੩੩੦
ਕੈਸੇ ਜੀਵਨੁ ਹੋਇ ਹਮਾਰਾ ॥ ਜਬ ਨ ਹੋਇ ਰਾਮ ਨਾਮ ਅਧਾਰਾ ॥ ੧ ॥ ਰਹਾਉ ॥ ਕਹੁ ਕਬੀਰ ਖੋਜਉ ਅਸਮਾਨ ॥ ਰਾਮ ਸਮਾਨ ਨ ਦੇਖਉ ਆਨ ॥ ੨ ॥ ੩੪ ॥ ਗਉੜੀ ਕਬੀਰ ਜੀ ॥ ਜਿਹਿ ਸਿਰਿ ਰਚਿ ਰਚਿ ਬਾਧਤ ਪਾਗ ॥ ਸੋ ਸਿਰੁ ਚੁੰਚ ਸਵਾਰਹਿ ਕਾਗ ॥ ੧ ॥ ਇਸੁ ਤਨ ਧਨ ਕੋ ਕਿਆ ਗਰਬਈਆ ॥ ਰਾਮ ਨਾਮੁ ਕਾਹੇ ਨ ਦ੍ਰਿੜੀੑਆ ॥ ੧ ॥ ਰਹਾਉ ॥ ਕਹਤ ਕਬੀਰ ਸੁਨਹੁ ਮਨ ਮੇਰੇ ॥ ਇਹੀ ਹਵਾਲ ਹੋਹਿਗੇ ਤੇਰੇ ॥ ੨ ॥ ੩੫ ॥ ਗਉੜੀ ਗੁਆਰੇਰੀ ਕੇ ਪਦੇ ਪੈਤੀਸ ॥

ਰਾਗੁ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ ॥ ਸਤਿਗੁਰ ਪ੍ਰਸਾਦਿ ॥
ਸੁਖੁ ਮਾਂਗਤ ਦੁਖੁ ਆਗੈ ਆਵੈ ॥ ਮੋ ਸੁਖੁ ਹਮਹੁ ਨ ਮਾਂਗਿਆ ਭਾਵੈ ॥ ੧ ॥ ਬਿਖਿਆ ਅਜਹੁ ਸੁਰਤਿ ਸੁਖ ਆਸਾ ॥ ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ ॥ ੧ ॥ ਰਹਾਉ ॥ ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ ॥ ਸੋ ਸੁਖੁ ਹਮਹੁ ਸਾਚੁ ਕਰਿ ਜਾਨਾ ॥ ੨ ॥ ਸਨਕਾਦਿਕ ਨਾਰਦ ਮੁਨਿ ਸੇਖਾ ॥ ਤਿਨ ਭੀ ਤਨ ਮਹਿ ਮਨੁ ਨਹੀ ਪੇਖਾ ॥ ੩ ॥ ਇਸੁ ਮਨ ਕਉ ਕੋਈ ਖੋਜਹੁ ਭਾਈ ॥ ਤਨ ਛੂਟੇ ਮਨੁ ਕਹਾ ਸਮਾਈ ॥ ੪ ॥ ਗੁਰ ਪਰਸਾਦੀ ਜੈਦੇਉ ਨਾਮਾਂ ॥ ਭਗਤਿ ਕੈ ਪ੍ਰੇਮਿ ਇਨਹੀ ਹੈ ਜਾਨਾਂ ॥ ੫ ॥ ਇਸੁ ਮਨ ਕਉ ਨਹੀ ਆਵਨ ਜਾਨਾ ॥ ਜਿਸ ਕਾ ਭਰਮੁ ਗਇਆ ਤਿਨਿ ਸਾਚੁ ਪਛਾਨਾ ॥ ੬ ॥ ਇਸੁ ਮਨ ਕਉ ਰੂਪੁ ਨ ਰੇਖਿਆ ਕਾਈ ॥ ਹੁਕਮੇ ਹੋਇਆ ਹੁਕਮੁ ਬੂਝਿ ਸਮਾਈ ॥ ੭ ॥ ਇਸ ਮਨ ਕਾ ਕੋਈ ਜਾਨੈ ਭੇਉ ॥ ਇਹ ਮਨਿ ਲੀਣ ਭਏ ਸੁਖਦੇਉ ॥ ੮ ॥ ਜੀਉ ਏਕੁ ਅਰੁ ਸਗਲ ਸਰੀਰਾ ॥ ਇਸੁ ਮਨ ਕਉ ਰਵਿ ਰਹੇ ਕਬੀਰਾ ॥ ੯ ॥ ੧ ॥ ੩੬ ॥ ਗਉੜੀ ਗੁਆਰੇਰੀ ॥ ਅਹਿਨਿਸਿ ਏਕ ਨਾਮ ਜੋ ਜਾਗੇ ॥ ਕੇਤਕ ਸਿਧ ਭਏ ਲਿਵ ਲਾਗੇ ॥ ੧ ॥ ਰਹਾਉ ॥ ਸਾਧਕ ਸਿਧ ਸਗਲ ਮੁਨਿ ਹਾਰੇ ॥ ਏਕ ਨਾਮ ਕਲਿਪਤਰ ਤਾਰੇ ॥ ੧ ॥ ਜੋ ਹਰਿ ਹਰੇ ਸੁ ਹੋਹਿ ਨ ਆਨਾ ॥ ਕਹਿ ਕਬੀਰ ਰਾਮ ਨਾਮ ਪਛਾਨਾ ॥ ੨ ॥ ੩੭ ॥ ਗਉੜੀ ਭੀ ਸੋਰਠਿ ਭੀ ॥ ਰੇ ਜੀਅ ਨਿਲਜ ਲਾਜ ਤੋੁਹਿ ਨਾਹੀ ॥ ਹਰਿ ਤਜਿ ਕਤ ਕਾਹੂ ਕੇ ਜਾਂਹੀ ॥ ੧ ॥ ਰਹਾਉ ॥ ਜਾ ਕੋ ਠਾਕੁਰੁ ਊਚਾ ਹੋਈ ॥ ਸੋ ਜਨੁ ਪਰ ਘਰ ਜਾਤ ਨ ਸੋਹੀ ॥ ੧ ॥ ਸੋ ਸਾਹਿਬੁ ਰਹਿਆ ਭਰਪੂਰਿ ॥ ਸਦਾ ਸੰਗਿ ਨਾਹੀ ਹਰਿ ਦੂਰਿ ॥ ੨ ॥ ਕਵਲਾ ਚਰਨ ਸਰਨ ਹੈ ਜਾ ਕੇ ॥ ਕਹੁ ਜਨ ਕਾ ਨਾਹੀ ਘਰ ਤਾ ਕੇ ॥ ੩ ॥ ਸਭੁ ਕੋਊ ਕਹੈ ਜਾਸੁ ਕੀ ਬਾਤਾ ॥ ਸੋ ਸੰਮ੍ਰਥੁ ਨਿਜ ਪਤਿ ਹੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥