੩੩੧
ਦਾਤਾ ॥ ੪ ॥ ਕਹੈ ਕਬੀਰੁ ਪੂਰਨ ਜਗ ਸੋਈ ॥ ਜਾ ਕੈ ਹਿਰਦੈ ਅਵਰੁ ਨ ਹੋਈ ॥ ੫ ॥ ੩੮ ॥ ਕਉਨੁ ਕੋ ਪੂਤੁ ਪਿਤਾ ਕੋ ਕਾ ਕੋ ॥ ਕਉਨ ਮਰੈ ਕੋ ਦੇਇ ਸੰਤਾਪੋ ॥ ੧ ॥ ਹਰਿ ਠਗ ਜਗ ਕਉ ਠਗਉਰੀ ਲਾਈ ॥ ਹਰਿ ਕੇ ਬਿਓਗ ਕੈਸੇ ਜੀਅਉ ਮੇਰੀ ਮਾਈ ॥ ੧ ॥ ਰਹਾਉ ॥ ਕਉਨ ਕੋ ਪੁਰਖੁ ਕਉਨ ਕੀ ਨਾਰੀ ॥ ਇਆ ਤਤ ਲੇਹੁ ਸਰੀਰ ਬਿਚਾਰੀ ॥ ੨ ॥ ਕਹਿ ਕਬੀਰ ਠਗ ਸਿਉ ਮਨੁ ਮਾਨਿਆ ॥ ਗਈ ਠਗਉਰੀ ਠਗੁ ਪਹਿਚਾਨਿਆ ॥ ੩ ॥ ੩੯ ॥ ਅਬ ਮੋ ਕਉ ਭਏ ਰਾਜਾ ਰਾਮ ਸਹਾਈ ॥ ਜਨਮ ਮਰਨ ਕਟਿ ਪਰਮਗਤਿ ਪਾਈ ॥ ੧ ॥ ਰਹਾਉ ॥ ਸਾਧੂ ਸੰਗਤਿ ਦੀਓ ਰਲਾਇ ॥ ਪੰਚ ਦੂਤ ਤੇ ਲੀਓ ਛਡਾਇ ॥ ਅੰਮ੍ਰਿਤ ਨਾਮੁ ਜਪਉ ਜਪੁ ਰਸਨਾ ॥ ਅਮੋਲ ਦਾਸੁ ਕਰਿ ਲੀਨੋ ਅਪਨਾ ॥ ੧ ॥ ਸਤਿਗੁਰ ਕੀਨੋ ਪਰਉਪਕਾਰੁ ॥ ਕਾਢਿ ਲੀਨ ਸਾਗਰ ਸੰਸਾਰ ॥ ਚਰਨ ਕਮਲ ਸਿਓ ਲਾਗੀ ਪ੍ਰੀਤਿ ॥ ਗੋਬਿੰਦੁ ਬਸੈ ਨਿਤਾ ਨਿਤ ਚੀਤ ॥ ੨॥ ਮਾਇਆ ਤਪਤਿ ਬੁਝਿਆ ਅੰਗਿਆਰੁ ॥ ਮਨਿ ਸੰਤੋਖੁ ਨਾਮੁ ਆਧਾਰੁ ॥ ਜਲਿ ਥਲਿ ਪੂਰਿ ਰਹੇ ਪ੍ਰਭ ਸੁਆਮੀ ॥ ਜਤ ਪੇਖਉ ਤਤ ਅੰਤਰਜਾਮੀ ॥ ੩ ॥ ਅਪਨੀ ਭਗਤਿ ਆਪਿ ਹੀ ਦ੍ਰਿੜਾਈ ॥ ਪੂਰਬ ਲਿਖਤੁ ਮਿਲਿਆ ਮੇਰੇ ਭਾਈ ॥ ਜਿਸੁ ਕ੍ਰਿਪਾ ਕਰੇ ਤਿਸੁ ਪੂਰਨ ਸਾਜ ॥ ਕਬੀਰ ਕੋ ਸੁਆਮੀ ਗਰੀਬ ਨਿਵਾਜ ॥ ੪ ॥ ੪੦ ॥ ਜਲਿ ਹੈ ਸੂਤਕ ਥਲ ਹੈ ਸੂਤਕੁ ਸੂਤਕ ਓਪਤਿ ਹੋਈ ॥ ਜਨਮੇ ਸੂਤਕ ਮੂਏ ਫੁਨਿ ਸੂਤਕੁ ਸੂਤਕ ਪਰਜ ਬਿਗੋਈ ॥ ੧ ॥ ਕਹੁ ਰੇ ਪੰਡੀਆ ਕਉਨ ਪਵੀਤਾ ॥ ਐਸਾ ਗਿਆਨੁ ਜਪਹੁ ਮੇਰੇ ਮੀਤਾ ॥ ੧ ॥ ਰਹਾਉ ॥ ਨੈਨਹੁ ਸੂਤਕੁ ਬੈਨਹੁ ਸੂਤਕੁ ਸੂਤਕੁ ਸ੍ਰਵਨੀ ਹੋਈ ॥ ਊਠਤ ਬੈਠਤ ਸੂਤਕੁ ਲਾਗੈ ਸੂਤਕੁ ਪਰੈ ਰਸੋਈ ॥ ੨ ॥ ਫਾਸਨ ਕੀ ਬਿਧਿ ਸਭੁ ਕੋਊ ਜਾਨੈ ਛੂਟਨ ਕੀ ਇਕੁ ਕੋਈ ॥ ਕਹਿ ਕਬੀਰ ਰਾਮੁ ਰਿਦੈ ਬਿਚਾਰੈ ਸੂਤਕੁ ਤਿਨੈੑ ਨ ਹੋਈ ॥ ੩ ॥ ੪੧ ॥ ਗਉੜੀ ॥ ਝਗਰਾ ਏਕੁ ਨਿਬੇਰਹੁ ਰਾਮ ॥ ਜਉ ਤੁਮ ਅਪਨੇ ਜਨ ਸੌ ਕਾਮੁ ॥ ੧ ॥ ਰਹਾਉ ॥ ਇਹੁ ਮਨੁ ਬਡਾ ਕਿ ਜਾ ਸਉ ਮਨੁ ਮਾਨਿਆ ॥ ਰਾਮੁ ਬਡਾ ਕੈ ਰਾਮਹਿ ਜਾਨਿਆ ॥ ੧ ॥ ਬ੍ਰਹਮਾ ਬਡਾ ਕਿ ਜਾਸੁ ਉਪਾਇਆ ॥ ਬੇਦੁ ਬਡਾ ਕਿ ਜਹਾਂ ਤੇ ਆਇਆ ॥ ੨ ॥ ਕਹਿ ਕਬੀਰ ਹਉ ਭਇਆ ਉਦਾਸੁ ॥ ਤੀਰਥੁ ਬਡਾ ਕਿ ਹਰਿ ਕਾ ਦਾਸੁ ॥ ੩ ॥ ੪੨ ॥ ਰਾਗੁ ਗਉੜੀ ਚੇਤੀ ॥ ਦੇਖੌ ਭਾਈ ਗੵਾਨ ਕੀ ਆਈ ਆਂਧੀ ॥ ਸਭੈ ਉਡਾਨੀ ਭ੍ਰਮ ਕੀ ਟਾਟੀ ਰਹੈ ਨ ਮਾਇਆ ਬਾਂਧੀ ॥ ੧ ॥ ਰਹਾਉ ॥ ਦੁਚਿਤੇ ਕੀ ਦੁਇ ਥੂਨਿ ਗਿਰਾਨੀ ਮੋਹੁ ਬਲੇਡਾ ਟੂਟਾ ॥ ਤਿਸਨਾ ਛਾਨਿ ਪਰੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥