੩੨੪
ਚੇਲਾ ॥ ਕਹਿ ਕਬੀਰ ਮਿਲੁ ਅੰਤ ਕੀ ਬੇਲਾ ॥ ੪ ॥ ੨ ॥ ਗਉੜੀ ਕਬੀਰ ਜੀ ॥ ਜਬ ਹਮ ਏਕੋ ਏਕੁ ਕਰਿ ਜਾਨਿਆ ॥ ਤਬ ਲੋਗਹ ਕਾਹੇ ਦੁਖੁ ਮਾਨਿਆ ॥ ੧ ॥ ਹਮ ਅਪਤਹ ਅਪੁਨੀ ਪਤਿ ਖੋਈ ॥ ਹਮਰੈ ਖੋਜਿ ਪਰਹੁ ਮਤਿ ਕੋਈ ॥ ੧ ॥ ਰਹਾਉ ॥ ਹਮ ਮੰਦੇ ਮੰਦੇ ਮਨ ਮਾਹੀ ॥ ਸਾਝ ਪਾਤਿ ਕਾਹੂ ਸਿਉ ਨਾਹੀ ॥ ੨ ॥ ਪਤਿ ਅਪਤਿ ਤਾਕੀ ਨਹੀ ਲਾਜ ॥ ਤਬ ਜਾਨਹੁਗੇ ਜਬ ਉਘਰੈਗੋ ਪਾਜ ॥ ੩ ॥ ਕਹੁ ਕਬੀਰ ਪਤਿ ਹਰਿ ਪਰਵਾਨੁ ॥ ਸਰਬ ਤਿਆਗਿ ਭਜੁ ਕੇਵਲ ਰਾਮੁ ॥ ੪ ॥ ੩ ॥ ਗਉੜੀ ਕਬੀਰ ਜੀ ॥ ਨਗਨ ਫਿਰਤ ਜੌ ਪਾਈਐ ਜੋਗੁ ॥ ਬਨ ਕਾ ਮਿਰਗੁ ਮੁਕਤਿ ਸਭੁ ਹੋਗੁ ॥ ੧ ॥ ਕਿਆ ਨਾਗੇ ਕਿਆ ਬਾਧੇ ਚਾਮ ॥ ਜਬ ਨਹੀ ਚੀਨਸਿ ਆਤਮਰਾਮ ॥ ੧ ॥ ਰਹਾਉ ॥ ਮੂਡ ਮੁੰਡਾਏ ਜੌ ਸਿਧਿ ਪਾਈ ॥ ਮੁਕਤੀ ਭੇਡ ਨ ਗਈਆ ਕਾਈ ॥ ੨ ॥ ਬਿੰਦੁ ਰਾਖਿ ਜੌ ਤਰੀਐ ਭਾਈ ॥ ਖੁਸਰੈ ਕਿਉ ਨ ਪਰਮ ਗਤਿ ਪਾਈ ॥ ੩ ॥ ਕਹੁ ਕਬੀਰ ਸੁਨਹੁ ਨਰ ਭਾਈ ॥ ਰਾਮ ਨਾਮੁ ਬਿਨੁ ਕਿਨਿ ਗਤਿ ਪਾਈ ॥ ੪ ॥ ੪ ॥ ਗਉੜੀ ਕਬੀਰ ਜੀ ॥ ਸੰਧਿਆ ਪ੍ਰਾਤ ਇਸ੍ਨਾਨੁ ਕਰਾਹੀ ॥ ਜਿਉ ਭਏ ਦਾਦੁਰ ਪਾਨੀ ਮਾਹੀ ॥ ੧ ॥ ਜਉ ਪੈ ਰਾਮ ਰਾਮ ਰਤਿ ਨਾਹੀ ॥ ਤੇ ਸਭਿ ਧਰਮਰਾਇ ਕੈ ਜਾਹੀ ॥ ੧ ॥ ਰਹਾਉ ॥ ਕਾਇਆ ਰਤਿ ਬਹੁ ਰੂਪ ਰਚਾਹੀ ॥ ਤਿਨ ਕਉ ਦਇਆ ਸੁਪਨੈ ਭੀ ਨਾਹੀ ॥ ੨ ॥ ਚਾਰਿ ਚਰਨ ਕਹਹਿ ਬਹੁ ਆਗਰ ॥ ਸਾਧੂ ਸੁਖੁ ਪਾਵਹਿ ਕਲਿ ਸਾਗਰ ॥ ੩ ॥ ਕਹੁ ਕਬੀਰ ਬਹੁ ਕਾਇ ਕਰੀਜੈ ॥ ਸਰਬਸੁ ਛੋਡਿ ਮਹਾ ਰਸੁ ਪੀਜੈ ॥ ੪ ॥ ੫ ॥ ਕਬੀਰ ਜੀ ਗਉੜੀ ॥ ਕਿਆ ਜਪੁ ਕਿਆ ਤਪੁ ਕਿਆ ਬ੍ਰਤ ਪੂਜਾ ਜਾ ਕੈ ਰਿਦੈ ਭਾਉ ਹੈ ਦੂਜਾ ॥ ੧ ॥ ਰੇ ਜਨ ਮਨੁ ਮਾਧਉ ਸਿਉ ਲਾਈਐ ॥ ਚਤੁਰਾਈ ਨ ਚਤੁਰਭੁਜੁ ਪਾਈਐ ॥ ੧ ॥ ਰਹਾਉ ॥ ਪਰਹਰੁ ਲੋਭੁ ਅਰੁ ਲੋਕਾਚਾਰੁ ॥ ਪਰਹਰੁ ਕਾਮੁ ਕ੍ਰੋਧੁ ਅਹੰਕਾਰੁ ॥ ੨ ॥ ਕਰਮ ਕਰਤ ਬਧੇ ਅਹੰਮੇਵ ॥ ਮਿਲਿ ਪਾਥਰ ਕੀ ਕਰਹੀ ਸੇਵ ॥ ੩ ॥ ਕਹੁ ਕਬੀਰ ਭਗਤਿ ਕਰਿ ਪਾਇਆ ॥ ਭੋਲੇ ਭਾਇ ਮਿਲੇ ਰਘੁਰਾਇਆ ॥ ੪ ॥ ੬ ॥ ਗਉੜੀ ਕਬੀਰ ਜੀ ॥ ਗਰਭ ਵਾਸ ਮਹਿ ਕੁਲੁ ਨਹੀ ਜਾਤੀ ॥ ਬ੍ਰਹਮ ਬਿੰਦੁ ਤੇ ਸਭ ਉਤਪਾਤੀ ॥ ੧ ॥ ਕਹੁ ਰੇ ਪੰਡਿਤ ਬਾਮਨ ਕਬ ਕੇ ਹੋਏ ॥ ਬਾਮਨ ਕਹਿ ਕਹਿ ਜਨਮੁ ਮਤ ਖੋਏ ॥ ੧ ॥ ਰਹਾਉ ॥ ਜੌ ਤੂੰ ਬ੍ਰਾਹਮਣੁ ਬ੍ਰਾਹਮਣੀ ਜਾਇਆ ॥ ਤਉ ਆਨ ਬਾਟ ਕਾਹੇ ਨਹੀ ਆਇਆ ॥ ੨ ॥ ਤੁਮ ਕਤ ਬ੍ਰਾਹਮਣ ਹਮ ਕਤ ਸੂਦ ॥ ਹਮ ਕਤ ਲੋਹੂ ਤੁਮ ਕਤ ਦੂਧ ॥ ੩ ॥ ਕਹੁ ਕਬੀਰ ਜੋ ਬ੍ਰਹਮੁ ਬੀਚਾਰੈ ॥ ਸੋ ਬ੍ਰਹਮਣੁ ਕਹੀਅਤੁ ਹੈ ਹਮਾਰੈ ॥ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥