੩੪੦
ਪ੍ਰਗਾਸਿਓ ਏਕੈ ਏਕ ਸਮਾਨਾਨਾ ॥ ਕਹਿ ਕਬੀਰ ਗੁਰ ਭੇਟਿ ਮਹਾ ਸੁਖ ਭ੍ਰਮਤ ਰਹੇ ਮਨੁ ਮਾਨਾਨਾਂ ॥ ੪ ॥ ੨੩ ॥ ੭੪ ॥

ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ ੴ ਸਤਿਨਾਮ ਕਰਤਾ ਪੁਰਖੁ ਗੁਰ ਪ੍ਰਸਾਦਿ ॥
ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥ ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥ ੧ ॥ ਜਹਾ ਬੋਲਿ ਤਹ ਅਛਰ ਆਵਾ ॥ ਜਹ ਅਬੋਲ ਤਹ ਮਨੁ ਨ ਰਹਾਵਾ ॥ ਬੋਲ ਅਬੋਲ ਮਧਿ ਹੈ ਸੋਈ ॥ ਜਸ ਓਹੁ ਹੈ ਤਸ ਲਖੈ ਨ ਕੋਈ ॥ ੨ ॥ ਅਲਹ ਲਹਉ ਤਉ ਕਿਆ ਕਹਉ ਕਹਉ ਤ ਕੋ ਉਪਕਾਰ ॥ ਬਟਕ ਬੀਜ ਮਹਿ ਰਵਿ ਰਹਿਓ ਜਾ ਕੋ ਤੀਨਿ ਲੋਕ ਬਿਸਥਾਰ ॥ ੩ ॥ ਅਲਹ ਲਹੰਤਾ ਭੇਦ ਛੈ ਕਛੁ ਕਛੁ ਪਾਇਓ ਭੇਦ ॥ ਉਲਟਿ ਭੇਦ ਮਨੁ ਬੇਧਿਓ ਪਾਇਓ ਅਭੰਗ ਅਛੇਦ ॥ ੪ ॥ ਤੁਰਕ ਤਰੀਕਤਿ ਜਾਨੀਐ ਹਿੰਦੂ ਬੇਦ ਪੁਰਾਨ ॥ ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ ॥ ੫ ॥ ਓਅੰਕਾਰ ਆਦਿ ਮੈ ਜਾਨਾ ॥ ਲਿਖਿ ਅਰੁ ਮੇਟੈ ਤਾਹਿ ਨ ਮਾਨਾ ॥ ਓਅੰਕਾਰ ਲਖੈ ਜਉ ਕੋਈ ॥ ਸੋਈ ਲਖਿ ਮੇਟਣਾ ਨ ਹੋਈ ॥ ੬ ॥ ਕਕਾ ਕਿਰਣਿ ਕਮਲ ਮਹਿ ਪਾਵਾ ॥ ਸਸਿ ਬਿਗਾਸ ਸੰਪਟ ਨਹੀ ਆਵਾ ॥ ਅਰੁ ਜੇ ਤਹਾ ਕੁਸਮ ਰਸੁ ਪਾਵਾ ॥ ਅਕਹ ਕਹਾ ਕਹਿ ਕਾ ਸਮਝਾਵਾ ॥ ੭ ॥ ਖਖਾ ਇਹੈ ਖੋੜਿ ਮਨ ਆਵਾ ॥ ਖੋੜੇ ਛਾਡਿ ਨ ਦਹ ਦਿਸ ਧਾਵਾ ॥ ਖਸਮਹਿ ਜਾਣਿ ਖਿਮਾ ਕਰਿ ਰਹੈ ॥ ਤਉ ਹੋਇ ਨਿਖਿਅਉ ਅਖੈ ਪਦੁ ਲਹੈ ॥ ੮ ॥ ਗਗਾ ਗੁਰ ਕੇ ਬਚਨ ਪਛਾਨਾ ॥ ਦੂਜੀ ਬਾਤ ਨ ਧਰਈ ਕਾਨਾ ॥ ਰਹੈ ਬਿਹੰਗਮ ਕਤਹਿ ਨ ਜਾਈ ॥ ਅਗਹ ਗਹੈ ਗਹਿ ਗਗਨ ਰਹਾਈ ॥ ੯ ॥ ਘਘਾ ਘਟਿ ਘਟਿ ਨਿਮਸੈ ਸੋਈ ॥ ਘਟ ਫੂਟੇ ਘਟਿ ਕਬਹਿ ਨ ਹੋਈ ॥ ਤਾ ਘਟ ਮਾਹਿ ਘਾਟ ਜਉ ਪਾਵਾ ॥ ਸੋ ਘਟੁ ਛਾਡਿ ਅਵਘਟ ਕਤ ਧਾਵਾ ॥ ੧੦ ॥ ਙੰਙਾ ਨਿਗ੍ਰਹਿ ਸਨੇਹੁ ਕਰਿ ਨਿਰਵਾਰੋ ਸੰਦੇਹ ॥ ਨਾਹੀ ਦੇਖਿ ਨ ਭਾਜੀਐ ਪਰਮ ਸਿਆਨਪ ਏਹ ॥ ੧੧ ॥ ਚਚਾ ਰਚਿਤ ਚਿਤ੍ਰ ਹੈ ਭਾਰੀ ॥ ਤਜਿ ਚਿਤ੍ਰੈ ਚੇਤਹੁ ਚਿਤਕਾਰੀ ॥ ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥ ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥ ੧੨ ॥ ਛਛਾ ਇਹੈ ਛਤ੍ਰਪਤਿ ਪਾਸਾ ॥ ਛਕਿ ਕਿ ਨ ਰਹਹੁ ਛਾਡਿ ਕਿ ਨ ਆਸਾ ॥ ਰੇ ਮਨ ਮੈ ਤਉ ਛਿਨ ਛਿਨ ਸਮਝਾਵਾ ॥ ਤਾਹਿ ਛਾਡਿ ਕਤ ਆਪੁ ਬਧਾਵਾ ॥ ੧੩ ॥ ਜਜਾ ਜਉ ਤਨ ਜੀਵਤ ਜਰਾਵੈ ॥ ਜੋਬਨ ਜਾਰਿ ਜੁਗਤਿ ਸੋ ਪਾਵੈ ॥ ਅਸ ਜਰਿ ਪਰ ਜਰਿ ਜਰਿ ਜਬ ਰਹੈ ॥ ਤਬ ਜਾਇ ਜੋਤਿ ਉਜਾਰਉ ਲਹੈ ॥ ੧੪ ॥ ਝਝਾ ਉਰਝਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥