੩੨੨
ਜੀਵਨ ਪਦੁ ਨਿਰਬਾਣੁ ਇਕੋ ਸਿਮਰੀਐ ॥ ਦੂਜੀ ਨਾਹੀ ਜਾਇ ਕਿਨਿ ਬਿਧਿ ਧੀਰੀਐ ॥ ਡਿਠਾ ਸਭ ਸੰਸਾਰੁ ਸੁਖੁ ਨ ਨਾਮ ਬਿਨੁ ॥ ਤਨੁ ਧਨੁ ਹੋਸੀ ਛਾਰੁ ਜਾਣੈ ਕੋਇ ਜਨੁ ॥ ਰੰਗ ਰੂਪ ਰਸ ਬਾਦਿ ਕਿ ਕਰਹਿ ਪਰਾਣੀਆ ॥ ਜਿਸੁ ਭੁਲਾਏ ਆਪਿ ਤਿਸੁ ਕਲ ਨਹੀ ਜਾਣੀਆ ॥ ਰੰਗਿ ਰਤੇ ਨਿਰਬਾਣੁ ਸਚਾ ਗਾਵਹੀ ॥ ਨਾਨਕ ਸਰਣਿ ਦੁਆਰਿ ਜੇ ਤੁਧੁ ਭਾਵਹੀ ॥ ੨ ॥ ਪਉੜੀ ॥ ਜੰਮਣੁ ਮਰਣੁ ਨ ਤਿਨੑ ਕਉ ਜੋ ਹਰਿ ਲੜੁ ਲਾਗੇ ॥ ਜੀਵਤ ਸੇ ਪਰਵਾਣੁ ਹੋਏ ਹਰਿ ਕੀਰਤਨਿ ਜਾਗੇ ॥ ਸਾਧ ਸੰਗੁ ਜਿਨੑ ਪਾਇਆ ਸੇਈ ਵਡਭਾਗੇ ॥ ਨਾਇ ਵਿਸਰਿਐ ਧ੍ਰਿਗੁ ਜੀਵਣਾ ਤੂਟੇ ਕਚ ਧਾਗੇ ॥ ਨਾਨਕ ਧੂੜਿ ਪੁਨੀਤ ਸਾਧ ਲਖ ਕੋਟਿ ਪਿਰਾਗੇ ॥ ੧੬ ॥ ਸਲੋਕੁ ਮਃ ੫ ॥ ਧਰਣਿ ਸੁਵੰਨੀ ਖੜ ਰਤਨ ਜੜਾਵੀ ਹਰਿ ਪ੍ਰੇਮ ਪੁਰਖੁ ਮਨਿ ਵੁਠਾ ॥ ਸਭੇ ਕਾਜ ਸੁਹੇਲੜੇ ਥੀਏ ਗੁਰ ਨਾਨਕੁ ਸਤਿਗੁਰੁ ਤੁਠਾ ॥ ੧ ॥ ਮਃ ੫ ॥ ਫਿਰਦੀ ਫਿਰਦੀ ਦਹ ਦਿਸਾ ਜਲ ਪਰਬਤ ਬਨਰਾਇ ॥ ਜਿਥੈ ਡਿਠਾ ਮਿਰਤਕੋ ਇਲ ਬਹਿਠੀ ਆਇ ॥ ੨ ॥ ਪਉੜੀ ॥ ਜਿਸੁ ਸਰਬ ਸੁਖਾ ਫਲ ਲੋੜੀਅਹਿ ਸੋ ਸਚੁ ਕਮਾਚਉ ॥ ਨੇੜੈ ਦੇਖਉ ਪਾਰਬ੍ਰਹਮੁ ਇਕੁ ਨਾਮੁ ਧਿਆਵਉ ॥ ਹੋਇ ਸਗਲ ਕੀ ਰੇਣੁਕਾ ਹਰਿ ਸੰਗਿ ਸਮਾਵਉ ॥ ਦੂਖੁ ਨ ਦੇਈ ਕਿਸੈ ਜੀਅ ਪਤਿ ਸਿਉ ਘਰਿ ਜਾਵਉ ॥ ਪਤਿਤ ਪੁਨੀਤ ਕਰਤਾ ਪੁਰਖੁ ਨਾਨਕ ਸੁਣਾਵਉ ॥ ੧੭ ॥ ਸਲੋਕ ਦੋਹਾ ਮਃ ੫ ॥ ਏਕੁ ਜਿ ਸਾਜਨੁ ਮੈ ਕੀਆ ਸਰਬ ਕਲਾ ਸਮਰਥੁ ॥ ਜੀਉ ਹਮਾਰਾ ਖੰਨੀਐ ਹਰਿ ਮਨ ਤਨ ਸੰਦੜੀ ਵਥੁ ॥ ੧ ॥ ਮਃ ੫ ॥ ਜੇ ਕਰੁ ਗਹਹਿ ਪਿਆਰੜੇ ਤੁਧੁ ਨ ਛੋਡਾ ਮੂਲਿ ॥ ਹਰਿ ਛੋਡਨਿ ਸੇ ਦੁਰਜਨਾ ਪੜਹਿ ਦੋਜਕ ਕੈ ਸੂਲਿ ॥ ੨ ॥ ਪਉੜੀ ॥ ਸਭਿ ਨਿਧਾਨ ਘਰਿ ਜਿਸ ਦੈ ਹਰਿ ਕਰੇ ਸੁ ਹੋਵੈ ॥ ਜਪਿ ਜਪਿ ਜੀਵਹਿ ਸੰਤ ਜਨ ਪਾਪਾ ਮਲੁ ਧੋਵੈ ॥ ਚਰਨ ਕਮਲ ਹਿਰਦੈ ਵਸਹਿ ਸੰਕਟ ਸਭਿ ਖੋਵੈ ॥ ਗੁਰੁ ਪੂਰਾ ਜਿਸੁ ਭੇਟੀਐ ਮਰਿ ਜਨਮਿ ਨ ਰੋਵੈ ॥ ਪ੍ਰਭ ਦਰਸ ਪਿਆਸ ਨਾਨਕ ਘਣੀ ਕਿਰਪਾ ਕਰਿ ਦੇਵੈ ॥ ੧੮ ॥ ਸਲੋਕ ਡਖਣਾ ਮਃ ੫ ॥ ਭੋਰੀ ਭਰਮੁ ਵਞਾਇ ਪਿਰੀ ਮੁਹਬਤਿ ਹਿਕੁ ਤੂ ॥ ਜਿਥਹੁ ਵੰਞੈ ਜਾਇ ਤਿਥਾਊ ਮਉਜੂਦੁ ਸੋਇ ॥ ੧ ॥ ਮਃ ੫ ॥ ਚੜਿ ਕੈ ਘੋੜੜੈ ਕੁੰਦੇ ਪਕੜਹਿ ਖੂੰਡੀ ਦੀ ਖੇਡਾਰੀ ॥ ਹੰਸਾ ਸੇਤੀ ਚਿਤੁ ਉਲਾਸਹਿ ਕੁਕੜ ਦੀ ਓਡਾਰੀ ॥ ੨ ॥ ਪਉੜੀ ॥ ਰਸਨਾ ਉਚਰੈ ਹਰਿ ਸ੍ਰਵਣੀ ਸੁਣੈ ਸੋ ਉਧਰੈ ਮਿਤਾ ॥ ਹਰਿ ਜਸੁ ਲਿਖਹਿ ਲਾਇ ਭਾਵਨੀ ਸੇ ਹਸਤ ਪਵਿਤਾ ॥ ਅਠਸਠਿ ਤੀਰਥ ਮਜਨਾ ਸਭਿ ਪੁੰਨ ਤਿਨਿ ਕਿਤਾ ॥ ਸੰਸਾਰ ਸਾਗਰ ਤੇ ਉਧਰੇ ਬਿਖਿਆ ਗੜੁ ਜਿਤਾ ॥ ਨਾਨਕ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥