੩੪੪
ਜੀਵਹੁ ਅਮਰ ਫਲ ਖਾਹੁ ॥ ੧੦ ॥ ਦਸਮੀ ਦਹ ਦਿਸ ਹੋਇ ਅਨੰਦ ॥ ਛੂਟੈ ਭਰਮੁ ਮਿਲੈ ਗੋਬਿੰਦ ॥ ਜੋਤਿ ਸਰੂਪੀ ਤਤ ਅਨੂਪ ॥ ਅਮਲ ਨ ਮਲ ਨ ਛਾਹ ਨਹੀ ਧੂਪ ॥ ੧੧ ॥ ਏਕਾਦਸੀ ਏਕ ਦਿਸ ਧਾਵੈ ॥ ਤਉ ਜੋਨੀ ਸੰਕਟ ਬਹੁਰਿ ਨ ਆਵੈ ॥ ਸੀਤਲ ਨਿਰਮਲ ਭਇਆ ਸਰੀਰਾ ॥ ਦੂਰਿ ਬਤਾਵਤ ਪਾਇਆ ਨੀਰਾ ॥ ੧੨ ॥ ਬਾਰਸਿ ਬਾਰਹ ਉਗਵੈ ਸੂਰ ॥ ਅਹਿਨਿਸਿ ਬਾਜੇ ਅਨਹਦ ਤੂਰ ॥ ਦੇਖਿਆ ਤਿਹੂੰ ਲੋਕ ਕਾ ਪੀਉ ॥ ਅਚਰਜੁ ਭਇਆ ਜੀਵ ਤੇ ਸੀਉ ॥ ੧੩ ॥ ਤੇਰਸਿ ਤੇਰਹ ਅਗਮ ਬਖਾਣਿ ॥ ਅਰਧ ਉਰਧ ਬਿਚਿ ਸਮ ਪਹਿਚਾਣਿ ॥ ਨੀਚ ਊਚ ਨਹੀ ਮਾਨ ਅਮਾਨ ॥ ਬਿਆਪਿਕ ਰਾਮ ਸਗਲ ਸਮਾਨ ॥ ੧੪ ॥ ਚਉਦਸਿ ਚਉਦਹ ਲੋਕ ਮਝਾਰਿ ॥ ਰੋਮ ਰੋਮ ਮਹਿ ਬਸਹਿ ਮੁਰਾਰਿ ॥ ਸਤ ਸੰਤੋਖ ਕਾ ਧਰਹੁ ਧਿਆਨ ॥ ਕਥਨੀ ਕਥੀਐ ਬ੍ਰਹਮ ਗਿਆਨ ॥ ੧੫ ॥ ਪੂਨਿਉ ਪੂਰਾ ਚੰਦ ਅਕਾਸ ॥ ਪਸਰਹਿ ਕਲਾ ਸਹਜ ਪਰਗਾਸ ॥ ਆਦਿ ਅੰਤਿ ਮਧਿ ਹੋਇ ਰਹਿਆ ਥੀਰ ॥ ਸੁਖ ਸਾਗਰ ਮਹਿ ਰਮਹਿ ਕਬੀਰ ॥ ੧੬ ॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਵਾਰ ਕਬੀਰ ਜੀਉ ਕੇ ੭ ॥
ਬਾਰ ਬਾਰ ਹਰਿ ਕੇ ਗੁਨ ਗਾਵਉ ॥ ਗੁਰ ਗਮਿ ਭੇਦੁ ਸੁ ਹਰਿ ਜਾ ਪਾਵਉ ॥ ੧ ॥ ਰਹਾਉ ॥ ਆਦਿਤ ਕਰੈ ਭਗਤਿ ਆਰੰਭ ॥ ਕਾਇਆ ਮੰਦਰ ਮਨਸਾ ਥੰਭ ॥ ਅਹਿਨਿਸਿ ਅਖੰਡ ਸੁਰਹੀ ਜਾਇ ॥ ਤਉ ਅਨਹਦ ਬੇਣੁ ਸਹਜ ਮਹਿ ਬਾਇ ॥ ੧ ॥ ਸੋਮਵਾਰਿ ਸਸਿ ਅੰਮ੍ਰਿਤੁ ਝਰੈ ॥ ਚਾਖਤ ਬੇਗਿ ਸਗਲ ਬਿਖ ਹਰੈ ॥ ਬਾਣੀ ਰੋਕਿਆ ਰਹੈ ਦੁਆਰ ॥ ਤਉ ਮਨੁ ਮਤਵਾਰੋ ਪੀਵਨਹਾਰ ॥ ੨ ॥ ਮੰਗਲਵਾਰੇ ਲੇ ਮਾਹੀਤਿ ॥ ਪੰਚ ਚੋਰ ਕੀ ਜਾਣੈ ਰੀਤਿ ॥ ਘਰ ਛੋਡੇਂ ਬਾਹਰਿ ਜਿਨਿ ਜਾਇ ॥ ਨਾਤਰੁ ਖਰਾ ਰਿਸੈ ਹੈ ਰਾਇ ॥ ੩ ॥ ਬੁਧਵਾਰਿ ਬੁਧਿ ਕਰੈ ਪ੍ਰਗਾਸ ॥ ਹਿਰਦੈ ਕਮਲ ਮਹਿ ਹਰਿ ਕਾ ਬਾਸ ॥ ਗੁਰ ਮਿਲਿ ਦੋਊ ਏਕ ਸਮ ਧਰੈ ॥ ਉਰਧ ਪੰਕ ਲੈ ਸੂਧਾ ਕਰੈ ॥ ੪ ॥ ਬ੍ਰਹਿਸਪਤਿ ਬਿਖਿਆ ਦੇਇ ਬਹਾਇ ॥ ਤਿਨਿ ਦੇਵ ਏਕ ਸੰਗਿ ਲਾਇ ॥ ਤੀਨਿ ਨਦੀ ਤਹ ਤ੍ਰਿਕੁਟੀ ਮਾਹਿ ॥ ਅਹਿਨਿਸਿ ਕਸਮਲ ਧੋਵਹਿ ਨਾਹਿ ॥ ੫ ॥ ਸੁਕ੍ਰਿਤੁ ਸਹਾਰੈ ਸੁ ਇਹ ਬ੍ਰਤਿ ਚੜੈ ॥ ਅਨਦਿਨ ਆਪਿ ਆਪ ਸਿਉ ਲੜੈ ॥ ਸੁਰਖੀ ਪਾਂਚਉ ਰਾਖੈ ਸਬੈ ॥ ਤਉ ਦੂਜੀ ਦ੍ਰਿਸਟਿ ਨ ਪੈਸੈ ਕਬੈ ॥ ੬ ॥ ਥਾਵਰ ਥਿਰੁ ਕਰਿ ਰਾਖੈ ਸੋਇ ॥ ਜੋਤਿ ਦੀ ਵਟੀ ਘਟ ਮਹਿ ਜੋਇ ॥ ਬਾਹਰਿ ਭੀਤਰਿ ਭਇਆ ਪ੍ਰਗਾਸੁ ॥ ਤਬ ਹੂਆ ਸਗਲ ਕਰਮ ਕਾ ਨਾਸੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥