੩੪੩
ਲਹੈ ॥ ੪੪ ॥ ਬਾਵਨ ਅਖਰ ਜੋਰੇ ਆਨਿ ॥ ਸਕਿਆ ਨ ਅਖਰੁ ਏਕੁ ਪਛਾਨਿ ॥ ਸਤ ਕਾ ਸਬਦੁ ਕਬੀਰਾ ਕਹੈ ॥ ਪੰਡਿਤ ਹੋਇ ਸੁ ਅਨਭੈ ਰਹੈ ॥ ਪੰਡਿਤ ਲੋਗਹ ਕਉ ਬਿਉਹਾਰ ॥ ਗਿਆਨਵੰਤ ਕਉ ਤਤੁ ਬੀਚਾਰ ॥ ਜਾ ਕੈ ਜੀਅ ਜੈਸੀ ਬੁਧਿ ਹੋਈ ॥ ਕਹਿ ਕਬੀਰ ਜਾਨੈਗਾ ਸੋਈ ॥ ੪੫ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਥਿਤੀੰ. ਕਬੀਰ ਜੀ ਕੀੰ. ॥
ਸਲੋਕੁ ॥ ਪੰਦ੍ਰਹ ਥਿਤੀੰ. ਸਾਤ ਵਾਰ ॥ ਕਹਿ ਕਬੀਰ ਉਰਵਾਰ ਨ ਪਾਰ ॥ ਸਾਧਿਕ ਸਿਧ ਲਖੈ ਜਉ ਭੇਉ ॥ ਆਪੇ ਕਰਤਾ ਆਪੇ ਦੇਉ ॥ ੧ ॥ ਥਿਤੀੰ. ॥ ਅੰਮਾਵਸ ਮਹਿ ਆਸ ਨਿਵਾਰਹੁ ॥ ਅੰਤਰਜਾਮੀ ਰਾਮੁ ਸਮਾਰਹੁ ॥ ਜੀਵਤ ਪਾਵਹੁ ਮੋਖ ਦੁਆਰ ॥ ਅਨਭਉ ਸਬਦੁ ਤਤੁ ਨਿਜੁ ਸਾਰ ॥ ੧ ॥ ਚਰਨ ਕਮਲ ਗੋਬਿੰਦ ਰੰਗੁ ਲਾਗਾ ॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਹਰਿ ਕੀਰਤਨ ਮਹਿ ਅਨਦਿਨੁ ਜਾਗਾ ॥ ੧ ॥ ਰਹਾਉ ॥ ਪਰਿਵਾ ਪ੍ਰੀਤਮ ਕਰਹੁ ਬੀਚਾਰ ॥ ਘਟ ਮਹਿ ਖੇਲੈ ਅਘਟ ਅਪਾਰ ॥ ਕਾਲ ਕਲਪਨਾ ਕਦੇ ਨ ਖਾਇ ॥ ਆਦਿ ਪੁਰਖ ਮਹਿ ਰਹੈ ਸਮਾਇ ॥ ੨ ॥ ਦੁਤੀਆ ਦੁਹ ਕਰਿ ਜਾਨੈ ਅੰਗ ॥ ਮਾਇਆ ਬ੍ਰਹਮ ਰਮੈ ਸਭ ਸੰਗ ॥ ਨਾ ਓਹੁ ਬਢੈ ਨ ਘਟਤਾ ਜਾਇ ॥ ਅਕੁਲ ਨਿਰੰਜਨ ਏਕੈ ਭਾਇ ॥ ੩ ॥ ਤ੍ਰਿਤੀਆ ਤੀਨੇ ਸਮ ਕਰਿ ਲਿਆਵੈ ॥ ਆਨਦ ਮੂਲ ਪਰਮ ਪਦੁ ਪਾਵੈ ॥ ਸਾਧਸੰਗਤਿ ਉਪਜੈ ਬਿਸ੍ਵਾਸ ॥ ਬਾਹਰਿ ਭੀਤਰਿ ਸਦਾ ਪ੍ਰਗਾਸ ॥ ੪ ॥ ਚਉਥਹਿ ਚੰਚਲ ਮਨ ਕਉ ਗਹਹੁ ॥ ਕਾਮ ਕ੍ਰੋਧ ਸੰਗਿ ਕਬਹੁ ਨ ਬਹਹੁ ॥ ਜਲ ਥਲ ਮਾਹੇ ਆਪਹਿ ਆਪ ॥ ਆਪੈ ਜਪਹੁ ਆਪਨਾ ਜਾਪ ॥ ੫ ॥ ਪਾਂਚੈ ਪੰਚ ਤਤ ਬਿਸਥਾਰ ॥ ਕਨਿਕ ਕਾਮਿਨੀ ਜੁਗ ਬਿਉਹਾਰ ॥ ਪ੍ਰੇਮ ਸੁਧਾ ਰਸੁ ਪੀਵੈ ਕੋਇ ॥ ਜਰਾ ਮਰਣ ਦੁਖੁ ਫੇਰਿ ਨ ਹੋਇ ॥ ੬ ॥ ਛਠਿ ਖਟੁ ਚਕ੍ਰ ਛਹੂੰ ਦਿਸ ਧਾਇ ॥ ਬਿਨੁ ਪਰਚੈ ਨਹੀ ਥਿਰਾ ਰਹਾਇ ॥ ਦੁਬਿਧਾ ਮੇਟਿ ਖਿਮਾ ਗਹਿ ਰਹਹੁ ॥ ਕਰਮ ਧਰਮ ਕੀ ਸੂਲ ਨ ਸਹਹੁ ॥ ੭ ॥ ਸਾਤੈਂ ਸਤਿ ਕਰਿ ਬਾਚਾ ਜਾਣਿ ॥ ਆਤਮਰਾਮੁ ਲੇਹੁ ਪਰਵਾਣਿ ॥ ਛੂਟੈ ਸੰਸਾ ਮਿਟਿ ਜਾਇ ਦੁਖ ॥ ਸੁੰਨ ਸਰੋਵਰਿ ਪਾਵਹੁ ਸੁਖ ॥ ੮ ॥ ਅਸਟਮੀ ਅਸਟ ਧਾਤੁ ਕੀ ਕਾਇਆ ॥ ਤਾ ਮਹਿ ਅਕੁਲ ਮਹਾ ਨਿਧਿ ਰਾਇਆ ॥ ਗੁਰ ਗਮ ਗਿਆਨ ਬਤਾਵੈ ਭੇਦ ॥ ਉਲਟਾ ਰਹੈ ਅਭੰਗ ਅਛੇਦ ॥ ੯ ॥ ਨਉਮੀ ਨਵੈ ਦੁਆਰ ਕਉ ਸਾਧਿ ॥ ਬਹਤੀ ਮਨਸਾ ਰਾਖਹੁ ਬਾਂਧਿ ॥ ਲੋਭ ਮੋਹ ਸਭ ਬੀਸਰਿ ਜਾਹੁ ॥ ਜੁਗੁ ਜੁਗੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥