੩੨੧
ਨਾਨਕ ਰਾਮ ਨਾਮੁ ਧਨੁ ਕੀਤਾ ਪੂਰੇ ਗੁਰ ਪਰਸਾਦਿ ॥ ੨ ॥ ਪਉੜੀ ॥ ਧੋਹੁ ਨ ਚਲੀ ਖਸਮ ਨਾਲਿ ਲਬਿ ਮੋਹਿ ਵਿਗੁਤੇ ॥ ਕਰਤਬ ਕਰਨਿ ਭਲੇਰਿਆ ਮਦਿ ਮਾਇਆ ਸੁਤੇ ॥ ਫਿਰਿ ਫਿਰਿ ਜੂਨਿ ਭਵਾਈਅਨਿੑ ਜਮ ਮਾਰਗਿ ਮੁਤੇ ॥ ਕੀਤਾ ਪਾਇਨਿ ਆਪਣਾ ਦੁਖ ਸੇਤੀ ਜੁਤੇ ॥ ਨਾਨਕ ਨਾਇ ਵਿਸਾਰਿਐ ਸਭ ਮੰਦੀ ਰੁਤੇ ॥ ੧੨ ॥ ਸਲੋਕ ਮਃ ੫ ॥ ਉਠੰਦਿਆ ਬਹੰਦਿਆ ਸੰਵਦਿਆ ਸੁਖੁ ਸੋਇ ॥ ਨਾਨਕ ਨਾਮਿ ਸਲਾਹਿਐ ਮਨੁ ਤਨੁ ਸੀਤਲੁ ਹੋਇ ॥ ੧ ॥ ਮਃ ੫ ॥ ਲਾਲਚਿ ਅਟਿਆ ਨਿਤ ਫਿਰੈ ਸੁਆਰਥੁ ਕਰੇ ਨ ਕੋਇ ॥ ਜਿਸੁ ਗੁਰੁ ਭੇਟੈ ਨਾਨਕਾ ਤਿਸੁ ਮਨਿ ਵਸਿਆ ਸੋਇ ॥ ੨ ॥ ਪਉੜੀ ॥ ਸਭੇ ਵਸਤੂ ਕਉੜੀਆ ਸਚੇ ਨਾਉ ਮਿਠਾ ॥ ਸਾਦੁ ਆਇਆ ਤਿਨ ਹਰਿ ਜਨਾਂ ਚਖਿ ਸਾਧੀ ਡਿਠਾ ॥ ਪਾਰਬ੍ਰਹਮਿ ਜਿਸੁ ਲਿਖਿਆ ਮਨਿ ਤਿਸੈ ਵੁਠਾ ॥ ਇਕੁ ਨਿਰੰਜਨੁ ਰਵਿ ਰਹਿਆ ਭਾਉ ਦੁਯਾ ਕੁਠਾ ॥ ਹਰਿ ਨਾਨਕੁ ਮੰਗੈ ਜੋੜਿ ਕਰਿ ਪ੍ਰਭੁ ਦੇਵੈ ਤੁਠਾ ॥ ੧੩ ॥ ਸਲੋਕ ਮਃ ੫ ॥ ਜਾਚੜੀ ਸਾ ਸਾਰੁ ਜੋ ਜਾਚੰਦੀ ਹੇਕੜੋ ॥ ਗਾਲੀੑ ਬਿਆ ਵਿਕਾਰ ਨਾਨਕ ਧਣੀ ਵਿਹੂਣੀਆ ॥ ੧ ॥ ਮਃ ੫ ॥ ਨੀਹਿ ਜਿ ਵਿਧਾ ਮੰਨੁ ਪਛਾਣੂ ਵਿਰਲੋ ਥਿਓ ॥ ਜੋੜਨਹਾਰਾ ਸੰਤੁ ਨਾਨਕ ਪਾਧਰੁ ਪਧਰੋ ॥ ੨ ॥ ਪਉੜੀ ॥ ਸੋਈ ਸੇਵਿਹੁ ਜੀਅੜੇ ਦਾਤਾ ਬਖਸਿੰਦੁ ॥ ਕਿਲਵਿਖ ਸਭਿ ਬਿਨਾਸੁ ਹੋਨਿੑ ਸਿਮਰਤ ਗੋਵਿੰਦੁ ॥ ਹਰਿ ਮਾਰਗੁ ਸਾਧੂ ਦਸਿਆ ਜਪੀਐ ਗੁਰ ਮੰਤੁ ॥ ਮਾਇਆ ਸੁਆਦ ਸਭਿ ਫਿਕਿਆ ਹਰਿ ਮਨਿ ਭਾਵੰਦੁ ॥ ਧਿਆਇ ਨਾਨਕ ਪਰਮੇਸਰੈ ਜਿਨਿ ਦਿਤੀ ਜਿੰਦੁ ॥ ੧੪ ॥ ਸਲੋਕ ਮਃ ੫ ॥ ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥ ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥ ੧ ॥ ਮਃ ੫ ॥ ਮੰਗਣਾ ਤ ਸਚੁ ਇਕੁ ਜਿਸੁ ਤੁਸਿ ਦੇਵੈ ਆਪਿ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਨਾਨਕ ਸਾਹਿਬ ਦਾਤਿ ॥ ੨ ॥ ਪਉੜੀ ॥ ਲਾਹਾ ਜਗ ਮਹਿ ਸੇ ਖਟਹਿ ਜਿਨ ਹਰਿ ਧਨੁ ਰਾਸਿ ॥ ਦੁਤੀਆ ਭਾਉ ਨ ਜਾਣਨੀ ਸਚੇ ਦੀ ਆਸ ॥ ਨਿਹਚਲੁ ਏਕੁ ਸਰੇਵਿਆ ਹੋਰੁ ਸਭ ਵਿਣਾਸੁ ॥ ਪਾਰਬ੍ਰਹਮੁ ਜਿਸੁ ਵਿਸਰੈ ਤਿਸੁ ਬਿਰਥਾ ਸਾਸੁ ॥ ਕੰਠਿ ਲਾਇ ਜਨ ਰਖਿਆ ਨਾਨਕ ਬਲਿ ਜਾਸੁ ॥ ੧੫ ॥ ਸਲੋਕ ਮਃ ੫ ॥ ਪਾਰਬ੍ਰਹਮਿ ਫੁਰਮਾਇਆ ਮੀਹੁ ਵੁਠਾ ਸਹਜਿ ਸੁਭਾਇ ॥ ਅੰਨੁ ਧੰਨੁ ਬਹੁਤੁ ਉਪਜਿਆ ਪ੍ਰਿਥਮੀ ਰਜੀ ਤਿਪਤਿ ਅਘਾਇ ॥ ਸਦਾ ਸਦਾ ਗੁਣ ਉਚਰੈ ਦੁਖੁ ਦਾਲਦੁ ਗਇਆ ਬਿਲਾਇ ॥ ਪੂਰਬਿ ਲਿਖਿਆ ਪਾਇਆ ਮਿਲਿਆ ਤਿਸੈ ਰਜਾਇ ॥ ਪਰਮੇਸਰਿ ਜੀਵਾਲਿਆ ਨਾਨਕ ਤਿਸੈ ਧਿਆਇ ॥ ੧ ॥ ਮਃ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥