੩੪੫
॥ ੭ ॥ ਜਬ ਲਗੁ ਘਟ ਮਹਿ ਦੂਜੀ ਆਨ ॥ ਤਉ ਲਉ ਮਹਲਿ ਨ ਲਾਭੈ ਜਾਨ ॥ ਰਮਤ ਰਾਮ ਸਿਉ ਲਾਗੋ ਰੰਗੁ ॥ ਕਹਿ ਕਬੀਰ ਤਬ ਨਿਰਮਲ ਅੰਗ ॥ ੮ ॥ ੧ ॥

ਰਾਗੁ ਗਉੜੀ ਚੇਤੀ ਬਾਣੀ ਨਾਮ ਦੇਉ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਦੇਵਾ ਪਾਹਨ ਤਾਰੀਅਲੇ ॥ ਰਾਮ ਕਹਤ ਜਨ ਕਸ ਨ ਤਰੇ ॥ ੧ ॥ ਰਹਾਉ ॥ ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਪਿ ਅਜਾਮਲੁ ਤਾਰੀਅਲੇ ॥ ਚਰਨ ਬਧਿਕ ਜਨ ਤੇਊ ਮੁਕਤਿ ਭਏ ॥ ਹਉ ਬਲਿ ਬਲਿ ਜਿਨ ਰਾਮ ਕਹੇ ॥ ੧ ॥ ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥ ਜਪ ਹੀਨ ਤੁ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥ ੨ ॥ ੧ ॥

ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ ੴ ਸਤਿਨਾਮੁ ਕਰਤਾ ਪੁਰਖ ਗੁਰ ਪ੍ਰਸਾਦਿ ॥
ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥ ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥ ੧ ॥ ਰਾਮ ਗੁਸਈਆ ਜੀਅ ਕੇ ਜੀਵਨਾ ॥ ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥ ੧ ॥ ਰਹਾਉ ॥ ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥ ਚਰਣ ਨ ਛਾਡਉ ਸਰੀਰ ਕਲ ਜਾਈ ॥ ੨ ॥ ਕਹੁ ਰਵਿਦਾਸ ਪਰਉ ਤੇਰੀ ਸਾਭਾ ॥ ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥ ੩ ॥ ੧ ॥ ਬੇਗਮ ਪੁਰਾ ਸਹਰ ਕੋ ਨਾਉ ॥ ਦੂਖ ਅੰਦੋਹੁ ਨਹੀ ਤਿਹਿ ਠਾਉ ॥ ਨਾਂ ਤਸਵੀਸ ਖਿਰਾਜੁ ਨ ਮਾਲੁ ॥ ਖਉਫੁ ਨ ਖਤਾ ਨ ਤਰਸੁ ਜਵਾਲੁ ॥ ੧ ॥ ਅਬ ਮੋਹਿ ਖੂਬ ਵਤਨ ਗਹ ਪਾਈ ॥ ਊਹਾਂ ਖੈਰਿ ਸਦਾ ਮੇਰੇ ਭਾਈ ॥ ੧ ॥ ਰਹਾਉ ॥ ਕਾਇਮੁ ਦਾਇਮੁ ਸਦਾ ਪਾਤਿਸਾਹੀ ॥ ਦੋਮ ਨ ਸੇਮ ਏਕ ਸੋ ਆਹੀ ॥ ਆਬਾਦਾਨੁ ਸਦਾ ਮਸਹੂਰ ॥ ਊਹਾਂ ਗਨੀ ਬਸਹਿ ਮਾਮੂਰ ॥ ੨ ॥ ਤਿਉ ਤਿਉ ਸੈਲ ਕਰਹਿ ਜਿਉ ਭਾਵੈ ॥ ਮਹਰਮ ਮਹਲ ਨ ਕੋ ਅਟਕਾਵੈ ॥ ਕਹਿ ਰਵਿਦਾਸ ਖਲਾਸ ਚਮਾਰਾ ॥ ਜੋ ਹਮ ਸਹਰੀ ਸੁ ਮੀਤੁ ਹਮਾਰਾ ॥ ੩ ॥ ੨ ॥

ੴ ਸਤਿਗੁਰ ਪ੍ਰਸਾਦਿ ॥ ਗਉੜੀ ਬੈਰਾਗਣਿ ਰਵਿਦਾਸ ਜੀਉ ॥
ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥ ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥ ੧ ॥ ਕੋ ਬਨਜਾਰੋ ਰਾਮ ਕੋ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥