੩੩੭
ਇਸ ਮਾਟੀ ਮਹਿ ਪਵਨੁ ਸਮਾਇਆ ॥ ਝੂਠਾ ਪਰਪੰਚੁ ਜੋਰਿ ਚਲਾਇਆ ॥ ੨ ॥ ਕਿਨਹੂ ਲਾਖ ਪਾਂਚ ਕੀ ਜੋਰੀ ॥ ਅੰਤ ਕੀ ਬਾਰ ਗਗਰੀਆ ਫੋਰੀ ॥ ੩ ॥ ਕਹਿ ਕਬੀਰ ਇਕ ਨੀਵ ਉਸਾਰੀ ॥ ਖਿਨ ਮਹਿ ਬਿਨਸਿ ਜਾਇ ਅਹੰਕਾਰੀ ॥ ੪ ॥ ੧ ॥ ੯ ॥ ੬੦ ॥ ਗਉੜੀ ॥ ਰਾਮ ਜਪਉ ਜੀ ਐਸੇ ਐਸੇ ॥ ਧ੍ਰੂ ਪ੍ਰਹਿਲਾਦ ਜਪਿਓ ਹਰਿ ਜੈਸੇ ॥ ੧ ॥ ਦੀਨ ਦਇਆਲ ਭਰੋਸੇ ਤੇਰੇ ॥ ਸਭੁ ਪਰਵਾਰੁ ਚੜਾਇਆ ਬੇੜੇ ॥ ੧ ॥ ਰਹਾਉ ॥ ਜਾ ਤਿਸ ਭਾਵੈ ਤਾ ਹੁਕਮੁ ਮਨਾਵੈ ॥ ਇਸ ਬੇੜੇ ਕਉ ਪਾਰਿ ਲਘਾਵੈ ॥ ੨ ॥ ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥ ਚੂਕਿ ਗਈ ਫਿਰਿ ਆਵਨ ਜਾਨੀ ॥ ੩ ॥ ਕਹੁ ਕਬੀਰ ਭਜੁ ਸਾਰਿਗਪਾਨੀ ॥ ਉਰਵਾਰਿ ਪਾਰਿ ਸਭ ਏਕੋ ਦਾਨੀ ॥ ੪ ॥ ੨ ॥ ੧੦ ॥ ੬੧ ॥ ਗਉੜੀ ੯ ॥ ਜੋਨਿ ਛਾਡਿ ਜਉ ਜਗ ਮਹਿ ਆਇਓ ॥ ਲਾਗਤ ਪਵਨ ਖਸਮੁ ਬਿਸਰਾਇਓ ॥ ੧ ॥ ਜੀਅਰਾ ਹਰਿ ਕੇ ਗੁਨਾ ਗਾਉ ॥ ੧ ॥ ਰਹਾਉ ॥ ਗਰਭ ਜੋਨਿ ਮਹਿ ਉਰਧ ਤਪੁ ਕਰਤਾ ॥ ਤਉ ਜਠਰ ਅਗਨਿ ਮਹਿ ਰਹਤਾ ॥ ੨ ॥ ਲਖ ਚਉਰਾਸੀਹ ਜੋਨਿ ਭ੍ਰਮਿ ਆਇਓ ਅਬ ਕੇ ਛੁਟਕੇ ਠਉਰ ਨ ਠਾਇਓ ॥ ੩ ॥ ਕਹੁ ਕਬੀਰ ਭਜੁ ਸਾਰਿਗਪਾਨੀ ॥ ਆਵਤ ਦੀਸੈ ਜਾਤ ਨ ਜਾਨੀ ॥ ੪ ॥ ੧ ॥ ੧੧ ॥ ੬੨ ॥ ਗਉੜੀ ਪੂਰਬੀ ॥ ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥ ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥ ੧ ॥ ਰਮਈਆ ਗੁਨ ਗਾਈਐ ॥ ਜਾ ਤੇ ਪਾਈਐ ਪਰਮ ਨਿਧਾਨੁ ॥ ੧ ॥ ਰਹਾਉ ॥ ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ ॥ ਜਬ ਲਗੁ ਜੁਗਤਿ ਨ ਜਾਨੀਐ ਭਾਉ ਭਗਤਿ ਭਗਵਾਨ ॥ ੨ ॥ ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥ ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ ਹੋਇ ॥ ੩ ॥ ਕਹਿ ਕਬੀਰ ਅਬ ਜਾਨਿਆ ਸੰਤਨ ਰਿਦੈ ਮਝਾਰਿ ॥ ਸੇਵਕ ਸੋ ਸੇਵਾ ਭਲੇ ਜਿਹ ਘਟ ਬਸੈ ਮੁਰਾਰਿ ॥ ੪ ॥ ੧ ॥ ੧੨ ॥ ੬੩ ॥ ਗਉੜੀ ॥ ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥ ਬਿਰਖ ਬਸੇਰੋ ਪੰਖਿ ਕੋ ਤੇਸੋ ਇਹੁ ਸੰਸਾਰੁ ॥ ੧ ॥ ਰਾਮ ਰਸੁ ਪੀਆ ਰੇ ॥ ਜਿਹ ਰਸ ਬਿਸਰਿ ਗਏ ਰਸ ਅਉਰ ॥ ੧ ॥ ਰਹਾਉ ॥ ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥ ਜੋ ਉਪਜੈ ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥ ੨ ॥ ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥ ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥ ੩ ॥ ੨ ॥ ੧੩ ॥ ੬੪ ॥ ਰਾਗੁ ਗਉੜੀ ॥ ਪੰਥੁ ਨਿਹਾਰੈ ਕਾਮਨੀ ਲੋਚਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥