੩੩੨
ਧਰ ਊਪਰਿ ਦੁਰਮਤਿ ਭਾਂਡਾ ਫੂਟਾ ॥ ੧ ॥ ਆਂਧੀ ਪਾਛੈ ਜੋ ਜਲੁ ਬਰਖੈ ਤਿਹਿ ਤੇਰਾ ਜਨੁ ਭੀਨਾਂ ॥ ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥ ੨ ॥ ੪੩ ॥
ਗਉੜੀ ਚੇਤੀ ੴ ਸਤਿਗੁਰ ਪ੍ਰਸਾਦਿ ॥
ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥ ਬਾਤਨ ਹੀ ਅਸਮਾਨੁ ਗਿਰਾਵਹਿ ॥ ੧ ॥ ਐਸੇ ਲੋਗਨ ਸਿਉ ਕਿਆ ਕਹੀਐ ॥ ਜੋ ਪ੍ਰਭੁ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ ॥ ੧ ॥ ਰਹਾਉ ॥ ਆਪਿ ਨ ਦੇਹਿ ਚੁਰੂ ਭਰਿ ਪਾਨੀ ॥ ਤਿਹ ਨਿੰਦਹਿ ਜਿਹ ਗੰਗਾ ਆਨੀ ॥ ੨ ॥ ਬੈਠਤ ਉਠਤ ਕੁਟਿਲਤਾ ਚਾਲਹਿ ॥ ਆਪੁ ਗਏ ਅਉਰਨੁ ਹੂ ਘਾਲਹਿ ॥ ੩ ॥ ਛਾਡਿ ਕੁਚਰਚਾ ਆਨ ਨ ਜਾਨਹਿ ॥ ਬ੍ਰਹਮਾ ਹੂ ਕੋ ਕਹਿਓ ਨ ਮਾਨਹਿ ॥ ੪ ॥ ਆਪੁ ਗਏ ਅਉਰਨ ਹੂ ਖੋਵਹਿ ॥ ਆਗਿ ਲਗਾਇ ਮੰਦਰ ਮੈ ਸੋਵਹਿ ॥ ੫ ॥ ਅਵਰਨ ਹਸਤ ਆਪ ਹਹਿ ਕਾਂਨੇ ॥ ਤਿਨ ਕਉ ਦੇਖਿ ਕਬੀਰ ਲਜਾਨੇ ॥ ੬ ॥ ੧ ॥ ੪੪ ॥

ਰਾਗੁ ਗਉੜੀ ਬੈਰਾਗ(੧)ਣਿ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥
ਜੀਵਤ ਪਿਤਰ ਨ ਮਾਨੈ ਕੋਊ ਮੂਏਂ ਸਿਰਾਧ ਕਰਾਹੀ ॥ ਪਿਤਰ ਭੀ ਬਪੁਰੇ ਕਹੁ ਕਿਉ ਪਾਵਹਿ ਕਊਆ ਕੂਕਰ ਖਾਹੀ ॥ ੧ ॥ ਮੋਕਉ ਕੁਸਲੁ ਬਤਾਵਹਿ ਕੋਈ ॥ ਕੁਸਲ ਕੁਸਲੁ ਕਰਤੇ ਜਗੁ ਬਿਨਸੈ ਕੁਸਲੁ ਭੀ ਕੈਸੇ ਹੋਈ ॥ ੧ ॥ ਰਹਾਉ ॥ ਮਾਟੀ ਕੇ ਕਰਿ ਦੇਵੀ ਦੇਵਾ ਤਿਸੁ ਆਗੈ ਜੀਉ ਦੇਹੀ ॥ ਐਸੇ ਪਿਤਰ ਤੁਮਾਰੇ ਕਹੀਅਹਿ ਆਪਨ ਕਹਿਆ ਨ ਲੇਹੀ ॥ ੨ ॥ ਸਰਜੀਉ ਕਾਟਹਿ ਨਿਰਜੀਉ ਪੂਜਹਿ ਅੰਤਕਾਲ ਕਉ ਭਾਰੀ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਭੈ ਡੂਬੇ ਸੰਸਾਰੀ ॥ ੩ ॥ ਦੇਵੀ ਦੇਵਾ ਪੂਜਹਿ ਡੋਲਹਿ ਪਾਰਬ੍ਰਹਮੁ ਨਹੀ ਜਾਨਾ ॥ ਕਹਤ ਕਬੀਰ ਅਕੁਲੁ ਨਹੀ ਚੇਤਿਆ ਬਿਖੀਆ ਸਿਉ ਲਪਟਾਨਾ ॥ ੪ ॥ ੧ ॥ ੪੫ ॥ ਗਉੜੀ ॥ ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥ ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥ ੧ ॥ ਮੇਰੇ ਰਾਮ ਐਸਾ ਖੀਰੁ ਬਿਲੋਈਐ ॥ ਗੁਰਮਤਿ ਮਨੂਆ ਅਸਥਿਰੁ ਰਾਖਹੁ ਇਨ ਬਿਧਿ ਅੰਮ੍ਰਿਤੁ ਪੀਓਈਐ ॥ ੧ ॥ ਰਹਾਉ ॥ ਗੁਰ ਕੈ ਬਾਣਿ ਬਜਰ ਕਲ ਛੇਦੀ ਪ੍ਰਗਟਿਆ ਪਦੁ ਪਰਗਾਸਾ ॥ ਸਕਤਿ ਅਧੇਰ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥