੩੪੬
ਮੇਰਾ ਟਾਂਡਾ ਲਾਦਿਆ ਜਾਇ ਰੇ ॥ ੧ ॥ ਰਹਾਉ ॥ ਹਉ ਬਨਜਾਰੋ ਰਾਮ ਕੋ ਸਹਜ ਕਰਉ ਬੵਾਪਾਰੁ ॥ ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥ ੨ ॥ ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥ ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥ ੩ ॥ ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥ ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥ ੪ ॥ ੧ ॥

ਗਉੜੀ ਪੂਰਬੀ ਰਵਿਦਾਸ ਜੀਉ ॥ ੴ ਸਤਿਗੁਰ ਪ੍ਰਸਾਦਿ ॥
ਕੂਪ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥ ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥ ੧ ॥ ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥ ੧ ॥ ਰਹਾਉ ॥ ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥ ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥ ੨ ॥ ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥ ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥ ੩ ॥ ੧ ॥

ਗਉੜੀ ਬੈਰਾਗਣਿ ॥ ੴ ਸਤਿਗੁਰ ਪ੍ਰਸਾਦਿ ॥
ਸਤਿਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥ ਤੀਨੌ ਜੁਗ ਤੀਨੌ ਦਿੜੇ ਕਲਿ ਕੇਵਲ ਨਾਮ ਅਧਾਰ ॥ ੧ ॥ ਪਾਰੁ ਕੈਸੇ ਪਾਇਬੋ ਰੇ ॥ ਮੋ ਸਉ ਕੋਊ ਨ ਕਹੈ ਸਮਝਾਇ ॥ ਜਾ ਤੇ ਆਵਾ ਗਵਨੁ ਬਿਲਾਇ ॥ ੧ ॥ ਰਹਾਉ ॥ ਬਹੁ ਬਿਧਿ ਧਰਮ ਨਿਰੂਪੀਐ ਕਰਤਾ ਦੀਸੈ ਸਭ ਲੋਇ ॥ ਕਵਨ ਕਰਮ ਤੇ ਛੂਟੀਐ ਜਿਹ ਸਾਧੇ ਸਭ ਸਿਧਿ ਹੋਇ ॥ ੨ ॥ ਕਰਮ ਅਕਰਮ ਬਿਚਾਰੀਐ ਸੰਕਾ ਸੁਨਿ ਬੇਦ ਪੁਰਾਨ ॥ ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥ ੩ ॥ ਬਾਹਰੁ ਉਦਕਿ ਪਖਾਰੀਐ ਘਟ ਭੀਤਰਿ ਬਿਬਿਥਿ ਬਿਕਾਰ ॥ ਸੁਧ ਕਵਨ ਪਰ ਹੋਇਬੋ ਸੁਚ ਕੁੰਚਰ ਬਿਧਿ ਬਿਉਹਾਰ ॥ ੪ ॥ ਰਵਿ ਪ੍ਰਗਾਸ ਰਜਨੀ ਜਥਾ ਗਤਿ ਜਾਨਤ ਸਭ ਸੰਸਾਰ ॥ ਪਾਰਸ ਮਾਨੋ ਤਾਬੋ ਛੁਟੇ ਕਨਕ ਹੋਤ ਨਹੀ ਬਾਰ ॥ ੫ ॥ ਪਰਮ ਪਰਸ ਗੁਰੁ ਭੇਟੀਐ ਪੂਰਬ ਲਿਖਤ ਲਿਲਾਟ ॥ ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥ ੬ ॥ ਭਗਤਿ ਜੁਗਤਿ ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ ਬਿਕਾਰ ॥ ਸੋਈ ਬਸਿ ਰਸਿ ਮਨ ਮਿਲੇ ਗੁਨ ਨਿਰਗੁਨ ਏਕ ਬਿਚਾਰ ॥ ੭ ॥ ਅਨਿਕ ਜਤਨ ਨਿਗ੍ਰਹ ਕੀਏ ਟਾਰੀ ਨ ਟਰੈ ਭ੍ਰਮ ਫਾਸ ॥ ਪ੍ਰੇਮ ਭਗਤਿ ਨਹੀ ਊਪਜੈ ਤਾ ਤੇ ਰਵਿਦਾਸ ਉਦਾਸ ॥ ੮ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥