੩੨੩
ਲੜਿ ਲਾਇ ਉਧਾਰਿਅਨੁ ਦਯੁ ਸੇਵਿ ਅਮਿਤਾ ॥ ੧੯ ॥ ਸਲੋਕੁ ਮਃ ੫ ॥ ਧੰਧੜੇ ਕੁਲਾਹ ਚਿਤਿ ਨ ਆਵੈ ਹੇਕੜੋ ॥ ਨਾਨਕ ਸੇਈ ਤੰਨ ਫੁਟੰਨਿ ਜਿਨਾ ਸਾਂਈ ਵਿਸਰੈ ॥ ੧ ॥ ਮਃ ੫ ॥ ਪਰੇਤਹੁ ਕੀਤੋਨੁ ਦੇਵਤਾ ਤਿਨਿ ਕਰਣੈਹਾਰੇ ॥ ਸਭੇ ਸਿਖ ਉਬਾਰਿਆਨੁ ਪ੍ਰਭਿ ਕਾਜ ਸਵਾਰੇ ॥ ਨਿੰਦਕ ਪਲੜਿ ਪਛਾੜਿਅਨੁ ਝੂਠੇ ਦਰਬਾਰੇ ॥ ਨਾਨਕ ਕਾ ਪ੍ਰਭੁ ਵਡਾ ਹੈ ਆਪਿ ਸਾਜਿ ਸਵਾਰੇ ॥ ੨ ॥ ਪਉੜੀ ॥ ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ ਤਿਸੈ ਕਰਣਾ ॥ ਅਗਮ ਅਗੋਚਰੁ ਸਾਹਿਬੋ ਜੀਆਂ ਕਾ ਪਰਣਾ ॥ ਹਸਤ ਦੇਇ ਪ੍ਰਤਿਪਾਲਦਾ ਭਰਣ ਪੋਖਣੁ ਕਰਣਾ ॥ ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥ ਜੋ ਤੁਧੁ ਭਾਵੈ ਸੋ ਭਲਾ ਨਾਨਕ ਦਾਸ ਸਰਣਾ ॥ ੨੦ ॥ ਸਲੋਕ ਮਃ ੫ ॥ ਤਿੰਨਾੑ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ ॥ ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ ॥ ੧ ॥ ਮਃ ੫ ॥ ਜਾਚਿਕੁ ਮੰਗੈ ਨਿਤ ਨਾਮੁ ਸਾਹਿਬੁ ਕਰੇ ਕਬੂਲੁ ॥ ਨਾਨਕ ਪਰਮੇਸਰੁ ਜਜਮਾਨੁ ਤਿਸਹਿ ਭੁਖ ਨ ਮੂਲਿ ॥ ੨ ॥ ਪਉੜੀ ॥ ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥ ਪ੍ਰੀਤਿ ਲਗੀ ਹਰਿ ਨਾਮ ਸਿਉ ਏ ਹਸਤੀ ਘੋੜੇ ॥ ਰਾਜ ਮਿਲਖ ਖੁਸੀਆ ਘਣੀ ਧਿਆਇ ਮੁਖੁ ਨ ਮੋੜੇ ॥ ਢਾਢੀ ਦਰਿ ਪ੍ਰਭ ਮੰਗਣਾ ਦਰੁ ਕਦੇ ਨ ਛੋੜੇ ॥ ਨਾਨਕ ਮਨਿ ਤਨਿ ਚਾਉ ਏਹੁ ਨਿਤ ਪ੍ਰਭ ਕਉ ਲੋੜੇ ॥ ੨੧ ॥ ੧ ॥ ਸੁਧੁ ਕੀਚੇ

ਰਾਗੁ ਗਉੜੀ ਭਗਤਾਂ ਕੀ ਬਾਣੀ ॥ ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਗਉੜੀ ਗੁਆਰੇਰੀ ਸ੍ਰੀ ਕਬੀਰ ਜੀਉ ਕੇ ਚਉਪਦੇ ੧੪ ॥ ਅਬ ਮੋਹਿ ਜਲਤ ਰਾਮ ਜਲੁ ਪਾਇਆ ॥ ਰਾਮ ਉਦਕਿ ਤਨੁ ਜਲਤ ਬੁਝਾਇਆ ॥ ੧ ॥ ਰਹਾਉ ॥ ਮਨੁ ਮਾਰਣ ਕਾਰਣਿ ਬਨ ਜਾਈਐ ॥ ਸੋ ਜਲੁ ਬਿਨੁ ਭਗਵੰਤ ਨ ਪਾਈਐ ॥ ੧ ॥ ਜਿਹ ਪਾਵਕ ਸੁਰਿ ਨਹ ਹੈ ਜਾਰੇ ॥ ਰਾਮ ਉਦਕਿ ਜਨ ਜਲਤ ਉਬਾਰੇ ॥ ੨ ॥ ਭਵ ਸਾਗਰ ਸੁਖ ਸਾਗਰ ਮਾਹੀ ॥ ਪੀਵਿਰਹੇ ਜਲ ਨਿਖੁਟਤ ਨਾਹੀ ॥ ੩ ॥ ਕਹਿ ਕਬੀਰ ਭਜੁ ਸਾਰਿੰਗਪਾਨੀ ॥ ਰਾਮ ਉਦਕਿ ਮੇਰੀ ਤਿਖਾ ਬੁਝਾਨੀ ॥ ੪ ॥ ੧ ॥ ਗਉੜੀ ਕਬੀਰ ਜੀ ॥ ਮਾਧਉ ਜਲ ਕੀ ਪਿਆਸ ਨ ਜਾਇ ॥ ਜਲ ਮਹਿ ਅਗਨਿ ਉਠੀ ਅਧਿਕਾਇ ॥ ੧ ॥ ਰਹਾਉ ॥ ਤੂੰ ਜਲਨਿਧਿ ਹਉ ਜਲ ਕਾ ਮੀਨੁ ॥ ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥ ੧ ॥ ਤੂੰ ਪਿੰਜਰੁ ਹਉ ਸੂਅਟਾ ਤੋਰ ॥ ਜਮੁ ਮੰਜਾਰੁ ਕਹਾ ਕਰੈ ਮੋਰ ॥ ੨ ॥ ਤੂੰ ਤਰਵਰੁ ਹਉ ਪੰਖੀ ਆਹਿ ॥ ਮੰਦਭਾਗੀ ਤੇਰੋ ਦਰਸਨੁ ਨਾਹਿ ॥ ੩ ॥ ਤੂੰ ਸਤਿਗੁਰੁ ਹਉ ਨਉਤਨੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥