੩੨੭
ਰਹਾਉ ॥ ਤਨ ਮਹਿ ਹੋਤੀ ਕੋਟਿ ਉਪਾਧਿ ॥ ਉਲਟਿ ਭਈ ਸੁਖ ਸਹਜਿ ਸਮਾਧਿ ॥ ਆਪੁ ਪਛਾਨੈ ਆਪੈ ਆਪ ॥ ਰੋਗੁ ਨ ਬਿਆਪੈ ਤੀਨੌ ਤਾਪ ॥ ੨ ॥ ਅਬ ਮਨੁ ਉਲਟਿ ਸਨਾਤਨੁ ਹੂਆ ॥ ਤਬ ਜਾਨਿਆ ਜਬ ਜੀਵਤ ਮੂਆ ॥ ਕਹੁ ਕਬੀਰ ਸੁਖਿ ਸਹਜਿ ਸਮਾਵਉ ॥ ਆਪਿ ਨ ਡਰਉ ਨ ਅਵਰ ਡਰਾਵਉ ॥ ੩ ॥ ੧੭ ॥ ਗਉੜੀ ਕਬੀਰ ਜੀ ॥ ਪਿੰਡਿ ਮੂਐ ਜੀਉ ਕਿਹ ਘਰਿ ਜਾਤਾ ॥ ਸਬਦਿ ਅਤੀਤਿ ਅਨਾਹਦਿ ਰਾਤਾ ॥ ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ ॥ ਜਿਉ ਗੂੰਗੇ ਸਾਕਰ ਮਨੁ ਮਾਨਿਆ ॥ ੧ ॥ ਐਸਾ ਗਿਆਨੁ ਕਥੈ ਬਨਵਾਰੀ ॥ ਮਨ ਰੇ ਪਵਨ ਦ੍ਰਿੜ ਸੁਖਮਨ ਨਾਰੀ ॥ ੧ ॥ ਰਹਾਉ ॥ ਸੋ ਗੁਰੁ ਕਰਹੁ ਜਿ ਬਹੁਰਿ ਨ ਕਰਨਾ ॥ ਸੋ ਪਦੁ ਰਵਹੁ ਜਿ ਬਹੁਰਿ ਨ ਰਵਨਾ ॥ ਸੋ ਧਿਆਨੁ ਧਰਹੁ ਜਿ ਬਹੁਰਿ ਨ ਧਰਨਾ ॥ ਐਸੇ ਮਰਹੁ ਜਿ ਬਹੁਰਿ ਨ ਮਰਨਾ ॥ ੨ ॥ ਉਲਟੀ ਗੰਗਾ ਜਮੁਨ ਮਿਲਾਵਉ ॥ ਬਿਨ ਜਲ ਸੰਗਮ ਮਨ ਮਹਿ ਨਾੑਵਉ ॥ ਲੋਚਾ ਸਮਸਰਿ ਇਹੁ ਬਿਉਹਾਰਾ ॥ ਤਤੁ ਬੀਚਾਰਿ ਕਿਆ ਅਵਰਿ ਬੀਚਾਰਾ ॥ ੩ ॥ ਅਪੁ ਤੇਜੁ ਬਾਇ ਪ੍ਰਿਥਮੀ ਆਕਾਸਾ ॥ ਐਸੀ ਰਹਤ ਰਹਉ ਹਰਿ ਪਾਸਾ ॥ ਕਹੈ ਕਬੀਰ ਨਿਰੰਜਨ ਧਿਆਵਉ ॥ ਤਿਤੁ ਘਰਿ ਜਾਉ ਜਿ ਬਹੁਰਿ ਨ ਆਵਉ ॥ ੪ ॥ ੧੮ ॥ ਗਉੜੀ ਕਬੀਰ ਜੀ ਤਿਪਦੇ(੧੫) ॥ ਕੰਚਨ ਸਿਉ ਪਾਈਐ ਨਹੀ ਤੋਲਿ ॥ ਮਨੁ ਦੇ ਰਾਮੁ ਲੀਆ ਹੈ ਮੋਲਿ ॥ ੧ ॥ ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥ ਸਹਜ ਸੁਭਾਇ ਮੇਰਾ ਮਨੁ ਮਾਨਿਆ ॥ ੧ ॥ ਰਹਾਉ ॥ ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥ ਰਾਮ ਭਗਤਿ ਬੈਠੈ ਘਰਿ ਆਇਆ ॥ ੨ ॥ ਕਹੁ ਕਬੀਰ ਚੰਚਲ ਮਤਿ ਤਿਆਗੀ ॥ ਕੇਵਲ ਰਾਮ ਭਗਤਿ ਨਿਜ ਭਾਗੀ ॥ ੩ ॥ ੧੯ ॥ ਗਉੜੀ ਕਬੀਰ ਜੀ ॥ ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥ ੧ ॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥ ੧ ॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥ ੨ ॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥ ੩ ॥ ੨੦ ॥ ਗਉੜੀ ਕਬੀਰ ਜੀ ॥ ਕਤ ਨਹੀ ਠਉਰ ਮੂਲੁ ਕਤ ਲਾਵਉ ॥ ਖੋਜਤ ਤਨ ਮਹਿ ਠਉਰ ਨ ਪਾਵਉ ॥ ੧ ॥ ਲਾਗੀ ਹੋਇ ਸੁ ਜਾਨੈ ਪੀਰ ॥ ਰਾਮ ਭਗਤਿ ਅਨੀਆਲੇ ਤੀਰ ॥ ੧ ॥ ਰਹਾਉ ॥ ਏਕ ਭਾਇ ਦੇਖਉ ਸਭ ਨਾਰੀ ॥ ਕਿਆ ਜਾਨਉ ਸਹ ਕਉਨ ਪਿਆਰੀ ॥ ੨ ॥ ਕਹੁ ਕਬੀਰ ਜਾ ਕੈ ਮਸਤਕਿ ਭਾਗੁ ॥ ਸਭ ਪਰਹਰਿ ਤਾਕਉ ਮਿਲੈ ਸੁਹਾਗੁ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥