੩੨੫
੭ ॥ ਗਉੜੀ ਕਬੀਰ ਜੀ ॥ ਅੰਧਕਾਰ ਸੁਖਿ ਕਬਹਿ ਨ ਸੋਈ ਹੈ ॥ ਰਾਜਾ ਰੰਕੁ ਦੋਊ ਮਿਲਿ ਰੋਈ ਹੈ ॥ ੧ ॥ ਜਉ ਪੈ ਰਸਨਾ ਰਾਮੁ ਨ ਕਹਿਬੋ ॥ ਉਪਜਤ ਬਿਨਸਤ ਰੋਵਤ ਰਹਿਬੋ ॥ ੧ ॥ ਰਹਾਉ ॥ ਜਸ ਦੇਖੀਐ ਤਰਵਰ ਕੀ ਛਾਇਆ ॥ ਪ੍ਰਾਨ ਗਏ ਕਹੁ ਕਾ ਕੀ ਮਾਇਆ ॥ ੨ ॥ ਜਮ ਜੰਤੀ ਮਹਿ ਜੀਉ ਸਮਾਨਾ ॥ ਮੂਏ ਮਰਮੁ ਕੋ ਕਾ ਕਰ ਜਾਨਾ ॥ ੩ ॥ ਹੰਸਾ ਸਰਵਰੁ ਕਾਲੁ ਸਰੀਰ ॥ ਰਾਮ ਰਸਾਇਨ ਪੀਉ ਰੇ ਕਬੀਰ ॥ ੪ ॥ ੮ ॥ ਗਉੜੀ ਕਬੀਰ ਜੀ ॥ ਜੋਤਿ ਕੀ ਜਾਤਿ ਜਾਤਿ ਕੀ ਜੋਤੀ ॥ ਤਿਤੁ ਲਾਗੇ ਕੰਚੂਆ ਫਲ ਮੋਤੀ ॥ ੧ ॥ ਕਵਨੁ ਸੁ ਘਰੁ ਜੋ ਨਿਰਭਉ ਕਹੀਐ ॥ ਭਉ ਭਜਿ ਜਾਇ ਅਭੈ ਹੋਇ ਰਹੀਐ ॥ ੧ ॥ ਰਹਾਉ ॥ ਤਟਿ ਤੀਰਥਿ ਨਹੀ ਮਨੁ ਪਤੀਆਇ ॥ ਚਾਰ ਅਚਾਰ ਰਹੇ ਉਰਝਾਇ ॥ ੨ ॥ ਪਾਪ ਪੁੰਨ ਦੁਇ ਏਕ ਸਮਾਨ ॥ ਨਿਜ ਘਰਿ ਪਾਰਸੁ ਤਜਹੁ ਗੁਨ ਆਨ ॥ ੩ ॥ ਕਬੀਰ ਨਿਰਗੁਣ ਨਾਮ ਨ ਰੋਸੁ ॥ ਇਸੁ ਪਰਚਾਇ ਪਰਚਿ ਰਹੁ ਏਸੁ ॥ ੪ ॥ ੯ ॥ ਗਉੜੀ ਕਬੀਰ ਜੀ ॥ ਜੋ ਜਨ ਪਰਮਿਤਿ ਪਰਮਨੁ ਜਾਨਾ ॥ ਬਾਤਨ ਹੀ ਬੈਕੁੰਠ ਸਮਾਨਾ ॥ ੧ ॥ ਨਾ ਜਾਨਾ ਬੈਕੁੰਠ ਕਹਾ ਹੀ ॥ ਜਾਨੁ ਜਾਨੁ ਸਭਿ ਕਹਹਿ ਤਹਾ ਹੀ ॥ ੧ ॥ ਰਹਾਉ ॥ ਕਹਨ ਕਹਾਵਨ ਨਹ ਪਤੀਅਈ ਹੈ ॥ ਤਉ ਮਨੁ ਮਾਨੈ ਜਾ ਤੇ ਹਉਮੈ ਜਈ ਹੈ ॥ ੨ ॥ ਜਬ ਲਗੁ ਮਨਿ ਬੈਕੁੰਠ ਕੀ ਆਸ ॥ ਤਬ ਲਗੁ ਹੋਇ ਨਹੀ ਚਰਨ ਨਿਵਾਸੁ ॥ ੩ ॥ ਕਹੁ ਕਬੀਰ ਇਹ ਕਹੀਐ ਕਾਹਿ ॥ ਸਾਧ ਸੰਗਤਿ ਬੈਕੁੰਠੈ ਆਹਿ ॥ ੪ ॥ ੧੦ ॥ ਗਉੜੀ ਕਬੀਰ ਜੀ ॥ ਉਪਜੈ ਨਿਪਜੈ ਨਿਪਜਿ ਸਮਾਈ ॥ ਨੈਨਹ ਦੇਖਤ ਇਹੁ ਜਗੁ ਜਾਈ ॥ ੧ ॥ ਲਾਜ ਨ ਮਰਹੁ ਕਹਹੁ ਘਰੁ ਮੇਰਾ ॥ ਅੰਤ ਕੀ ਬਾਰ ਨਹੀ ਕਛੁ ਤੇਰਾ ॥ ੧ ॥ ਰਹਾਉ ॥ ਅਨਿਕ ਜਤਨ ਕਰਿ ਕਾਇਆ ਪਾਲੀ ॥ ਮਰਤੀ ਬਾਰ ਅਗਨਿ ਸੰਗਿ ਜਾਲੀ ॥ ੨ ॥ ਚੋਆ ਚੰਦਨੁ ਮਰਦਨ ਅੰਗਾ ॥ ਸੋ ਤਨੁ ਜਲੈ ਕਾਠ ਕੈ ਸੰਗਾ ॥ ੩ ॥ ਕਹੁ ਕਬੀਰ ਸੁਨਹੁ ਰੇ ਗੁਨੀਆ ॥ ਬਿਨਸੈਗੋ ਰੂਪੁ ਦੇਖੈ ਸਭ ਦੁਨੀਆ ॥ ੪ ॥ ੧੧ ॥ ਗਉੜੀ ਕਬੀਰ ਜੀ ॥ ਅਵਰ ਮੂਏ ਕਿਆ ਸੋਗੁ ਕਰੀਜੈ ॥ ਤਉ ਕੀਜੈ ਜਉ ਆਪਨ ਜੀਜੈ ॥ ੧ ॥ ਮੈ ਨ ਮਰਉ ਮਰਿਬੋ ਸੰਸਾਰਾ ॥ ਅਬ ਮੋਹਿ ਮਿਲਿਓ ਹੈ ਜੀਆਵਨਹਾਰਾ ॥ ੧ ॥ ਰਹਾਉ ॥ ਇਆ ਦੇਹੀ ਪਰਮਲ ਮਹਕੰਦਾ ॥ ਤਾ ਸੁਖ ਬਿਸਰੇ ਪਰਮਾਨੰਦਾ ॥ ੨ ॥ ਕੂਅਟਾ ਏਕੁ ਪੰਚ ਪਨਿਹਾਰੀ ॥ ਟੂਟੀ ਲਾਜੁ ਭਰੈ ਮਤਿ ਹਾਰੀ ॥ ੩ ॥ ਕਹੁ ਕਬੀਰ ਇਕ ਬੁਧਿ ਬੀਚਾਰੀ ॥ ਨਾ ਓਹੁ ਕੂਅਟਾ ਨਾ ਪਨਿਹਾਰੀ ॥ ੪ ॥ ੧੨ ॥ ਗਉੜੀ ਕਬੀਰ ਜੀ ॥ ਅਸਥਾਵਰ ਜੰਗਮ ਕੀਟ ਪਤੰਗਾ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥