੩੨੯
ਮਨ ਕਾ ਸੁਭਾਉ ਮਨਹਿ ਬਿਆਪੀ ॥ ਮਨਹਿ ਮਾਰਿ ਕਵਨ ਸਿਧਿ ਥਾਪੀ ॥ ੧ ॥ ਕਵਨੁ ਸੁ ਮੁਨਿ ਜੋ ਮਨੁ ਮਾਰੈ ॥ ਮਨ ਕਉ ਮਾਰਿ ਕਹਹੁ ਕਿਸੁ ਤਾਰੈ ॥ ੧ ॥ ਰਹਾਉ ॥ ਮਨ ਅੰਤਰਿ ਬੋਲੈ ਸਭੁ ਕੋਈ ॥ ਮਨ ਮਾਰੇ ਬਿਨੁ ਭਗਤਿ ਨ ਹੋਈ ॥ ੨ ॥ ਕਹੁ ਕਬੀਰ ਜੋ ਜਾਨੈ ਭੇਉ ॥ ਮਨੁ ਮਧੁਸੂਦਨੁ ਤ੍ਰਿੁਭਵਣ ਦੇਉ ॥ ੩ ॥ ੨੮ ॥ ਗਉੜੀ ਕਬੀਰ ਜੀ ॥ ਓਇ ਜੁ ਦੀਸਹਿ ਅੰਬਰਿ ਤਾਰੇ ॥ ਕਿਨਿ ਓਇ ਚੀਤੇ ਚੀਤਨਹਾਰੇ ॥ ੧ ॥ ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ ॥ ਬੂਝੈ ਬੂਝਨਹਾਰੁ ਸਭਾਗਾ ॥ ੧ ॥ ਰਹਾਉ ॥ ਸੂਰਜ ਚੰਦੁ ਕਰਹਿ ਉਜੀਆਰਾ ॥ ਸਭ ਮਹਿ ਪਸਰਿਆ ਬ੍ਰਹਮ ਪਸਾਰਾ ॥ ੨ ॥ ਕਹੁ ਕਬੀਰ ਜਾਨੈਗਾ ਸੋਇ ॥ ਹਿਰਦੈ ਰਾਮੁ ਮੁਖਿ ਰਾਮੈ ਹੋਇ ॥ ੩ ॥ ੨੯ ॥ ਗਉੜੀ ਕਬੀਰ ਜੀ ॥ ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥ ਸਾਂਕਲ ਜੇਵਰੀ ਲੈ ਹੈ ਆਈ ॥ ੧ ॥ ਆਪਨ ਨਗਰੁ ਆਪ ਤੇ ਬਾਧਿਆ ॥ ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥ ੧ ॥ ਰਹਾਉ ॥ ਕਟੀ ਨ ਕਟੈ ਤੂਟਿ ਨਹ ਜਾਈ ॥ ਸਾ ਸਾਪਨਿ ਹੋਇ ਜਗ ਕਉ ਖਾਈ ॥ ੨ ॥ ਹਮ ਦੇਖਤ ਜਿਨਿ ਸਭੁ ਜਗੁ ਲੂਟਿਆ ॥ ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥ ੩ ॥ ੩੦ ॥ ਗਉੜੀ ਕਬੀਰ ਜੀ ॥ ਦੇਇ ਮੁਹਾਰ ਲਗਾਮੁ ਪਹਿਰਾਵਉ ॥ ਸਗਲ ਤ ਜੀਨੁ ਗਗਨ ਦਉਰਾਵਉ ॥ ੧ ॥ ਅਪਨੈ ਬੀਚਾਰਿ ਅਸਵਾਰੀ ਕੀਜੈ ॥ ਸਹਸ ਕੈ ਪਾਵੜੈ ਪਗੁ ਧਰਿ ਲੀਜੈ ॥ ੧ ॥ ਰਹਾਉ ॥ ਚਲੁ ਰੇ ਬੈਕੁੰਠ ਤੁਝਹਿ ਲੇ ਤਾਰਉ ॥ ਹਿਚਹਿ ਤ ਪ੍ਰੇਮ ਕੈ ਚਾਬੁਕ ਮਾਰਉ ॥ ੨ ॥ ਕਹਤ ਕਬੀਰ ਭਲੇ ਅਸਵਾਰਾ ॥ ਬੇਦ ਕਤੇਬ ਤੇ ਰਹਹਿ ਨਿਰਾਰਾ ॥ ੩ ॥ ੩੧ ॥ ਗਉੜੀ ਕਬੀਰ ਜੀ ॥ ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ ॥ ਤਿਹ ਮੁਖ ਦੇਖਤ ਲੂਕਟ ਲਾਏ ॥ ੧ ॥ ਇਕੁ ਦੁਖੁ ਰਾਮ ਰਾਇ ਕਾਟਹੁ ਮੇਰਾ ॥ ਅਗਨਿ ਦਹੈ ਅਰੁ ਗਰਭ ਬਸੇਰਾ ॥ ੧ ॥ ਰਹਾਉ ॥ ਕਾਇਆ ਬਿਗੂਤੀ ਬਹੁ ਬਿਧਿ ਭਾਤੀ ॥ ਕੋ ਜਾਰੇ ਕੋ ਗਡ ਲੇ ਮਾਟੀ ॥ ੨ ॥ ਕਹੁ ਕਬੀਰ ਹਰਿ ਚਰਣ ਦਿਖਾਵਹੁ ॥ ਪਾਛੈ ਤੇ ਜਮੁ ਕਿਉ ਨ ਪਠਾਵਹੁ ॥ ੩ ॥ ੩੨ ॥ ਗਉੜੀ ਕਬੀਰ ਜੀ ॥ ਆਪੇ ਪਾਵਕੁ ਆਪੇ ਪਵਨਾ ॥ ਜਾਰੈ ਖਸਮੁ ਤ ਰਾਖੈ ਕਵਨਾ ॥ ੧ ॥ ਰਾਮ ਜਪਤ ਤਨੁ ਜਰਿ ਕੀਨ ਜਾਇ ॥ ਰਾਮ ਨਾਮ ਚਿਤੁ ਰਹਿਆ ਸਮਾਇ ॥ ੧ ॥ ਰਹਾਉ ॥ ਕਾ ਕੋ ਜਰੈ ਕਾਹਿ ਹੋਇ ਹਾਨਿ ॥ ਨਟ ਵਟ ਖੇਲੈ ਸਾਰਿਗਪਾਨਿ ॥ ੨ ॥ ਕਹੁ ਕਬੀਰ ਅਖਰ ਦੁਇ ਭਾਖਿ ॥ ਹੋਇਗਾ ਖਸਮੁ ਤ ਲੇਇਗਾ ਰਾਖਿ ॥ ੩ ॥ ੩੩ ॥ ਗਉੜੀ ਕਬੀਰ ਜੀ ਦੁਪਦੇ(੨) ॥ ਨਾ ਮੈ ਜੋਗ ਧਿਆਨ ਚਿਤੁ ਲਾਇਆ ॥ ਬਿਨੁ ਬੈਰਾਗ ਨ ਛੂਟਸਿ ਮਾਇਆ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥