੩੩੫
ਕਰੀ ਹੈ ਜੁਗ ਜੁਗ ਸਾਰਦ ਸਾਜੀ ॥ ਥਿਰੁ ਭਈ ਤੰਤੀ ਤੁਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥ ੩ ॥ ਸੁਨਿ ਮਨ ਮਗਨ ਭਏ ਹੈ ਪੂਰੇ ਮਾਇਆ ਡੋਲ ਨ ਲਾਗੀ ॥ ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥ ੪ ॥ ੨ ॥ ੫੩ ॥ ਗਉੜੀ ॥ ਗਜ ਨਵ ਗਜ ਦਸ ਗਜ ਇਕੀਸ ਪੁਰੀਆ ਏਕ ਤਨਾਈ ॥ ਸਾਠ ਸੂਤ ਨਵ ਖੰਡ ਬਹਤਰਿ ਪਾਟੁ ਲਗੋ ਅਧਿਕਾਈ ॥ ੧ ॥ ਗਈ ਬੁਨਾਵਨ ਮਾਹੋ ॥ ਘਰ ਛੋਡਿਐ ਜਾਇ ਜੁਲਾਹੋ ॥ ੧ ॥ ਰਹਾਉ ॥ ਗਜੀ ਨ ਮਿਨੀਐ ਤੋਲਿ ਨ ਤੁਲੀਐ ਪਾਚਨੁ ਸੇਰ ਅਢਾਈ ॥ ਜੌ ਕਰਿ ਪਾਚਨੁ ਬੇਗਿ ਨ ਪਾਵੈ ਝਗਰੁ ਕਰੈ ਘਰਹਾਈ ॥ ੨ ॥ ਦਿਨ ਕੀ ਬੈਠ ਖਸਮ ਕੀ ਬਰਕਸ ਇਹ ਬੇਲਾ ਕਤ ਆਈ ॥ ਛੂਟੇ ਕੂੰਡੇ ਭੀਗੈ ਪੁਰੀਆ ਚਲਿਓ ਜੁਲਾਹੋ ਰੀਸਾਈ ॥ ੩ ॥ ਛੋਛੀ ਨਲੀ ਤੰਤੁ ਨਹੀ ਨਿਕਸੈ ਨਤਰ ਰਹੀ ਉਰਝਾਈ ॥ ਛੋਡਿ ਪਸਾਰੁ ਈਹਾ ਰਹੁ ਬਪੁਰੀ ਕਹੁ ਕਬੀਰ ਸਮਝਾਈ ॥ ੪ ॥ ੩ ॥ ੫੪ ॥ ਗਉੜੀ ॥ ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥ ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥ ੧ ॥ ਸਾਵਲ ਸੁੰਦਰ ਰਾਮਈਆ ॥ ਮੇਰਾ ਮਨੁ ਲਾਗਾ ਤੋਹਿ ॥ ੧ ॥ ਰਹਾਉ ॥ ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਭੋਗੁ ॥ ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥ ੨ ॥ ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥ ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥ ੩ ॥ ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥ ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥ ੪ ॥ ੧ ॥ ੪ ॥ ੫੫ ॥ ਗਉੜੀ ॥ ਜੇਤੇ ਜਤਨ ਕਰਤ ਤੇ ਡੂਬੇ ਭਵ ਸਾਗਰੁ ਨਹੀ ਤਾਰਿਓ ਰੇ ॥ ਕਰਮ ਧਰਮ ਕਰਤੇ ਬਹੁ ਸੰਜਮ ਅਹੰਬੁਧਿ ਮਨੁ ਜਾਰਿਓ ਰੇ ॥ ੧ ॥ ਸਾਸ ਗ੍ਰਾਸ ਕੋ ਦਾਤੋ ਠਾਕੁਰੁ ਸੋ ਕਿਉ ਮਨਹੁ ਬਿਸਾਰਿਓ ਰੇ ॥ ਹੀਰਾ ਲਾਲੁ ਅਮੋਲੁ ਜਨਮੁ ਹੈ ਕਉਡੀ ਬਦਲੈ ਹਾਰਿਓ ਰੇ ॥ ੧ ॥ ਰਹਾਉ ॥ ਤ੍ਰਿਸਨਾ ਤ੍ਰਿਖਾ ਭੂਖ ਭ੍ਰਮਿ ਲਾਗੀ ਹਿਰਦੈ ਨਾਹਿ ਬੀਚਾਰਿਓ ਰੇ ॥ ਉਨਮਤ ਮਾਨ ਹਿਰਿਓ ਮਨ ਮਾਹੀ ਗੁਰ ਕਾ ਸਬਦੁ ਨ ਧਾਰਿਓ ਰੇ ॥ ੨ ॥ ਸੁਆਦ ਲੁਭਤ ਇੰਦ੍ਰੀ ਰਸ ਪ੍ਰੇਰਿਓ ਮਦ ਰਸ ਲੈਤ ਬਿਕਾਰਿਓ ਰੇ ॥ ਕਰਮ ਭਾਗ ਸੰਤਨ ਸੰਗਾਨੇ ਕਾਸਟ ਲੋਹ ਉਧਾਰਿਓ ਰੇ ॥ ੩ ॥ ਧਾਵਤ ਜੋਨਿ ਜਨਮ ਭ੍ਰਮਿ ਥਾਕੇ ਅਬ ਦੁਖ ਕਰਿ ਹਮ ਹਾਰਿਓ ਰੇ ॥ ਕਹਿ ਕਬੀਰ ਗੁਰ ਮਿਲਤ ਮਹਾ ਰਸੁ ਪ੍ਰੇਮ ਭਗਤਿ ਨਿਸਤਾਰਿਓ ਰੇ ॥ ੪ ॥ ੧ ॥ ੫ ॥ ੫੬ ॥ ਗਉੜੀ ॥ ਕਾਲਬੂਤ ਕੀ ਹਸਤਨੀ ਮਨ ਬਉਰਾ ਰੇ ਚਲਤੁ ਰਚਿਓ ਜਗਦੀਸ ॥ ਕਾਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥