੩੪੨
ਹੋਇ ਬੰਦਗੀ ਗਹੈ ॥ ਬੰਦਕ ਹੋਇ ਬੰਧ ਸੁਧਿ ਲਹੈ ॥ ੨੯ ॥ ਭਭਾ ਭੇਦਹਿ ਭੇਦ ਮਿਲਾਵਾ ॥ ਅਬ ਭਉ ਭਾਨਿ ਭਰੋਸਉ ਆਵਾ ॥ ਜੋ ਬਾਹਰਿ ਸੋ ਭੀਤਰਿ ਜਾਨਿਆ ॥ ਭਇਆ ਭੇਦੁ ਭੂਪਤਿ ਪਹਿਚਾਨਿਆ ॥ ੩੦ ॥ ਮਮਾ ਮੂਲ ਗਇਆ ਮਨੁ ਮਾਨੈ ॥ ਮਰਮੀ ਹੋਇ ਸੁ ਮਨ ਕਉ ਜਾਨੈ ॥ ਮਤ ਕੋਈ ਮਨ ਮਿਲਤਾ ਬਿਲਮਾਵੈ ॥ ਮਗਨ ਭਇਆ ਤੇ ਸੋ ਸਚੁ ਪਾਵੈ ॥ ੩੧ ॥ ਮਮਾ ਮਨ ਸਿਉ ਕਾਜੁ ਹੈ ਮਨ ਸਾਧੇ ਸਿਧਿ ਹੋਇ ॥ ਮਨ ਹੀ ਮਨ ਸਿਉ ਕਹੈ ਕਬੀਰਾ ਮਨ ਸਾ ਮਿਲਿਆ ਨ ਕੋਇ ॥ ੩੨ ॥ ਇਹੁ ਮਨੁ ਸਕਤੀ ਇਹੁ ਮਨੁ ਸੀਉ ॥ ਇਹੁ ਮਨੁ ਪੰਚ ਤਤ ਕੋ ਜੀਉ ॥ ਇਹੁ ਮਨੁ ਲੇ ਜਉ ਉਨਮਨਿ ਰਹੈ ॥ ਤਉ ਤੀਨਿ ਲੋਕ ਕੀ ਬਾਤੈ ਕਹੈ ॥ ੩੩ ॥ ਯਯਾ ਜਉ ਜਾਨਹਿ ਤਉ ਦੁਰਮਤਿ ਹਨਿ ਕਰਿ ਬਸਿ ਕਾਇਆ ਗਾਉ ॥ ਰਣਿ ਰੂਤਉ ਭਾਜੈ ਨਹੀ ਸੂਰਉ ਥਾਰਉ ਨਾਉ ॥ ੩੪ ॥ ਰਾਰਾ ਰਸੁ ਨਿਰਸ ਕਰਿ ਜਾਨਿਆ ॥ ਹੋਇ ਨਿਰਸ ਸੁ ਰਸੁ ਪਹਿਚਾਨਿਆ ॥ ਇਸ ਰਸ ਛਾਡੇ ਉਹ ਰਸੁ ਆਵਾ ॥ ਉਹ ਰਸੁ ਪੀਆ ਇਹ ਰਸੁ ਨਹੀ ਭਾਵਾ ॥ ੩੫ ॥ ਲਲਾ ਐਸੇ ਲਿਵ ਮਨੁ ਲਾਵੈ ॥ ਅਨਤ ਨ ਜਾਇ ਪਰਮ ਸਚੁ ਪਾਵੈ ॥ ਅਰੁ ਜਉ ਤਹਾ ਪ੍ਰੇਮ ਲਿਵ ਲਾਵੈ ॥ ਤਉ ਅਲਹ ਲਹੈ ਲਹਿ ਚਰਨ ਸਮਾਵੈ ॥ ੩੬ ॥ ਵਵਾ ਬਾਰ ਬਾਰ ਬਿਸਨ ਸਮ੍ਹਾਰਿ ॥ ਬਿਸਨ ਸੰਮ੍ਹਾਰਿ ਨ ਆਵੈ ਹਾਰਿ ॥ ਬਲਿ ਬਲਿ ਜੇ ਬਿਸਨ ਤਨਾ ਜਸੁ ਗਾਵੈ ॥ ਵਿਸਨ ਮਿਲੇ ਸਭ ਹੀ ਸਚੁ ਪਾਵੈ ॥ ੩੭ ॥ ਵਾਵਾ ਵਾਹੀ ਜਾਨੀਐ ਵਾ ਜਾਨੇ ਇਹੁ ਹੋਇ ॥ ਇਹੁ ਅਰੁ ਓਹੁ ਜਬ ਮਿਲੈ ਤਬ ਮਿਲਤ ਨ ਜਾਨੈ ਕੋਇ ॥ ੩੮ ॥ ਸਸਾ ਸੋ ਨੀਕਾ ਕਰਿ ਸੋਧਹੁ ॥ ਘਟ ਪਰਚਾ ਕੀ ਬਾਤ ਨਿਰੋਧਹੁ ॥ ਘਟ ਪਰਚੈ ਜਉ ਉਪਜੈ ਭਾਉ ॥ ਪੂਰਿ ਰਹਿਆ ਤਹ ਤ੍ਰਿਭਵਣ ਰਾਉ ॥ ੩੯ ॥ ਖਖਾ ਖੋਜਿ ਪਰੈ ਜਉ ਕੋਈ ॥ ਜੋ ਖੋਜੈ ਸੋ ਬਹੁਰਿ ਨ ਹੋਈ ॥ ਖੋਜ ਬੂਝਿ ਜਉ ਕਰੈ ਬੀਚਾਰਾ ॥ ਤਉ ਭਵਜਲ ਤਰਤ ਨ ਲਾਵੈ ਬਾਰਾ ॥ ੪੦ ॥ ਸਸਾ ਸੋ ਸਹ ਸੇਜ ਸਵਾਰੈ ॥ ਸੋਈ ਸਹੀ ਸੰਦੇਹ ਨਿਵਾਰੈ ॥ ਅਲਪ ਸੁਖ ਛਾਡਿ ਪਰਮ ਸੁਖ ਪਾਵਾ ॥ ਤਬ ਇਹ ਤ੍ਰੀਅ ਓੁਹੁ ਕੰਤੁ ਕਹਾਵਾ ॥ ੪੧ ॥ ਹਾਹਾ ਹੋਤ ਹੋਇ ਨਹੀ ਜਾਨਾ ॥ ਜਬ ਹੀ ਹੋਇ ਤਬਹਿ ਮਨੁ ਮਾਨਾ ॥ ਹੈ ਤਉ ਸਹੀ ਲਖੈ ਜਉ ਕੋਈ ॥ ਤਬ ਓਹੀ ਉਹੁ ਏਹੁ ਨ ਹੋਈ ॥ ੪੨ ॥ ਲਿੰਉ ਲਿੰਉ ਕਰਤ ਫਿਰੈ ਸਭੁ ਲੋਗੁ ॥ ਤਾ ਕਾਰਣਿ ਬਿਆਪੈ ਬਹੁ ਸੋਗੁ ॥ ਲਖਿਮੀ ਬਰ ਸਿਉ ਜਉ ਲਿਉ ਲਾਵੈ ॥ ਸੋਗੁ ਮਿਟੈ ਸਭ ਹੀ ਸੁਖ ਪਾਵੈ ॥ ੪੩ ॥ ਖਖਾ ਖਿਰਤ ਖਪਤ ਗਏ ਕੇਤੇ ॥ ਖਿਰਤ ਖਪਤ ਅਜਹੂੰ ਨਹ ਚੇਤੇ ॥ ਅਬ ਜਗੁ ਜਾਨਿ ਜਉ ਮਨਾ ਰਹੈ ॥ ਜਹ ਕਾ ਬਿਛੁਰਾ ਤਹ ਥਿਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥