੩੨੦
ਪਉਦਾ ਕਿਉ ਰਹੈ ਜਾ ਚਿਤਿ ਨ ਹੋਇ ਰਸੂਲਿ ॥ ੨ ॥ ਪਉੜੀ ॥ ਤਿਸੈ ਸਰੇਵਹੁ ਪ੍ਰਾਣੀਹੋ ਜਿਸਦੈ ਨਾਉ ਪਲੈ ॥ ਐਥੈ ਰਹਹੁ ਸੁਹੇਲਿਆ ਅਗੈ ਨਾਲਿ ਚਲੈ ॥ ਘਰੁ ਬੰਧਹੁ ਸਚ ਧਰਮ ਕਾ ਗਡਿ ਥੰਮੁ ਅਹਲੈ ॥ ਓਟ ਲੈਹੁ ਨਾਰਾਇਣੈ ਦੀਨ ਦੁਨੀਆ ਝਲੈ ॥ ਨਾਨਕ ਪਕੜੇ ਚਰਣ ਹਰਿ ਤਿਸੁ ਦਰਗਹ ਮਲੈ ॥ ੮ ॥ ਸਲੋਕ ਮਃ ੫ ॥ ਜਾਚਕੁ ਮੰਗੈ ਦਾਨੁ ਦੇਹਿ ਪਿਆਰਿਆ ॥ ਦੇਵਣਹਾਰੁ ਦਾਤਾਰੁ ਮੈ ਨਿਤ ਚਿਤਾਰਿਆ ॥ ਨਿਖੁਟਿ ਨ ਜਾਈ ਮੂਲਿ ਅਤੁਲ ਭੰਡਾਰਿਆ ॥ ਨਾਨਕ ਸਬਦੁ ਅਪਾਰੁ ਤਿਨਿ ਸਭੁ ਕਿਛੁ ਸਾਰਿਆ ॥ ੧ ॥ ਮਃ ੫ ॥ ਸਿਖਹੁ ਸਬਦੁ ਪਿਆਰਿਹੋ ਜਨਮ ਮਰਨ ਕੀ ਟੇਕ ॥ ਮੁਖ ਊਜਲ ਸਦਾ ਸੁਖੀ ਨਾਨਕ ਸਿਮਰਤ ਏਕ ॥ ੨ ॥ ਪਉੜੀ ॥ ਓਥੈ ਅੰਮ੍ਰਿਤੁ ਵੰਡੀਐ ਸੁਖੀਆ ਹਰਿ ਕਰਣੇ ॥ ਜਮ ਕੈ ਪੰਥਿ ਨ ਪਾਈਅਹਿ ਫਿਰਿ ਨਾਹੀ ਮਰਣੇ ॥ ਜਿਸਨੋ ਆਇਆ ਪ੍ਰੇਮ ਰਸੁ ਤਿਸੈ ਹੀ ਜਰਣੇ ॥ ਬਾਣੀ ਉਚਰਹਿ ਸਾਧ ਜਨ ਅਮਿਉ ਚਲਹਿ ਝਰਣੇ ॥ ਪੇਖਿ ਦਰਸਨੁ ਨਾਨਕੁ ਜੀਵਿਆ ਮਨ ਅੰਦਰਿ ਧਰਣੇ ॥ ੯ ॥ ਸਲੋਕ ਮਃ ੫ ॥ ਸਤਿਗੁਰਿ ਪੂਰੈ ਸੇਵਿਐ ਦੂਖਾ ਕਾ ਹੋਇ ਨਾਸੁ ॥ ਨਾਨਕ ਨਾਮਿ ਅਰਾਧਿਐ ਕਾਰਜੁ ਆਵੈ ਰਾਸਿ ॥ ੧ ॥ ਮਃ ੫ ॥ ਜਿਸੁ ਸਿਮਰਤ ਸੰਕਟ ਛੁਟਹਿ ਅਨਦ ਮੰਗਲ ਬਿਸ੍ਰਾਮ ॥ ਨਾਨਕ ਜਪੀਐ ਸਦਾ ਹਰਿ ਨਿਮਖ ਨ ਬਿਸਰਉ ਨਾਮੁ ॥ ੨ ॥ ਪਉੜੀ ॥ ਤਿਨੑ ਕੀ ਸੋਭਾ ਕਿਆ ਗਣੀ ਜਿਨੀ ਹਰਿ ਹਰਿ ਲਧਾ ॥ ਸਾਧਾ ਸਰਣੀ ਜੋ ਪਵੈ ਸੋ ਛੋਟੈ ਬਧਾ ॥ ਗੁਣ ਗਾਵੈ ਅਬਿਨਾਸੀਐ ਜੋਨਿ ਗਰਭਿ ਨ ਦਧਾ ॥ ਗੁਰੁ ਭੇਟਿਆ ਪਾਰਬ੍ਰਹਮੁ ਹਰਿ ਪੜਿ ਬੁਝਿ ਸਮਧਾ ॥ ਨਾਨਕ ਪਾਇਆ ਸੋ ਧਣੀ ਹਰਿ ਅਗਮ ਅਗਧਾ ॥ ੧੦ ॥ ਸਲੋਕ ਮਃ ੫ ॥ ਕਾਮੁ ਨ ਕਰਹੀ ਆਪਣਾ ਫਿਰਹਿ ਅਵਤਾ ਲੋਇ ॥ ਨਾਨਕ ਨਾਇ ਵਿਸਾਰਿਐ ਸੁਖੁ ਕਿਨੇਹਾ ਹੋਇ ॥ ੧ ॥ ਮਃ ੫ ॥ ਬਿਖੈ ਕਉੜਤਣਿ ਸਗਲ ਮਾਹਿ ਜਗਤਿ ਰਹੀ ਲਪਟਾਇ ॥ ਨਾਨਕ ਜਨਿ ਵੀਚਾਰਿਆ ਮੀਠਾ ਹਰਿ ਕਾ ਨਾਉ ॥ ੨ ॥ ਪਉੜੀ ॥ ਇਹ ਨੀਸਾਣੀ ਸਾਧ ਕੀ ਜਿਸੁ ਭੇਟਤ ਤਰੀਐ ॥ ਜਮਕੰਕਰੁ ਨੇੜਿ ਨ ਆਵਈ ਫਿਰਿ ਬਹੁੜਿ ਨ ਮਰੀਐ ॥ ਭਵ ਸਾਗਰੁ ਸੰਸਾਰੁ ਬਿਖੁ ਸੋ ਪਾਰਿ ਉਤਰੀਐ ॥ ਹਰਿ ਗੁਣ ਗੁੰਫਹੁ ਮਨਿ ਮਾਲ ਹਰਿ ਸਭ ਮਲੁ ਪਰਹਰੀਐ ॥ ਨਾਨਕ ਪ੍ਰੀਤਮ ਮਿਲ ਰਹੇ ਪਾਰਬ੍ਰਹਮ ਨਰਹਰੀਐ ॥ ੧੧ ॥ ਸਲੋਕ ਮਃ ੫ ॥ ਨਾਨਕ ਆਏ ਸੇ ਪਰਵਾਣੁ ਹੈ ਜਿਨੑ ਹਰਿ ਵੁਠਾ ਚਿਤਿ ॥ ਗਾਲੀੑ ਅਲ ਪਲਾਲੀਆ ਕੰਮਿ ਨ ਆਵਹਿ ਮਿਤ ॥ ੧ ॥ ਮਃ ੫ ॥ ਪਾਰਬ੍ਰਹਮੁ ਪ੍ਰਭੁ ਦ੍ਰਿਸਟੀ ਆਇਆ ਪੂਰਨ ਅਗਮ ਬਿਸਮਾਦ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥