੩੨੮
੩ ॥ ੨੧ ॥ ਗਉੜੀ ਕਬੀਰ ਜੀ ॥ ਜਾਕੈ ਹਰਿ ਸਾ ਠਾਕੁਰੁ ਭਾਈ ॥ ਮੁਕਤਿ ਅਨੰਤ ਪੁਕਾਰਣਿ ਜਾਈ ॥ ੧ ॥ ਅਬ ਕਹੁ ਰਾਮ ਭਰੋਸਾ ਤੋਰਾ ॥ ਤਬ ਕਾਹੂ ਕਾ ਵਣੁ ਨਿਹੋਰਾ ॥ ੧ ॥ ਰਹਾਉ ॥ ਤੀਨਿ ਲੋਕ ਜਾਕੈ ਹਹਿ ਭਾਰ ॥ ਸੋ ਕਾਹੇ ਨ ਕਰੈ ਪ੍ਰਤਿਪਾਰ ॥ ੨ ॥ ਕਹੁ ਕਬੀਰ ਇਕ ਬੁਧਿ ਬੀਚਾਰੀ ॥ ਕਿਆ ਬਸੁ ਜਉ ਬਿਖੁ ਦੇ ਮਹਤਾਰੀ ॥ ੩ ॥ ੨੨ ॥ ਗਉੜੀ ਕਬੀਰ ਜੀ ॥ ਬਿਨੁ ਸਤ ਸਤੀ ਹੋਇ ਕੈਸੇ ਨਾਰਿ ॥ ਪੰਡਿਤ ਦੇਖਹੁ ਰਿਦੈ ਬੀਚਾਰਿ ॥ ੧ ॥ ਪ੍ਰੀਤਿ ਬਿਨਾ ਕੈਸੇ ਬਧੈ ਸਨੇਹੁ ॥ ਜਬ ਲਗੁ ਰਸੁ ਤਬ ਲਗੁ ਨਹੀ ਨੇਹੁ ॥ ੧ ॥ ਰਹਾਉ ॥ ਸਾਹਨਿ ਸਤੁ ਕਰੈ ਜੀਅ ਅਪਨੈ ॥ ਸੋ ਰਮਯੋ ਕਉ ਮਿਲੈ ਨ ਸੁਪਨੈ ॥ ੨ ॥ ਤਨੁ ਮਨੁ ਧਨੁ ਗ੍ਰਿਹੁ ਸਉਪਿ ਸਰੀਰੁ ॥ ਸੋਈ ਸੁਹਾਗਨਿ ਕਹੈ ਕਬੀਰੁ ॥ ੩ ॥ ੨੩ ॥ ਗਉੜੀ ਕਬੀਰ ਜੀ ॥ ਬਿਖਿਆ ਬਿਆਪਿਆ ਸਗਲ ਸੰਸਾਰੁ ॥ ਬਿਖਿਆ ਲੈ ਡੂਬੀ ਪਰਵਾਰੁ ॥ ੧ ॥ ਰੇ ਨਰ ਨਾਵ ਚਉੜਿ ਕਤ ਬੋੜੀ ॥ ਹਰਿ ਸਿਉ ਤੋੜਿ ਬਿਖਿਆ ਸੰਗਿ ਜੋੜੀ ॥ ੧ ॥ ਰਹਾਉ ॥ ਸੁਰਿ ਨਰ ਦਾਧੇ ਲਾਗੀ ਆਗਿ ॥ ਨਿਕਟਿ ਨੀਰੁ ਪਸੁ ਪੀਵਸਿ ਨ ਝਾਗਿ ॥ ੨ ॥ ਚੇਤਤ ਚੇਤਤ ਨਿਕਸਿਓ ਨੀਰੁ ॥ ਸੋ ਜਲੁ ਨਿਰਮਲੁ ਕਥਤ ਕਬੀਰੁ ॥ ੩ ॥ ੨੪ ॥ ਗਉੜੀ ਕਬੀਰ ਜੀ ॥ ਜਿਹ ਕੁਲਿ ਪੂਤੁ ਨ ਗਿਆਨ ਬੀਚਾਰੀ ॥ ਬਿਧਵਾ ਕਸ ਨ ਭਈ ਮਹਤਾਰੀ ॥ ੧॥ ਜਿਹ ਨਰ ਰਾਮ ਭਗਤਿ ਨਹਿ ਸਾਧੀ ॥ ਜਨਮਤ ਕਸ ਨ ਮੁਓ ਅਪਰਾਧੀ ॥੧ ॥ ਰਹਾਉ ॥ ਮੁਚੁ ਮੁਚੁ ਗਰਭ ਗਏ ਕੀਨ ਬਚਿਆ ॥ ਬੁਡਭੁਜ ਰੂਪ ਜੀਵੇ ਜਗ ਮਝਿਆ ॥ ੨ ॥ ਕਹੁ ਕਬੀਰ ਜੈਸੇ ਸੁੰਦਰ ਸਰੂਪ ॥ ਨਾਮ ਬਿਨਾ ਜੈਸੇ ਕੁਬਜ ਕੁਰੂਪ ॥ ੩ ॥ ੨੫ ॥ ਗਉੜੀ ਕਬੀਰ ਜੀ ॥ ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥ ੧ ॥ ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ ਮੇਰੈ ਮਨਿ ਭਾਵੈ ॥ ੧ ॥ ਰਹਾਉ ॥ ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥ ੨ ॥ ਜਾਤਿ ਜੁਲਾਹਾ ਮਤਿ ਕਾ ਧੀਰੁ ॥ ਸਹਜਿ ਸਹਜਿ ਗੁਣ ਰਮੈ ਕਬੀਰੁ ॥ ੩ ॥ ੨੬ ॥ ਗਉੜੀ ਕਬੀਰ ਜੀ ॥ ਗਗਨਿ ਰਸਾਲ ਚੁਐ ਮੇਰੀ ਭਾਠੀ ॥ ਸੰਚਿ ਮਹਾ ਰਸੁ ਤਨੁ ਭਇਆ ਕਾਠੀ ॥ ੧ ॥ ਉਆ ਕਉ ਕਹੀਐ ਸਹਜ ਮਤਵਾਰਾ ॥ ਪੀਵਤ ਰਾਮ ਰਸੁ ਗਿਆਨ ਬੀਚਾਰਾ ॥ ੧ ॥ ਰਹਾਉ ॥ ਸਹਜ ਕਲਾਲਨਿ ਜਉ ਮਿਲਿ ਆਈ ॥ ਆਨੰਦਿ ਮਾਤੇ ਅਨਦਿਨੁ ਜਾਈ ॥ ੨ ॥ ਚੀਨਤ ਚੀਤੁ ਨਿਰੰਜਨ ਲਾਇਆ ॥ ਕਹੁ ਕਬੀਰ ਤੌ ਅਨਭਉ ਪਾਇਆ ॥ ੩ ॥ ੨੭ ॥ ਗਉੜੀ ਕਬੀਰ ਜੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥