਚੁ ਨ ਲਦਿਆ ॥ ਨਾਨਕ ਸੇ ਸਾਬਾਸਿ ਜਿਨੀੑ ਗੁਰ ਮਿਲਿ ਇਕੁ ਪਛਾਣਿਆ ॥ ੨ ॥ ਪਉੜੀ ॥ ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ ॥ ਓਇ ਸੇਵਨਿ ਸੰਮ੍ਰਿਥੁ ਆਪਣਾ ਬਿਨਸੈ ਸਭੁ ਮੰਦਾ ॥ ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ ॥ ਭਗਤਿ ਵਛਲੁ ਤੇਰਾ ਬਿਰਦੁ ਹੈ ਜੁਗਿ ਜੁਗਿ ਵਰਤੰਦਾ ॥ ਨਾਨਕੁ ਜਾਚੈ ਏਕੁ ਨਾਮੁ ਮਨਿ ਤਨਿ ਭਾਵੰਦਾ ॥ ੫ ॥ ਸਲੋਕ ਮਃ ੫ ॥ ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤ ਤਰੰਗ ॥ ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥ ੧ ॥ ਮਃ ੫ ॥ ਘਰ ਮੰਦਰ ਖੁਸੀਆ ਤਹੀ ਜਹ ਤੂ ਆਵਹਿ ਚਿਤਿ ॥ ਦੁਨੀਆ ਕੀਆ ਵਡਿਆਈਆ ਨਾਨਕ ਸਭਿ ਕੁਮਿਤ ॥ ੨ ॥ ਪਉੜੀ ॥ ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੈ ਜਾਤਾ ॥ ਤਿਸੈ ਪਰਾਪਤਿ ਭਾਇਰਹੁ ਜਿਸੁ ਦੇਇ ਬਿਧਾਤਾ ॥ ਮਨ ਤਨ ਭੀਤਰਿ ਮਉਲਿਆ ਹਰਿ ਰੰਗਿ ਜਨੁ ਰਾਤਾ ॥ ਸਾਧ ਸੰਗਿ ਗੁਣ ਗਾਇਆ ਸਭਿ ਦੋਖਹੁ ਖਾਤਾ ॥ ਨਾਨਕ ਸੋਈ ਜੀਵਿਆ ਜਿਨਿ ਇਕੁ ਪਛਾਤਾ ॥ ੬ ॥ ਸਲੋਕ ਮਃ ੫ ॥ ਖਖੜੀਆ ਸੁਹਾਵੀਆ ਲਗੜੀਆ ਅਕ ਕੰਠਿ ॥ ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ ॥ ੧ ॥ ਮਃ ੫ ॥ ਵਿਸਾਰੇਦੇ ਮਰਿ ਗਏ ਮਰਿ ਭਿ ਨ ਸਕਹਿ ਮੂਲਿ ॥ ਵੇਮੁਖ ਹੋਏ ਰਾਮ ਤੇ ਜਿਉ ਤਸਕਰ ਉਪਰਿ ਸੂਲਿ ॥ ੨ ॥ ਪਉੜੀ ॥ ਸੁਖ ਨਿਧਾਨੁ ਪ੍ਰਭੁ ਏਕੁ ਹੈ ਅਬਿਨਾਸੀ ਸੁਣਿਆ ॥ ਜਲਿ ਥਲਿ ਮਹੀਅਲਿ ਪੂਰਿਆ ਘਟਿ ਘਟਿ ਹਰਿ ਭਣਿਆ ॥ ਊਚ ਨੀਚ ਸਭ ਇਕ ਸਮਾਨਿ ਕੀਟ ਹਸਤੀ ਬਣਿਆ ॥ ਮੀਤ ਸਖਾ ਸੁਤ ਬੰਧਿਪੋ ਸਭਿ ਤਿਸ ਦੇ ਜਣਿਆ ॥ ਤੁਸਿ ਨਾਨਕੁ ਦੇਵੈ ਜਿਸੁ ਨਾਮੁ ਤਿਨਿ ਹਰਿ ਰੰਗੁ ਮਣਿਆ ॥ ੭ ॥ ਸਲੋਕ ਮਃ ੫॥ ਜਿਨਾੑ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥ ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥ ੧ ॥ ਮਃ ੫ ॥ ਅਠੇ ਪਹਰ ਭਉਦਾ ਫਿਰੈ ਖਾਵਣ ਸੰਦੜੈ ਸੂਲਿ ॥ ਦੋਜਕਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥