੩੩੩
ਬਾਸਾ ॥ ੨ ॥ ਤਿਨਿ ਬਿਨੁ ਬਾਣੈ ਧਨਖੁ ਚਢਾਈਐ ਇਹੁ ਜਗੁ ਬੇਧਿਆ ਭਾਈ ॥ ਦਹ ਦਿਸ ਬੂਡੀ ਪਵਨੁ ਝੁਲਾਵੈ ਡੋਰਿ ਰਹੀ ਲਿਵ ਲਾਈ ॥ ੩ ॥ ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥ ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ ਨਾਮਿ ਲਿਵ ਲਾਗੀ ॥ ੪ ॥ ੨ ॥ ੪੬ ॥ ਗਉੜੀ ਬੈਰਾਗਣਿ ਤਿ(੩)ਪਦੇ ॥ ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥ ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥ ੧ ॥ ਮੇਰੇ ਮਨ ਮਨ ਹੀ ਉਲਟਿ ਸਮਾਨਾ ॥ ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥ ੧ ॥ ਰਹਾਉ ॥ ਨਿਵਰੈ ਦੂ੍ਰਿ ਦੂਰਿ ਫੁਨਿ ਨਿਵਰੈ ਜਿਨਿ ਜੈਸਾ ਕਰਿ ਮਾਨਿਆ ॥ ਅਲਉਤੀ ਕਾ ਜੈਸ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥ ੨ ॥ ਤੇਰੀ ਨਿਰਗੁਨ ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ ॥ ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥ ੩ ॥ ੩ ॥ ੪੭ ॥ ਗਉੜੀ ॥ ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥ ਜੀਵਨ ਮਿਰਤੁ ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥ ੧ ॥ ਸਹਜ ਕੀ ਅਕਥ ਕਥਾ ਹੈ ਨਿਰਾਰੀ ॥ ਤੁਲਿ ਨਹੀ ਚਢੈ ਜਾਇ ਨ ਮੁਕਾਤੀ ਹਲੁਕੀ ਲਗੈ ਨ ਭਾਰੀ ॥ ੧ ॥ ਰਹਾਉ ॥ ਅਰਧ ਉਰਧ ਦੋਊ ਤਹ ਨਾਹੀ ਰਾਤਿ ਦਿਨਸੁ ਤਹ ਨਾਹੀ ॥ ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥ ੨ ॥ ਅਗਮ ਅਗੋਚਰੁ ਰਹੈ ਨਿਰੰਤਰਿ ਗੁਰ ਕਿਰਪਾ ਤੇ ਲਹੀਐ ॥ ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਸੰਗਤਿ ਮਿਲਿ ਰਹੀਐ ॥ ੩ ॥ ੪ ॥ ੪੮ ॥ ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂਜੀ ਪਰਗਾਸਿਓ ॥ ਤ੍ਰਿਸਨਾ ਗੂਣਿ ਭਰੀ ਘਟ ਭੀਤਰਿ ਇਨ ਬਿਧਿ ਟਾਂਡ ਬਿਸਾਹਿਓ ॥ ੧ ॥ ਐਸਾ ਨਾਇਕੁ ਰਾਮੁ ਹਮਾਰਾ ॥ ਸਗਲ ਸੰਸਾਰੁ ਕੀਓ ਬਨਜਾਰਾ ॥ ੧ ॥ ਰਹਾਉ ॥ ਕਾਮੁ ਕ੍ਰੋਧੁ ਦੁਇ ਭਏ ਜਗਾਤੀ ਮਨ ਤਰੰਗ ਬਟਵਾਰਾ ॥ ਪੰਚ ਤਤੁ ਮਿਲਿ ਦਾਨੁ ਨੇਬੇਰਹਿ ਟਾਂਡਾ ਉਤਰਿਓ ਪਾਰਾ ॥ ੨ ॥ ਕਹਤ ਕਬੀਰੁ ਸੁਨਹੁ ਅਬ ਐਸੀ ਬਨਿ ਆਈ ॥ ਘਾਟੀ ਚਢਤ ਬੈਲੁ ਇਕੁ ਥਾਕਾ ਚਲੋ ਗੋਨਿ ਛਿਟਕਾਈ ॥ ੩ ॥ ੫ ॥ ੪੯ ॥ ਗਉ(੩)ੜੀ ਪੰਚਪਦਾ ॥ ਪੇਵਕੜੈ ਦਿਨ ਚਾਰਿ ਹੈ ਸਾਹੁਰੜੈ ਜਾਣਾ ॥ ਅੰਧਾ ਲੋਕੁ ਨ ਜਾਣਈ ਮੂਰਖੁ ਏਆਣਾ ॥ ੧ ॥ ਕਹੁ ਡਡੀਆ ਬਾਧੈ ਧਨ ਖੜੀ ॥ ਪਾਹੂ ਘਰਿ ਆਏ ਮੁਕਲਾਊ ਆਏ ॥ ੧ ॥ ਰਹਾਉ ॥ ਓਹ ਜੀ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥ ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥