੩੩੪
ਸਾਹਿਬੁ ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ ॥ ਤਾ ਸੋਹਾਗਣਿ ਜਾਣੀਐ ਗੁਰ ਸਬਦੁ ਬੀਚਾਰੇ ॥ ੩ ॥ ਕਿਰਤ ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ ॥ ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥ ੪ ॥ ਭਈ ਨਿਰਾਸੀ ਉਠਿ ਚਲੀ ਚਿਤ ਬੰਧਿ ਨ ਧੀਰਾ ॥ ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥ ੫ ॥ ੬ ॥ ੫੦ ॥ ਗਉ(੨)ੜੀ ॥ ਜੋਗੀ ਕਹਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ ॥ ਰੁੰਡਿਤ ਮੁੰਡਿਤ ਏਕੈ ਸਬਦੀ ਏਇ ਕਹਹਿ ਸਿਧਿ ਪਾਈ ॥ ੧ ॥ ਹਰਿ ਬਿਨੁ ਭਰਮਿ ਭੁਲਾਨੇ ਅੰਧਾ ॥ ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ ॥ ੧ ॥ ਰਹਾਉ ॥ ਜਹ ਤੇ ਉਪਜੀ ਤਹੀ ਸਮਾਨੀ ਇਹ ਬਿਧਿ ਬਿਸਰੀ ਤਬ ਹੀ ॥ ਪੰਡਿਤ ਗੁਣੀ ਸੂਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ ॥ ੨ ॥ ਜਿਸਹਿ ਬੁਝਾਏ ਸੋਈ ਬੂਝੈ ਬਿਨ ਬੂਝੇ ਕਿਉ ਰਹੀਐ ॥ ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਕ ਲਹੀਐ ॥ ੩ ॥ ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ ॥ ਕਹੁ ਕਬੀਰ ਗੂੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ ॥ ੪ ॥ ੭ ॥ ੫੧ ॥

ਰਾਗੁ ਗਉੜੀ ਪੂਰ(੧)ਬੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥
ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥ ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥ ੧ ॥ ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥ ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥ ੧ ॥ ਰਹਾਉ ॥ ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥ ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥ ੨ ॥ ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥ ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥ ੩ ॥ ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥ ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥ ੪ ॥ ੧ ॥ ੫੨ ॥ ਗਉੜੀ ॥ ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥ ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥ ੧ ॥ ਮੇਰੇ ਰਾਜਨ ਮੈ ਬੈਰਾਗੀ ਜੋਗੀ ॥ ਮਰਤ ਨ ਸੋਗ ਬਿਓਗੀ ॥ ੧ ॥ ਰਹਾਉ ॥ ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥ ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥ ੨ ॥ ਮਨੁ ਪਵਨੁ ਦੁਇ ਤੂੰਬਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥